ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਕੂਲ ਆਫ਼ ਐਮੀਨੈਂਸ ਵਿਚ ਸੈਮੀਨਾਰ ਕਰਵਾਇਆ
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਲੋਂ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਦੇ ਨਿਰਦੇਸ਼ ਤਹਿਤ ਸ਼ਿਵ ਦੁਲਾਰ ਸਿੰਘ ਢਿੱਲੋਂ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਛੇ ਸਾਲ ਪੂਰੇ ਹੋਣ ’ਤੇ ਸਕੂਲ ਆਫ਼ ਐਮੀਨੈਂਸ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ, ਜਿਸ ਦੀ ਪ੍ਰਧਾਨਗੀ ਪਿ੍ੰ. ਸ਼ਿਵਾਨੀ ਅਗਨੀਹੋਤਰੀ ਵਲੋਂ ਕੀਤੀ ਗਈ।
ਸ
ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਤੇ ਹਾਜ਼ਰ ਵਿਦਿਆਰਥੀ। ਤਸਵੀਰ : ਧਾਲੀਵਾਲ
29-09-2026
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਲੋਂ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਦੇ ਨਿਰਦੇਸ਼ ਤਹਿਤ ਸ਼ਿਵ ਦੁਲਾਰ ਸਿੰਘ ਢਿੱਲੋਂ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਛੇ ਸਾਲ ਪੂਰੇ ਹੋਣ ’ਤੇ ਸਕੂਲ ਆਫ਼ ਐਮੀਨੈਂਸ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ, ਜਿਸ ਦੀ ਪ੍ਰਧਾਨਗੀ ਪਿ੍ੰ. ਸ਼ਿਵਾਨੀ ਅਗਨੀਹੋਤਰੀ ਵਲੋਂ ਕੀਤੀ ਗਈ। ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੈੱਡ ਕਰਾਸ ਸੰਸਥਾ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਕਿਸ ਤਰ੍ਹਾਂ ਰੈੱਡ ਕਰਾਸ ਸੰਸਥਾ ਵਿਸ਼ਵ ਪੱਧਰ ’ਤੇ ਸਮਾਜਿਕ ਕਲਿਆਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵਲੋਂ ਹਰ ਸਾਲ ਦੇਸ਼ ਵਿਚ ਲੱਖਾਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਚਾਇਆ ਹੈ। ਇਸ ਮੌਕੇ ਪ੍ਰਵੇਸ਼ ਕੁਮਾਰ ਨੇ ਕੇਂਦਰ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰ. ਸ਼ਿਵਾਨੀ ਅਗਨੀਹੋਤਰੀ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਮੋਹਣ ਸਿੰਘ, ਸਤਨਾਮ ਸਿੰਘ, ਜਸਪਾਲ, ਚੇਤਨ, ਕੰਵਰ ਅਸ਼ਵਨੀ ਸਿੰਘ, ਚੰਦਨ ਕੁਮਾਰੀ, ਪੁਸ਼ਵਿੰਦਰ ਕੌਰ, ਇੰਦੂ ਜੋਸ਼ੀ, ਰੇਖਾ ਬਾਲੀ, ਸੁਮਨ, ਰੇਸ਼ਮ ਕੌਰ, ਅਰਚਨਾ ਜੋਸ਼ੀ, ਮਨਜਿੰਦਰ ਕੌਰ, ਅੰਜੂ ਬਾਲਾ, ਮਨਦੀਪ ਕੌਰ, ਰਣਜੀਤ ਕੌਰ, ਨਵਨੀਤ ਕੌਰ, ਪਰਮਜੀਤ ਕੌਰ ਤੇ ਵਿਦਿਆਰਥੀ ਹਾਜ਼ਰ ਹੋਏ।