ਫਿਊਚਰ ਟੀਚ ਇੰਸਟੀਚਿਊਟ ’ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਵਿਚਾਰਧਾਰਾ ਨਾਲ ਜਾਣੂ ਕਰਵਾਉਣ ਲਈ ਬੀ.
ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਵਿਚਾਰਧਾਰਾ ਨਾਲ ਜਾਣੂ ਕਰਵਾਉਣ ਲਈ ਬੀ. ਬੀ. ਸੀ. ਪੰਜਾਬੀ ਦੀ ਵਿਸ਼ੇਸ਼ ਡਾਕੂਮੈਂਟਰੀ ਵਿਖਾਈ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੀ ਮੁੱਖ ਪ੍ਰਬੰਧਕਾ ਇੰਜੀਨੀਅਰ ਰਿਤਿਕਾ ਪੁਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜਿਸ ਆਜ਼ਾਦ, ਜਾਗਰੂਕ ਤੇ ਬਿਹਤਰ ਭਾਰਤ ਦਾ ਸੁਪਨਾ ਦੇਖਿਆ ਸੀ, ਉਸ ਨੂੰ ਸਾਕਾਰ ਕਰਨ ਦੀ ਜ਼ਿੰਮੇਵਾਰੀ ਅੱਜ ਦੀ ਪੀੜ੍ਹੀ ਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਤਾਕਤ ਉਸ ਦੀ ਨੌਜਵਾਨ ਪੀੜ੍ਹੀ ਹੈ ਅਤੇ ਨੌਜਵਾਨ ਆਪਣੀ ਊਰਜਾ, ਸਮਰੱਥਾ ਅਤੇ ਪ੍ਰਤਿਭਾ ਨੂੰ ਸਹੀ ਦਿਸ਼ਾ ਵਿਚ ਵਰਤ ਕੇ ਦੇਸ਼ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਸੀਨੀਅਰ ਫੈਕਲਟੀ ਹਰਪ੍ਰੀਤ ਕੌਰ ਸੈਣੀ ਨੇ ਕਿਹਾ ਕਿ ਭਗਤ ਸਿੰਘ ਨੂੰ ਸਿਰਫ਼ ਤਸਵੀਰਾਂ, ਪੋਸਟਰਾਂ ਤੇ ਨਾਅਰਿਆਂ ਤੱਕ ਸੀਮਤ ਕਰਨ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਅਤੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਮੌਕੇ ਮੁਸਕਾਨ ਮਰਵਾਹਾ, ਭਵਨੀਤ ਕੌਰ, ਵਿਦਿਆਰਥਣ ਸੋਨੀਆ ਰਾਣੀ, ਲਕਸ਼ਿਤਾ, ਨਵਦੀਪ ਕੁਮਾਰ, ਗਗਨਦੀਪ ਸਿੰਘ, ਤਨੂੰ, ਰਾਜਵਿੰਦਰ ਕੌਰ, ਹਰਪ੍ਰੀਤ, ਸਾਕਸ਼ੀ, ਮਨਪ੍ਰੀਤ, ਹਰਮਨਪ੍ਰੀਤ ਕੌਰ, ਅੰਜਨਾ, ਰਿਤਿਕਾ, ਰਿਧਿਮਾ, ਗੀਤਾ ਦੇਵੀ, ਅੰਚਲ, ਗੁਰਪ੍ਰੀਤ ਕੌਰ, ਅਨਮੋਲ, ਰੀਤੀ, ਵਿਦਿਆਰਥੀ ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ।