ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਬਾਣੀ ਮਾਰਗ ਨਗਰ ਕੀਰਤਨ 11 ਨਵੰਬਰ ਤੋਂ
ਬੀਣੇਵਾਲ, 28 ਸਤੰਬਰ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸਤਿਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਲੁਧਿਆਣਾ ਵਲੋਂ ਗੁਰਬਾਣੀ ਮਾਰਗ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪੋਸਟਰ ਜਾਰੀ ਕਰਨ ਮੌਕੇ ਚਰਨਛੋਹ ਗੰਗਾ ਸ੍ਰੀ ਖ਼ੁਰਾਲਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਬਾਬਾ ਦਿਆਲ ਚੰਦ ਬੰਗਾ ਤੇ ਸਵਾਗਤੀ ਕਮੇਟੀ ਦੇ ਇੰਚਾਰਜ ਜਗਦੀਸ਼ ਕੁਮਾਰ ਨੇ ਦੱਸਿਆ ਕਿ ਇਹ ਨਗਰ ਕੀਰਤਨ 11 ਨਵੰਬਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ 19 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੰਪੂਰਨ ਹੋਵੇਗਾ।
ਚ
ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੋਸਟਰ ਰਿਲੀਜ਼ ਕਰਦੇ ਹੋਏ ਬਾਬਾ ਦਿਆਲ ਚੰਦ ਬੰਗਾ, ਜਗਦੀਸ਼ ਕੁਮਾਰ ਅਤੇ ਸੰਸਥਾ ਦੇ ਆਗੂ ਤੇ ਵਰਕਰ।
29-09-2026
ਬੀਣੇਵਾਲ, 28 ਸਤੰਬਰ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸਤਿਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਲੁਧਿਆਣਾ ਵਲੋਂ ਗੁਰਬਾਣੀ ਮਾਰਗ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪੋਸਟਰ ਜਾਰੀ ਕਰਨ ਮੌਕੇ ਚਰਨਛੋਹ ਗੰਗਾ ਸ੍ਰੀ ਖ਼ੁਰਾਲਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਬਾਬਾ ਦਿਆਲ ਚੰਦ ਬੰਗਾ ਤੇ ਸਵਾਗਤੀ ਕਮੇਟੀ ਦੇ ਇੰਚਾਰਜ ਜਗਦੀਸ਼ ਕੁਮਾਰ ਨੇ ਦੱਸਿਆ ਕਿ ਇਹ ਨਗਰ ਕੀਰਤਨ 11 ਨਵੰਬਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ 19 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੰਪੂਰਨ ਹੋਵੇਗਾ। ਪ੍ਰੋਗਰਾਮ ਅਨੁਸਾਰ 11 ਨਵੰਬਰ ਨੂੰ ਸਵੇਰੇ 7 ਵਜੇ ਗੁਰਦੁਆਰਾ ਸਾਹਿਬ ਪੁਲਿਸ ਲਾਈਨ, ਲੁਧਿਆਣਾ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਤੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। 