ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਕੂਲ ਦੀ ਸਭਾ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਹਾਨ ਕ੍ਰਾਂਤੀਕਾਰੀ ਦੇ ਜੀਵਨ, ਸੰਘਰਸ਼, ਦੇਸ਼-ਭਗਤੀ ਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕੀਤਾ।
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਕੂਲ ਦੀ ਸਭਾ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਹਾਨ ਕ੍ਰਾਂਤੀਕਾਰੀ ਦੇ ਜੀਵਨ, ਸੰਘਰਸ਼, ਦੇਸ਼-ਭਗਤੀ ਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕੀਤਾ। ਬਾਰ੍ਹਵੀਂ ਦੀ ਵਿਦਿਆਰਥਣ ਸਨੇਹਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਤੇ ਦੇਸ਼ ਦੀ ਆਜ਼ਾਦੀ ਲਈ ਦਿੱਤੇ ਉਨ੍ਹਾਂ ਦੇ ਅਮੁੱਲ ਬਲੀਦਾਨ ਬਾਰੇ ਪ੍ਰੇਰਣਾਦਾਇਕ ਭਾਸ਼ਨ ਪੇਸ਼ ਕੀਤਾ। ਸਕੂਲ ਦੀ ਅਧਿਆਪਕਾ ਸਪਨਾ ਦਵਾ ਨੇ ਵੀ ਵਿਦਿਆਰਥੀਆਂ ਨੂੰ ਭਗਤ ਸਿੰਘ ਜੀ ਦੇ ਜੀਵਨ, ਸੰਘਰਸ਼ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਜਾਣੂੰ ਕਰਵਾਇਆ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਤੇ ਨੀਰੂ ਮੁਲਤਾਨੀ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਸਾਹਸ, ਤਿਆਗ, ਦੇਸ਼ ਪੇ੍ਮ ਤੇ ਰਾਸ਼ਟਰ ਪ੍ਰਤੀ ਸਮਰਪਣ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ । ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਦੇਸ਼-ਭਗਤੀ, ਰਾਸ਼ਟਰ-ਪੇ੍ਰਮ, ਸਾਹਸ, ਜ਼ਿੰਮੇਵਾਰੀ ਅਤੇ ਮਹਾਨ ਆਜ਼ਾਦੀ ਸੈਨਾਨੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ’ਤੇ ਚੱਲਣ ਅਤੇ ਰਾਸ਼ਟਰ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਨਿਸ਼ਠਾ ਨਾਲ ਨਿਭਾਉਣ ਦਾ ਸੰਕਲਪ ਲਿਆ।