ਗੁਰਦੁਆਰਾ ਟਿੱਬਾ ਸਾਹਿਬ ਵਿਖੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ। ਸਮਾਗਮ ’ਚ ਦੇਸ਼ਾਂ ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕੀਤੀ।
ਸ
ਸਮਾਗਮ ’ਚ ਹਾਜ਼ਰ ਸੰਗਤਾਂ। ਤਸਵੀਰ : ਹਮਸ਼ਾਇਨ ਸਟੂਡੀਓ
28-09-2026
ਹੁਸ਼ਿਆਰਪੁਰ, 27 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ। ਸਮਾਗਮ ’ਚ ਦੇਸ਼ਾਂ ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲ੍ਹੇ ਪੰਡਾਲ ’ਚ ਦੀਵਾਨ ਸਜਾਏ ਗਏ। ਇਸ ਮੌਕੇ ਸੰਤ ਕਸ਼ਮੀਰਾ ਸਿੰਘ ਭੂਰੀ ਵਾਲੇ ਅੰਮ੍ਰਿਤਸਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਲਈ ਅਹਿਮ ਉਪਰਾਲੇ ਕੀਤੇ, ਜਿਸ ਸਦਕਾ ਅੱਜ ਉਨ੍ਹਾਂ ਦੇ ਅਸਥਾਨ ’ਤੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਆਪਣੇ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸਿਧਾਂਤਾਂ ਤੋਂ ਜਾਣੂ ਕਰਵਾ ਕੇ ਗੁਰਸਿੱਖੀ ਜੀਵਨ ਦੇ ਧਾਰਨੀ ਬਣਾਈਏ। ਇਸ ਮੌਕੇ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਵੀਸ਼ਰੀ ਜਥਾ ਭਾਈ ਬਲਵੀਰ ਸਿੰਘ ਹੁਸੈਨਪੁਰੀ, ਭਾਈ ਹਰਜਾਚਕ ਸਿੰਘ, ਭਾਈ ਅਮਰਜੀਤ ਸਿੰਘ ਟਿੱਬਾ ਸਾਹਿਬ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ’ਚ ਹਾਜ਼ਰੀ ਭਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿਪਾ ਨੇ ਕਿਹਾ ਕਿ ਸੰਤ ਸੋਹਣ ਸਿੰਘ ਤੇ ਸੰਤ ਲਛਮਣ ਸਿੰਘ ਟਿੱਬਾ ਸਾਹਿਬ ਵਾਲਿਆਂ ਨੇ ਸ਼ਹਿਰ ਨੂੰ ਵੱਡੀ ਦੇਣ ਹੈ ਜਿਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਮੌਜੂਦਾ ਮਹਾਂਪੁਰਸ਼ ਵੀ ਧਾਰਮਿਕ ਤੇ ਸਮਾਜਿਕ ਖੇਤਰ ’ਚ ਵਡਮੁੱਲਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਮਹੰਤ ਰਮਿੰਦਰ ਦਾਸ ਬਹਾਦਰਪੁਰ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਮਹੰਤ ਰੇਸ਼ਮ ਸਿੰਘ ਧਰਮ ਧੁੱਜਾ, ਸੰਤ ਜੀਤ ਸਿੰਘ ਜੌਹਲਾਂ ਵਾਲੇ, ਸੰਤ ਅਮਰਜੀਤ ਸਿੰਘ ਹਰਖੋਵਾਲ, ਗਿਆਨੀ ਸੁਖਵਿੰਦਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਮਹੰਤ ਜਗਤਾਰ ਸਿੰਘ ਸਕੱਤਰ, ਸੰਤ ਸੰਤੋਖ ਸਿੰਘ ਪਾਲਦੀ, ਸੰਤ ਭਾਗ ਸਿੰਘ ਬੰਗਾ, ਸੰਤ ਪ੍ਰੀਤਮ ਸਿੰਘ ਡੁਮੇਲੀ, ਸੰਤ ਗੁਰਬਚਨ ਸਿੰਘ ਪਠਲਾਵਾ, ਸੰਤ ਇੰਦਰਜੀਤ ਸਿੰਘ ਜਗਰਾਉਂ ਅਖਾੜਾ, ਸੰਤ ਅਮਰੀਕ ਸਿੰਘ ਮੰਨਣਹਾਨਾ, ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਸੰਤ ਬਲਵਿੰਦਰ ਸਿੰਘ ਮੋਗਾ, ਸੰਤ ਚਮਕੌਰ ਸਿੰਘ ਪੰਜਗਰਾਈਂ, ਸੰਤ ਚਮਕੌਰ ਸਿੰਘ ਲੋਹਗੜ੍ਹ, ਮਹੰਤ ਤਰਲੋਚਨ ਸਿੰਘ ਵਿਰਕੱਤਾਂ, ਸੰਤ ਤੇਜਾ ਸਿੰਘ ਖੁੱਡਾ, ਮਹੰਤ ਬਿਕਰਮਜੀਤ ਸਿੰਘ ਨੰਗਲ, ਮਹੰਤ ਪ੍ਰੀਤਮ ਸਿੰਘ ਬਾੜੀਆਂ, ਸੰਤ ਕਿਰਪਾਲ ਸਿੰਘ ਡੇਰਾਬਸੀ, ਸੰਤ ਕਰਨੈਲ ਸਿੰਘ ਬੋਹਣ,ਸੰਤ ਇੰਦਰ ਦਾਸ ਮੇਘੋਵਾਲ, ਸੰਤ ਹਰਮਿੰਦਰ ਸਿੰਘ ਪਟਿਆਲਾ, ਸੰਤ ਜਗਤਾਰ ਸਿੰਘ ਕੋਟ ਫ਼ਤੂਹੀ, ਸੰਤ ਕਸ਼ਮੀਰ ਸਿੰਘ ਕੋਟ ਫ਼ਤੂਹੀ, ਸੰਤ ਬਲਵੰਤ ਸਿੰਘ ਸੰਗਤਪੁਰ ਬਟਾਲਾ, ਸੰਤ ਗੁਰਮੁਖ ਦਾਸ ਕਾਹਰੀ, ਮੈਨੇਜਰ ਅਮਰਜੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਦਿ ਸਮੇਤ ਸੰਤਾਂ-ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ। ਇਸ ਮੌਕੇ ਅਵਤਾਰ ਸਿੰਘ ਜੌਹਲ, ਸੰਤੋਖ ਸਿੰਘ ਔਜਲਾ, ਇਕਬਾਲ ਸਿੰਘ ਖੇੜਾ, ਲਖਵੀਰ ਸਿੰਘ ਰਾਣਾ ਡਾਨਸੀਵਾਲ, ਐਡਵੋਕੇਟ ਜਸਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਅੰਮ੍ਰਿਤ ਅਭਿਲਾਖੀਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਏ ਪੰਜ ਪਿਆਰਿਆਂ ਵਲੋਂ ਅੰਮ੍ਰਿਤਪਾਨ ਵੀ ਕਰਵਾਇਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੰਤ ਮਹਾਂਵੀਰ ਸਿੰਘ ਤਾਜੇਵਾਲ ਵਾਲਿਆਂ ਨੇ ਨਿਭਾਈ। ਸਮਾਗਮ ਦੇ ਆਖੀਰ ’ਚ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ ਵਾਲਿਆਂ ਨੇ ਆਈਆਂ ਸਮੂਹ ਸੰਗਤਾਂ, ਰਾਗੀ, ਢਾਡੀ, ਪ੍ਰਚਾਰਕਾਂ ਤੇ ਸੰਤਾਂ-ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ।