27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਲਈ ਮਾਣਮੱਤੀ ਪ੍ਰਾਪਤੀ

ਦਸੂਹਾ, 27 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਲੋਂ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਤੇ ਸੀ. ਈ.

Ad Position 21
No active advertisement
ਅਜੀਤ ਡੈਸਕ 28-09-2026
ਦਸੂਹਾ, 27 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਲੋਂ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਤੇ ਸੀ. ਈ. ਓ. ਸਮੱਰਥ ਸ਼ਰਮਾ ਨਾਲ ਲੰਮੇ ਸਮੇਂ ਤੋਂ ਵੱਖ-ਵੱਖ ਸਮਾਜਿਕ, ਵਾਤਾਵਰਣਕ, ਸਿੱਖਿਅਕ ਤੇ ਜਾਗਰੂਕਤਾ ਨਾਲ ਸੰਬੰਧਿਤ ਗਤੀਵਿਧੀਆਂ ਸਫਲਤਾਪੂਰਵਕ ਕਰਵਾਈਆਂ ਜਾ ਰਹੀਆਂ ਹਨ। ਇਸੇ ਲਗਾਤਾਰ ਸਹਿਯੋਗ ਦੇ ਤਹਿਤ ਕਾਲਜ ਨੇ ਅਧਿਆਪਕ ਦਿਵਸ ਮੌਕੇ ਆਯੋਜਿਤ ਵਿਸ਼ੇਸ਼ ਸਨਮਾਨ ਸਮਾਰੋਹ ਵਿਚ ਭਾਗ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੂੰ ‘ਬੈੱਸਟ ਪ੍ਰਿੰਸੀਪਲ ਐਵਾਰਡ 2026’ ਤੇ ਕਾਲਜ ਦੇ ਨੋਡਲ ਅਫ਼ਸਰ ਸੁਮੇਲੀ ਨੂੰ ‘ਬੈੱਸਟ ਟੀਚਰ ਐਵਾਰਡ 2026’ ਨਾਲ ਸਨਮਾਨਿਤ ਕੀਤਾ। ਇਹ ਸਨਮਾਨ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੀ ਅਗਵਾਈ, ਵਿਦਿਆਰਥੀਆਂ ਦੀ ਭਾਗੀਦਾਰੀ, ਸਮਾਜਿਕ ਜ਼ਿੰਮੇਵਾਰੀ, ਵਾਤਾਵਰਨ ਸੁਰੱਖਿਆ ਅਤੇ ਕਮਿਊਨਿਟੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਵਜੋਂ ਪ੍ਰਾਪਤ ਹੋਏ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਕਿਹਾ ਕਿ ਇਹ ਸਨਮਾਨ ਪੂਰੇ ਕਾਲਜ ਪਰਿਵਾਰ ਲਈ ਮਾਣ ਦੀ ਗੱਲ ਹੈ ਤੇ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਨਾਲ ਸਾਂਝੇ ਤੌਰ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਜ਼ਿੰਮੇਵਾਰੀ, ਸੇਵਾ ਭਾਵਨਾ ਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਵਾਈਸ ਪ੍ਰਿੰਸੀਪਲ ਡਾ. ਰਮਨੀਕ ਕੌਰ ਤੇ ਸਮੂਹ ਸਟਾਫ਼ ਵਲੋਂ ਡਾ. ਵਰਿੰਦਰ ਕੌਰ ਤੇ ਮੈਡਮ ਸੁਮੇਲੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦਾ ਹਾਜੀਪੁਰ ਪਹੁੰਚਣ ’ਤੇ ਸਵਾਗਤ ਅਗਲੀ ਖ਼ਬਰ ਪ੍ਰੋ: ਸੰਦੀਪ ਸਿੰਘ ਸੀਕਰੀ ਦਾ ਲਗਾਤਾਰ ਤੀਸਰੀ ਵਾਰ ਸੈਨੇਟ ਮੈਂਬਰ ਚੁਣੇ ’ਤੇ ਖ਼ੁਸ਼ੀ ਦਾ ਪ੍ਰਗਟਾਵਾ
Ad Position 24