ਤਿੰਨ ਦਿਨਾਂ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਸਮਾਪਤ
ਨੌਸ਼ਹਿਰਾ ਪੱਤਣ, 27 ਸਤੰਬਰ (ਗੁਰਜੀਤ ਸਿੰਘ ਭੰਮਰਾ)-ਇਥੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਤੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਦੀ ਦੇਖ-ਰੇਖ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਖਿੱਚੀਆਂ ਵਿਖੇ ਚੱਲ ਰਹੇ ਤਿੰਨ ਰੋਜ਼ਾ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਦੇ ਤੀਜੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਸਰਵਣ ਕੀਤਾ। ਇਸ ਮੌਕੇ ਬਾਬਾ ਸਤਿੰਦਰ ਸਿੰਘ ਕਿਲ੍ਹਾ ਅਟੱਲਗੜ੍ਹ ਵਾਲੇ, ਐਸ.
ਨੌਸ਼ਹਿਰਾ ਪੱਤਣ, 27 ਸਤੰਬਰ (ਗੁਰਜੀਤ ਸਿੰਘ ਭੰਮਰਾ)-ਇਥੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਤੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਦੀ ਦੇਖ-ਰੇਖ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਖਿੱਚੀਆਂ ਵਿਖੇ ਚੱਲ ਰਹੇ ਤਿੰਨ ਰੋਜ਼ਾ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ਦੇ ਤੀਜੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਸਰਵਣ ਕੀਤਾ। ਇਸ ਮੌਕੇ ਬਾਬਾ ਸਤਿੰਦਰ ਸਿੰਘ ਕਿਲ੍ਹਾ ਅਟੱਲਗੜ੍ਹ ਵਾਲੇ, ਐਸ. ਜੀ. ਪੀ. ਸੀ. ਮੈਂਬਰ ਰਵਿੰਦਰ ਸਿੰਘ ਚੱਕ, ਤਰਨਜੀਤ ਸਿੰਘ ਨਿੱਕੇ ਘੁੰਮਣ ਵਾਲੇ, ਵਿਧਾਇਕ ਕਰਮਵੀਰ ਸਿੰਘ ਘੁੰਮਣ ਦਸੂਹਾ, ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਡਾ. ਹਰਜੀਤ ਸਿੰਘ, ਦਿਲਬਾਗ ਸਿੰਘ ਭਾਗੜ, ਡਾ. ਪਰਮਿੰਦਰ ਸਿੰਘ ਭਾਗੜ ਤੇ ਡਾਕਟਰ ਅਸ਼ਵੰਤ ਕੌਰ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ। ਸਮਾਗਮ ਦੌਰਾਨ ਭਾਈ ਸਾਹਿਬ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਜੋੜਦਿਆਂ ਕਿਹਾ ਕਿ ਮਨੁੱਖ ਨੂੰ ਆਪਣੇ ਜੀਵਨ ਵਿਚ ਗੁਰਬਾਣੀ ਦੇ ਉਪਦੇਸ਼ਾਂ ਨੂੰ ਧਾਰਨ ਕਰਨ ਚਾਹੀਦਾ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੰਗਤਾਂ ਨੂੰ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਉਣਾ ਹੈ ਤਾਂ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਤਿੰਨ ਦਿਨਾਂ ਚੱਲੇ ਸ਼ਾਮ ਦੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੌਰਾਨ ਗੁਰੂ ਦੇ ਉਪਦੇਸ਼ਾਂ ਤੇ ਸਿਧਾਂਤਾਂ ਨੂੰ ਸੁਣਦਿਆਂ 100 ਦੇ ਕਰੀਬ ਅੰਮ੍ਰਿਤ ਅਬਲਾਸ਼ੀਆਂ ਨੇ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਸਾਹਿਬ ਵਿਖੇ ਅੰਮ੍ਰਿਤ ਪਾਨ ਕੀਤਾ। ਸਮਾਗਮ ਦੌਰਾਨ ਐਸ. ਐਸ. ਮੈਡੀਸਿਟੀ ਹਸਪਤਾਲ ਮੁਕੇਰੀਆਂ ਦੇ ਐਮ. ਡੀ. ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਲਗਾਤਾਰ ਤਿੰਨ ਦਿਨ ਫ਼੍ਰੀ ਮੈਡੀਕਲ ਕੈਂਪ ਦੌਰਾਨ ਲੋੜਵੰਦਾਂ ਨੂੰ ਫ਼੍ਰੀ ਟੈੱਸਟ ਤੇ ਦਵਾਈਆਂ ਵੀ ਵੰਡੀਆਂ। ਅੰਤ ’ਚ ਪ੍ਰਬੰਧਕ ਕਮੇਟੀ ਵਲੋਂ ਸਮਾਗਮ ’ਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਵਤਾਰ ਸਿੰਘ, ਮਨਜੀਤ ਸਿੰਘ ਚੀਮਾ, ਗੁਰਮੀਤ ਸਿੰਘ ਮਿੰਟੂ, ਗੁਰਵਿੰਦਰ ਸਿੰਘ ਭੁੱਲਰ, ਗੁਰਜਿੰਦਰ ਸਿੰਘ ਚੱਕ, ਗੁਰਟੇਕ ਸਿੰਘ ਭੰਮਰਾ, ਡਾ. ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਲਵਲੀ, ਬਲਦੇਵ ਸਿੰਘ ਧਾਮੀ, ਸਤਨਾਮ ਸਿੰਘ ਧਾਮੀ, ਮਨਜਿੰਦਰ ਸਿੰਘ ਨਿੱਕੂ ਚੱਕ, ਹਰਦੀਪ ਸਿੰਘ ਭੰਮਰਾ, ਪ੍ਰਦੀਪ ਸਿੰਘ ਪੁਰੇਵਾਲ, ਗੁਰਦੀਪ ਸਿੰਘ ਧਾਮੀ ਆਦਿ ਸੰਗਤਾਂ ਸਮੇਤ ਹਾਜ਼ਰ ਸਨ।