ਵਿਧਾਇਕ ਜਸਬੀਰ ਰਾਜਾ ਨੇ ਬਾਬਾ ਧੰਨੇ ਦਰਬਾਰ ਵਿਖੇ ਵਾਲਮੀਕਿ ਧਰਮਸ਼ਾਲਾ ਦਾ ਕੰਮ ਸ਼ੁਰੂ ਕਰਵਾਇਆ
ਟਾਂਡਾ ਉੜਮੁੜ, 27 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਬੀਰ ਰਾਜਾ ਨੇ ਬਾਬਾ ਧੰਨੇ ਸ਼ਾਹ ਦਰਬਾਰ ਵਿਚ ਵਾਲਮੀਕਿ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਵਾਲਮੀਕਿ ਧਰਮਸ਼ਾਲਾ ਦੇ ਨਿਰਮਾਣ ’ਤੇ ਕਰੀਬ 15 ਲੱਖ ਰੁਪਏ ਦੀ ਲਾਗਤ ਆਵੇਗੀ।
ਬ
ਬਾਬਾ ਧੰਨੀ ਸ਼ਾਹ ਦਰਬਾਰ ਵਿਖੇ ਕੰਮ ਸ਼ੁਰੂ ਕਰਾਉਣ ਦੇ ਹੋਏ ਵਿਧਾਇਕ ਜਸਬੀਰ ਸਿੰਘ ਰਾਜਾ ਤੇ ਹੋਰ। ਤਸਵੀਰ : ਗੁਰਾਇਆ
28-09-2026
ਟਾਂਡਾ ਉੜਮੁੜ, 27 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਬੀਰ ਰਾਜਾ ਨੇ ਬਾਬਾ ਧੰਨੇ ਸ਼ਾਹ ਦਰਬਾਰ ਵਿਚ ਵਾਲਮੀਕਿ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਵਾਲਮੀਕਿ ਧਰਮਸ਼ਾਲਾ ਦੇ ਨਿਰਮਾਣ ’ਤੇ ਕਰੀਬ 15 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦਾ ਨਿਰਮਾਣ ਮੁਕੰਮਲ ਹੋਣ ਨਾਲ ਬਾਬਾ ਧੰਨੇ ਸ਼ਾਹ ਦਰਬਾਰ ਵਿਖੇ ਆਉਣ ਵਾਲੀਆਂ ਸੰਗਤਾਂ ਅਤੇ ਵਾਲਮੀਕਿ ਭਾਈਚਾਰੇ ਨੂੰ ਸਮਾਜਿਕ ਤੇ ਧਾਰਮਿਕ ਸਮਾਗਮ ਕਰਵਾਉਣ ਲਈ ਵਧੀਆ ਸਹੂਲਤ ਮਿਲੇਗੀ। ਵਿਧਾਇਕ ਰਾਜਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਤੇ ਭਾਈਚਾਰਕ ਸਹੂਲਤਾਂ ਨਾਲ ਜੁੜੇ ਕੰਮਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਤੇ ਸਥਾਨਕ ਵਸਨੀਕਾਂ ਨੇ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ’ ਤੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਸਿੰਘ, ਜਗਜੀਤ ਸਿੰਘ, ਰਾਜੇਸ਼ ਕੁਮਾਰ, ਮਨਜੀਤ ਕੌਰ, ਅਮਨਦੀਪ ਕੌਰ, ਬਲਜੀਤ, ਸੁਮਨ ਖੋਸਲਾ, ਸੁਸ਼ਮਾ, ਰੀਨਾ ਕੁਮਾਰੀ ਆਦਿ ਹਾਜ਼ਰ ਸਨ।