13 ਨਵੰਬਰ ਨੂੰ ਗੁਰਬਾਣੀ ਮਾਰਗ ਨਗਰ ਕੀਰਤਨ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਤੋਂ ਸਵੇਰੇ 7 ਵਜੇ ਆਰੰਭ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜਨਮ ਅਸਥਾਨ ਮੰਦਰ, ਵਾਰਾਣਸੀ ਨਾਲ ਸੰਬੰਧਿਤ ਧਾਰਮਿਕ ਯਾਦਗਾਰੀ ਮਾਰਗ ਰਾਹੀਂ ਅੱਗੇ ਵਧੇਗਾ। ਇਸ ਦੌਰਾਨ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਸੰਗਤਾਂ ਵਲੋਂ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਜਾਵੇਗੀ। 14 ਨਵੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਕਮੇਟੀ ਸਾਹਿਬ, ਕਾਨਪੁਰ ਤੋਂ ਸਵੇਰੇ 7 ਵਜੇ ਆਰੰਭ ਹੋ ਕੇ ਰਾਤ ਨੂੰ ਨਿਰਧਾਰਿਤ ਧਾਰਮਿਕ ਅਸਥਾਨ ਵਿਖੇ ਵਿਸ਼ਰਾਮ ਕਰੇਗਾ। ਇਸੇ ਤਰ੍ਹਾਂ 15 ਨਵੰਬਰ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ ਤੋਂ ਸਵੇਰੇ 7 ਵਜੇ ਨਗਰ ਕੀਰਤਨ ਅੱਗੇ ਰਵਾਨਾ ਹੋਵੇਗਾ ਅਤੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ’ਚੋਂ ਹੁੰਦਾ ਹੋਇਆ ਅੱਗੇ ਵਧੇਗਾ। 16 ਨਵੰਬਰ ਨੂੰ ਡੇਰਾ ਕਾਰ ਸੇਵਾ ਵਾਲੀ ਥਾਂ ਤੋਂ ਸਵੇਰੇ 7 ਵਜੇ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ। 17 ਨਵੰਬਰ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਲੁਧਿਆਣਾ ਤੋਂ ਸਵੇਰੇ 7 ਵਜੇ ਨਗਰ ਕੀਰਤਨ ਆਰੰਭ ਹੋ ਕੇ ਫਿਲੌਰ ਡੇਰਾ ਬਾਬਾ ਮੇਲਾ ਰਾਮ ਜੀ ਨਗਰ, ਚੱਕਦਾਨਾ, ਔੜ, ਘਟਾਰੋਂ ਕਰਿਆਮ, ਨਵਾਂਸ਼ਹਿਰ, ਗੜ੍ਹਸ਼ੰਕਰ, ਪੋਜੇਵਾਲ ਤੋਂ ਤਪ ਅਸਥਾਨ ਸ੍ਰੀ ਖ਼ਰਾਲਗੜ੍ਹ ਸਾਹਿਬ ਵਿਖੇ ਪਹੁੰਚੇਗਾ। 18 ਨਵੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਤਪ-ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸਵੇਰੇ 7 ਵਜੇ ਅਰੰਭ ਹੋ ਕੇ ਸ੍ਰੀ ਚਰਨਛੋਹ ਗੰਗਾ ਅੰਮ੍ਰਿਤ ਕੁੰਡ ਸੱਚਖੰਡ ਸ੍ਰੀ ਖ਼ੁਰਾਲਗੜ੍ਹ ਸਾਹਿਬ ਸਮੇਤ ਰਾਤ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਵਿਸ਼ਰਾਮ ਕਰੇਗਾ। ਅਖੀਰਲੇ ਦਿਨ 19 ਨਵੰਬਰ ਨੂੰ ਸਵੇਰੇ 7 ਵਜੇ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ। ਉਪਰੰਤ ਢਿਲਵਾਂ, ਕਾਕੀ ਪਿੰਡ, ਸ਼ਹੀਦ ਸੰਤ ਰਾਮਾਨੰਦ ਚੌਕ ਜਲੰਧਰ ਅਤੇ ਹੋਰ ਪੜਾਵਾਂ ’ਚੋਂ ਹੁੰਦਾ ਹੋਇਆ ਕਰਤਾਰਪੁਰ, ਬਿਆਸ, ਜੰਡਿਆਲਾ ਅਤੇ ਗੋਲਡਨ ਗੇਟ, ਅੰਮ੍ਰਿਤਸਰ ਤੋਂ ਹੁੰਦਾ ਹੋਇਆ ਰਾਤ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਮੁੱਖ ਸੇਵਾਦਾਰ ਗੁਰਦੇਵ ਸਿੰਘ, ਲਵਪ੍ਰੀਤ ਸਿੰਘ, ਮਾ. ਮੇਲਾ ਸਿੰਘ, ਕਰਮਜੀਤ ਸਿੰਘ, ਸੰਸਥਾ ਦੇ ਮੁੱਖ ਬੁਲਾਰੇ ਬਲਵੰਤ ਸਿੰਘ, ਜਸਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਵੀ ਹਾਜ਼ਰ ਸਨ।