29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਮਹੇਸ਼ ਨੇ ਮੁੱਕੇਬਾਜ਼ੀ ’ਚ ਜਿੱਤਿਆ ਕਾਂਸੀ ਦਾ ਤਗਮਾ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਹੋਣਹਾਰ ਵਿਦਿਆਰਥੀ ਮਾਸਟਰ ਮਹੇਸ਼ ਨੇ ਜੀਂਦ (ਹਰਿਆਣਾ) ਵਿਖੇ ਹੋਈ ਸੀ. ਬੀ.

Ad Position 21
No active advertisement
ਅਜੀਤ ਡੈਸਕ 29-09-2026
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਹੋਣਹਾਰ ਵਿਦਿਆਰਥੀ ਮਾਸਟਰ ਮਹੇਸ਼ ਨੇ ਜੀਂਦ (ਹਰਿਆਣਾ) ਵਿਖੇ ਹੋਈ ਸੀ. ਬੀ. ਐੱਸ. ਈ. ਨਾਰਥ ਜ਼ੋਨ-2 ਬਾਕਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਤੇ ਸਮੁੱਚੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਮਹੇਸ਼ ਨੇ ਅੰਡਰ-14 ਵਰਗ ਦੇ ਮੁਕਾਬਲਿਆਂ ’ਚ ਸ਼ਾਨਦਾਰ ਤਕਨੀਕ, ਮਿਹਨਤ ਅਤੇ ਖੇਡ ਭਾਵਨਾ ਦਾ ਮੁਜ਼ਾਹਰਾ ਕਰਦਿਆਂ ਇਹ ਮੁਕਾਮ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੀ ਪ੍ਰਿੰ. ਮੈਡਮ ਨੇ ਕਿਹਾ ਕਿ ਮਹੇਸ਼ ਦੀ ਇਹ ਜਿੱਤ ਉਸ ਦੀ ਅਣਥੱਕ ਮਿਹਨਤ, ਦ੍ਰਿੜ੍ਹ ਇਰਾਦੇ ਤੇ ਸ਼ਾਨਦਾਰ ਅਨੁਸ਼ਾਸਨ ਦਾ ਪ੍ਰਤੀਕ ਹੈ। ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਦੇ ਵਧੀਆ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ ਅਤੇ ਸਮੂਹ ਸਟਾਫ਼ ਨੇ ਵੀ ਮਹੇਸ਼, ਉਸ ਦੇ ਮਾਪਿਆਂ ਤੇ ਕੋਚ ਨੂੰ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਕਿਸਾਨ ਆਗੂਆਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24