ਸਿਵਲ ਸਰਜਨ ਹੁਸ਼ਿਆਰਪੁਰ ਵਲੋਂ ਰਹੀਮਪੁਰ ਖੇਤਰ ਵਿਚ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਪੰਜਾਬ ਵਲੋਂ ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਸ਼ਹਿਰੀ ਖੇਤਰ ਦੇ ਰਹੀਮਪੁਰ ਇਲਾਕੇ ਦਾ ਦੌਰਾ ਕਰਕੇ ਡੇਂਗੂ ਰੋਕਥਾਮ ਸੰਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਖ਼ੁਦ ਜਾਇਜ਼ਾ ਲਿਆ।
ਰ
ਰਹੀਮਪੁਰ ਇਲਾਕੇ ਦਾ ਦੌਰੇ ਦੌਰਾਨ ਚੈਕਿੰਗ ਕਰਦੇ ਹੋਏ ਸਿਵਲ ਸਰਜਨ ਡਾ. ਮਨਦੀਪ ਕਮਲ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ
29-09-2026
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਪੰਜਾਬ ਵਲੋਂ ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਸ਼ਹਿਰੀ ਖੇਤਰ ਦੇ ਰਹੀਮਪੁਰ ਇਲਾਕੇ ਦਾ ਦੌਰਾ ਕਰਕੇ ਡੇਂਗੂ ਰੋਕਥਾਮ ਸੰਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਖ਼ੁਦ ਜਾਇਜ਼ਾ ਲਿਆ। ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਇਲਾਕੇ ਵਿਚ ਘਰ-ਘਰ ਜਾ ਕੇ ਕੀਤੀ ਜਾ ਰਹੀ ਜਾਂਚ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰੀ ਹੁਸ਼ਿਆਰਪੁਰ ਖੇਤਰ ਵਿਚ ਸਿਹਤ ਵਿਭਾਗ ਦੀਆਂ ਕੁਲ 6 ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਤੇ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਟੀਮਾਂ ਵਲੋਂ ਹੁਣ ਤੱਕ 1307 ਘਰਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 53 ਘਰਾਂ ਵਿਚ ਡੇਂਗੂ ਮੱਛਰ ਦਾ ਲਾਰਵਾ ਪਾਇਆ ਗਿਆ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਵਲੋਂ ਜ਼ਿਲ੍ਹੇ ਵਿਚ ਚੱਲ ਰਹੀਆਂ ਡੇਂਗੂ ਰੋਕਥਾਮ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਸਿਹਤ ਟੀਮਾਂ ਵਲੋਂ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਡੇਂਗੂ ਰੋਕਥਾਮ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਸਕੂਲਾਂ ਵਿਚ ਸਵੇਰ ਦੀ ਅਸੈਂਬਲੀ ਦੌਰਾਨ ਡੇਂਗੂ ਰੋਕਥਾਮ ਸੰਬੰਧੀ ਜਾਗਰੂਕਤਾ ਲੈਕਚਰ ਕਰਵਾਉਣ ਲਈ ਕਿਹਾ। ਸਿਹਤ ਵਿਭਾਗ ਦੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ, ਮੱਛਰ ਦੀ ਪੈਦਾਵਾਰ ਰੋਕਣ ਅਤੇ ਘਰਾਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ ਸੰਬੰਧੀ ਜਾਣਕਾਰੀ ਦਿੱਤੀ ਜਾਵੇ।