27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਨੰਗਲ ਬਿਹਾਲਾਂ, 27 ਸਤੰਬਰ (ਵਿਨੋਦ ਮਹਾਜਨ)- ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰਿੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੈਡਮ ਮਨੀਸ਼ਾ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਕਵਿਤਾ ਉਚਾਰਨ ਦੀਆਂ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 28-09-2026
ਨੰਗਲ ਬਿਹਾਲਾਂ, 27 ਸਤੰਬਰ (ਵਿਨੋਦ ਮਹਾਜਨ)- ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰਿੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੈਡਮ ਮਨੀਸ਼ਾ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਕਵਿਤਾ ਉਚਾਰਨ ਦੀਆਂ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਬੜੇ ਸੁਚੱਜੇ ਢੰਗ ਨਾਲ ਪੰਜਾਬੀ ਮਾਂ ਬੋਲੀ, ਪੰਜਾਬੀ ਸੰਸਕ੍ਰਿਤੀ, ਪੰਜਾਬੀ ਵਿਰਸਾ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ ਨਾਲ ਸੰਬੰਧਿਤ ਵੱਖ-ਵੱਖ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਆਖ਼ਿਰ ਵਿਚ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਨੇ ਸਾਰਿਆਂ ਨੂੰ ਪੰਜਾਬੀ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਆਪਣੀ ਮਾਂ ਬੋਲੀ ਪੰਜਾਬੀ ਤੇ ਹਮੇਸ਼ਾ ਮਾਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨਾਂ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਸਮਾਪਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਕੌਮੀ ਆਗੂਆਂ ਦਾ ਸਨਮਾਨ
Ad Position 24