27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੰਜਾਬ ਵਿਚ ਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਸਿਰਫ਼ ਸਿਆਸੀ ਸਟੰਟ-ਵਿਧਾਇਕ ਘੁੰਮਣ

ਦਸੂਹਾ, 27 ਸਤੰਬਰ (ਕੌਸ਼ਲ)-ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਵਲੋਂ ਕੱਢੀਆਂ ਜਾ ਰਹੀਆਂ ਨਸ਼ਾ ਵਿਰੋਧੀ ਰੈਲੀਆਂ ਨੂੰ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸਿਰਫ਼ ਇਕ ਰਾਜਨੀਤਿਕ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਹਲਕਾ ਦਸੂਹਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤੀਆਂ ਜਾ ਰਹੀਆਂ ਇਹ ਰੈਲੀਆਂ ਲੋਕਾਂ ਵਲੋਂ ਨਕਾਰ ਦਿੱਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 28-09-2026
ਦਸੂਹਾ, 27 ਸਤੰਬਰ (ਕੌਸ਼ਲ)-ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਵਲੋਂ ਕੱਢੀਆਂ ਜਾ ਰਹੀਆਂ ਨਸ਼ਾ ਵਿਰੋਧੀ ਰੈਲੀਆਂ ਨੂੰ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਸਿਰਫ਼ ਇਕ ਰਾਜਨੀਤਿਕ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਹਲਕਾ ਦਸੂਹਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤੀਆਂ ਜਾ ਰਹੀਆਂ ਇਹ ਰੈਲੀਆਂ ਲੋਕਾਂ ਵਲੋਂ ਨਕਾਰ ਦਿੱਤੀਆਂ ਗਈਆਂ ਹਨ। ਵਿਧਾਇਕ ਘੁੰਮਣ ਨੇ ਕਿਹਾ ਕਿ ਨਸ਼ੇ ਦੇ ਮੁੱਦੇ ’ਤੇ ਸਿਰਫ਼ ਸਿਆਸੀ ਰੈਲੀਆਂ ਕਰਨ ਦੀ ਬਜਾਏ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਭਾਰਤੀ ਜਨਤਾ ਪਾਰਟੀ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਪੰਜਾਬ ਅੰਦਰ ‘ਆਪ’ ਸਰਕਾਰ ਵਲੋਂ ਖੇਡ ਸਟੇਡੀਅਮ ਬਣਾਉਣ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਇਤਿਹਾਸਿਕ ਕਾਰਜ ਪਹਿਲਾਂ ਕਿਸੇ ਸਰਕਾਰ ਵਲੋਂ ਇਸ ਪੱਧਰ ’ਤੇ ਨਹੀਂ ਕੀਤੇ ਗਏ। ਵਿਧਾਇਕ ਘੁੰਮਣ ਨੇ ਕਿਹਾ ਕਿ ਹਲਕਾ ਦਸੂਹਾ ਅੰਦਰ ਦਰਜਨਾਂ ਦੀ ਗਿਣਤੀ ਵਿਚ ਸਟੇਡੀਅਮ ਬਣਾਏ ਗਏ ਹਨ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜਨ ਦੇ ਮੌਕੇ ਮਿਲ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼- ਬਾਬਾ ਜਵਾਹਰ ਦਾਸ ਸੂਸਾਂ ਵਾਲੇ ਅਗਲੀ ਖ਼ਬਰ ਅੱਠ ਦਿਨਾ ਨਾਮ ਅਭਿਆਸ ਕਮਾਈ ਸਮਾਗਮ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ
Ad Position 24