28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੋਟਰਸਾਈਕਲ ਰੈਲੀ ਕੱਢੀ

ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਨ ਮੌਕੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ.

Ad Position 21
No active advertisement
ਸ਼ਹੀਦ ਭਗਤ ਸਿੰਘ ਸਮਾਰਕ ਗੜ੍ਹਸ਼ੰਕਰ ਵਿਖੇ ਰੈਲੀ ਦੀ ਸਮਾਪਤੀ ਮੌਕੇ ਹਾਜ਼ਰ ਨੌਜਵਾਨ। ਤਸਵੀਰ : ਧਾਲੀਵਾਲ 29-09-2026
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਨ ਮੌਕੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐੱਫ. ਆਈ.) ਤਹਿਸੀਲ ਗੜ੍ਹਸ਼ੰਕਰ ਵਲੋਂ ਬਾਬਾ ਗੁਰਦਿੱਤ ਸਿੰਘ ਪਾਰਕ ਸ੍ਰੀ ਅਨੰਦਪੁਰ ਸਾਹਿਬ ਰੋਡ ਤੋਂ ਸ਼ਹੀਦ ਭਗਤ ਸਿੰਘ ਸਮਾਰਕ ਬੱਸ ਸਟੈਂਡ ਤੱਕ ਨੌਜਵਾਨਾਂ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡੀ. ਵਾਈ. ਐੱਫ. ਆਈ. ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਨਾਗੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਜਿਸ ਸਮਾਜ ਦੀ ਸਿਰਜਣਾ ਲਈ ਕੁਰਬਾਨੀਆਂ ਕੀਤੀਆਂ ਸਨ ਉਨ੍ਹਾਂ ਦੇ ਸੁਪਨੇ ਅੱਜ ਵੀ ਅਧੂਰੇ ਹਨ। ਕਿਸਾਨਾਂ ਕੋਲੋਂ ਜ਼ਮੀਨਾਂ ਦੇ ਹੱਕ ਖੋਹਣ ਲਈ ਅਤੇ ਮਜ਼ਦੂਰਾਂ ਕੋਲੋਂ ਉਨ੍ਹਾਂ ਕਾਨੂੰਨੀ ਹੱਕ ਖੋਹਣ ਲਈ ਕਾਰਪੋਰੇਟ ਪੱਖੀ ਨਰਿੰਦਰ ਮੋਦੀ ਤੇ ਭਗਵੰਤ ਮਾਨ ਸਰਕਾਰ ਵਲੋਂ ਲੋਕ ਵਿਰੋਧੀ ਤੇ ਦੇਸ਼ ਵਿਰੋਧੀ ਨੀਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ 2 ਅਕਤੂਬਰ ਨੂੰ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜਸਕਰਨ ਸਿੰਘ, ਅਮਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਜੁਗਰਾਜ ਸਿੰਘ, ਜੋਤ ਸਿੰਘ, ਰਜਤ ਮਹਿੰਦਵਾਣੀ, ਰਾਜੂ ਕਰੀਮਪੁਰੀ, ਨਵੀ ਗੜ੍ਹਸ਼ੰਕਰ, ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਕਿਸ਼ੋ ਕੁਮਾਰ, ਕੁਲਵਿੰਦਰ ਸੰਘਾ, ਰਵਿੰਦਰ ਕੁਮਾਰ ਨੀਟਾ, ਕੁਲਭੂਸ਼ਨ ਸਿੰਘ, ਬਲਵੰਤ ਸਿੰਘ, ਰਾਮਜੀ ਦਾਸ ਤੇ ਹੋਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਧੀਆਂ ਇਕ ਨਹੀਂ ਬਲਕਿ ਪਿਆਰ ਤੇ ਸੰਸਕਾਰਾਂ ਨਾਲ ਦੋ ਪਰਿਵਾਰਾਂ ਨੂੰ ਰੌਸ਼ਨ ਕਰਦੀਆਂ ਹਨ-ਅਰੋੜਾ ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24