28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੇਸ਼ ਦੀ ਚੋਣ ਪ੍ਰਕਿਰਿਆ ਦੇ ਗੰਭੀਰ ਖ਼ਤਰੇ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਤੇ ਉਨ੍ਹਾਂ ਖ਼ਿਲਾਫ਼ ਐਫ. ਆਈ.

Ad Position 21
No active advertisement
ਅਜੀਤ ਡੈਸਕ 29-09-2026
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੇਸ਼ ਦੀ ਚੋਣ ਪ੍ਰਕਿਰਿਆ ਦੇ ਗੰਭੀਰ ਖ਼ਤਰੇ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਤੇ ਉਨ੍ਹਾਂ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਹੁਸ਼ਿਆਰਪੁਰ ਸਾਹਮਣੇ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡ: ਦਲਜੀਤ ਸਿੰਘ ਗਿਲਜੀਆਂ ਨੇ ਦੋਸ਼ ਲਗਾਇਆ ਕਿ ਗਿਆਨੇਸ਼ ਕੁਮਾਰ ਨੇ ਚੋਣ ਪ੍ਰਕਿਰਿਆ ਨੂੰ ਖ਼ਰਾਬ ਕੀਤਾ ਤੇ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰ ਸੂਚੀਆਂ ‘ਚੋਂ ਨਾਂਅ ਕੱਟ ਕੇ ਇਕੱਲੇ ਦਮ ‘ਤੇ ਹੀ 13.8 ਕਰੋੜ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਾਂ ਕੱਟਣ ਦਾ ਇਹ ਅੰਕੜਾ ਦੇਸ਼ ਦੇ ਕੁੱਲ ਵੋਟਰਾਂ ਦਾ ਲਗਪਗ 15 ਫ਼ੀਸਦੀ ਬਣਦਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਵੋਟ ਦਾ ਅਧਿਕਾਰ ਚੋਣਵੇਂ ਲੋਕਤੰਤਰ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਸਾਡੇ ਲੋਕਤੰਤਰ ਤੇ ਗਣਰਾਜ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਵੋਟ ਦਾ ਅਧਿਕਾਰ ਚੋਣਵੇਂ ਲੋਕਤੰਤਰ ਦੀ ਨੀਂਹ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਨ੍ਹਾਂ ਵੋਟਰਾਂ ਦੇ ਨਾਂਅ ਕੱਟੇ ਗਏ ਹਨ, ਉਨ੍ਹਾਂ ਨੂੰ ਆਪਣਾ ਪੱਖ ਰੱਖਣ ਤੇ ਆਪਣੇ ਵੋਟ ਦੇ ਅਧਿਕਾਰ ਦੀ ਰਾਖੀ ਕਰਨ ਦਾ ਢੁਕਵਾਂ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਸਲੇ ਨੇ ਭਾਰਤ ਦੀ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਐਡ: ਗਿਲਜੀਆਂ ਨੇ ਕਿਹਾ ਕਿ ਕੁਮਾਰ ਦੀ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠਲਾ ਚੋਣ ਕਮਿਸ਼ਨ ਚੋਣਾਂ ਚੋਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੀਭੁਗਤ ਕਰਕੇ ਕੰਮ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੇ ਆਪਣੇ ਦੋਸ਼ਾਂ ਦੇ ਸਮਰਥਨ ‘ਚ ਸਬੂਤ ਵੀ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਘਟਨਾਕ੍ਰਮ ਦੇ ਮੱਦੇਨਜ਼ਰ ਚੋਣ ਪੈਨਲ ਦੇ ਕੰਮਕਾਜ ਦੀ ਜਾਂਚ ਹੋਣੀ ਲਾਜ਼ਮੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਵੀ ਫੂਕੇ ਗਏ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਆਗੂਆਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਤੇ ਉਨ੍ਹਾਂ ਖ਼ਿਲਾਫ਼ ਐਫ.ਆਈ. ਆਰ. ਦਰਜ ਕਰਨ ਤੇ ਮਾਮਲੇ ਦੀ ਜਾਂਚ ਕਰਵਾਉਣ ਸੰਬੰਧੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮੰਗ ਪੱਤਰ ਵੀ ਭੇਜਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁੰਦਰ ਸ਼ਾਮ ਅਰੋੜਾ ਸਾਬਕਾ ਮੰਤਰੀ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਅਰੁਣ ਕੁਮਾਰ ਮਿੱਕੀ ਡੋਗਰਾ ਸਾਬਕਾ ਵਿਧਾਇਕ, ਇੰਦੂ ਬਾਲਾ ਸਾਬਕਾ ਵਿਧਾਇਕ, ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ, ਅਮਰਪ੍ਰੀਤ ਸਿੰਘ ਮਿੰਟੂ ਲਾਲੀ ਸਾਬਕਾ ਪ੍ਰਧਾਨ ਪੰਜਾਬ ਯੂਥ ਕਾਂਗਰਸ, ਐਡਵੋਕੇਟ ਰੋਹਿਤ ਜੋਸ਼ੀ, ਐਡ: ਰਣਜੀਤ ਕੁਮਾਰ, ਯਾਮਿਨੀ ਗੋਮਰ, ਅਮਰਪਾਲ ਸਿੰਘ ਕਾਕਾ, ਅਮਰਜੀਤ ਸਿੰਘ ਢਾਡੇਕਟਵਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਡਾ: ਕੁਲਦੀਪ ਨੰਦਾ, ਸੁਰਿੰਦਰ ਸਿੱਧੂ, ਬਲਵਿੰਦਰ ਸਿੰਘ ਬਿੱਟੂ, ਰਜਨੀਸ਼ ਟੰਡਨ, ਹਰਮਿੰਦਰ ਕੌਰ, ਤਰਸੇਮ ਮਿਨਹਾਸ ਮੁਕੇਰੀਆਂ, ਪਰਮਵੀਰ ਸਿੰਘ ਢਾਡੇਕਟਵਾਲ ਮੀਤ ਪ੍ਰਧਾਨ ਯੂਥ ਕਾਂਗਰਸ ਪੰਜਾਬ, ਮਨਿੰਦਰ ਸਿੰਘ ਟਿੰਮੀ ਸ਼ਾਹੀ, ਅਸ਼ਵਨੀ ਸੈਣੀ ਮੁਕੇਰੀਆਂ, ਹਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਸ਼ਾਮ ਸਿੰਘ ਕੁੱਲੀਆਂ ਲੁਬਾਣਾ, ਪ੍ਰਿੰਸ ਸ਼ਰਮਾ ਹਾਜੀਪੁਰ, ਹਿੰਮਤ ਸਿੰਘ ਦਸੂਹਾ, ਭੁਪਿੰਦਰ ਘੁੰਮਣ, ਨਵੀ ਰੈਹਲ, ਹੰਸ ਰਾਜ ਸਤਿਆਲ, ਅਸ਼ੋਕ ਮਹਿਰਾ, ਸਰਵਨ ਸਿੰਘ ਆਦਿ ਸਮੇਤ ਕਾਂਗਰਸ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਵਿਸ਼ਵ ਰੇਬੀਜ਼ ਦਿਵਸ’ ਮਨਾਇਆ ਅਗਲੀ ਖ਼ਬਰ ਨਸ਼ਾ ਮੁਕਤ ਯਾਤਰਾ ਦਾ ਦਸੂਹਾ ਵਿਖੇ ਸ਼ਾਨਦਾਰ ਸਵਾਗਤ
Ad Position 24