28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਦੀ ਹੁਸ਼ਿਆਰਪੁਰ ’ਚ ਮੀਟਿੰਗ

ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਕੌਮੀ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ ਹੋਈ। ਇਸ ਮੌਕੇ ਸਕੂਲ ਬੱਸ ਅਪਰੇਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਸਾਰਥਿਕ ਹੱਲ ਲੱਭਣ ਲਈ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-09-2026
ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਕੌਮੀ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ ਹੋਈ। ਇਸ ਮੌਕੇ ਸਕੂਲ ਬੱਸ ਅਪਰੇਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਸਾਰਥਿਕ ਹੱਲ ਲੱਭਣ ਲਈ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਕੌਮੀ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਭਰ ਦੇ ਸਕੂਲਾਂ ’ਚ ਯੂਨੀਅਨ ਦੀਆਂ ਇਕਾਈਆਂ ਬਣਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਕਮੇਟੀਆਂ ਦਾ ਨਵੇਂ ਸਿਰਿਓਂ ਗਠਨ ਕਰਕੇ ਸਾਰੇ ਮੈਂਬਰਾਂ ਨੂੰ ਆਈ ਕਾਰਡ ਜਾਰੀ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਡਰਾਈਵਰ ਕੰਡਕਟਰ ਤੇ ਬੱਸ ਮਾਲਕ ਯੂਨੀਅਨ ਵਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾ ਸਕਣ। ਇਸ ਦੌਰਾਨ ਯੂਨੀਅਨ ਵਲੋਂ ਬਿਮਾਰੀ ਦਾ ਇਲਾਜ ਕਰਾਉਣ ਲਈ ਲੋੜਵੰਦ ਡਰਾਈਵਰ ਅਸ਼ੋਕ ਕੁਮਾਰ ਦੀ 12,000 ਰੁਪਏ ਮਦਦ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਛਾਉਣੀ , ਜ਼ਿਲ੍ਹਾ ਸਕੱਤਰ ਹਰਮਿੰਦਰ ਸਿੰਘ ਹੈਪੀ, ਸੁਖਚੈਨ ਸਿੰਘ ਫ਼ੌਜੀ, ਲਵਦੀਪ ਸਿੰਘ ਸੇਠੀ, ਰਮਨਜੀਤ ਸਿੰਘ ਢਿੱਲੋਂ, ਚਰਨਜੀਤ ਸਿੰਘ, ਸਤਵਿੰਦਰ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਅਤੇ ਪਰਮਜੀਤ ਸਿੰਘ ਭੇੜੂਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਦੇ ਮੀਟਿੰਗ ਅਗਲੀ ਖ਼ਬਰ ਕੀਰਤਨ ਮੁਕਾਬਲੇ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24