29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਗੁਰੂ ਹਰਿਰਾਇ ਸਾਹਿਬ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੱਬੇਵਾਲ, 28 ਸਤੰਬਰ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਚੱਬੇਵਾਲ ਵਿਖੇ ਡਾਇਰੈਕਟਰ ਮੈਡਮ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਸ਼ਹੀਦ- ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ।

Ad Position 21
No active advertisement
ਅਜੀਤ ਡੈਸਕ 29-09-2026
ਚੱਬੇਵਾਲ, 28 ਸਤੰਬਰ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਚੱਬੇਵਾਲ ਵਿਖੇ ਡਾਇਰੈਕਟਰ ਮੈਡਮ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਸ਼ਹੀਦ- ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ। ਇਸ ਮੌਕੇ ਸਕੂਲ ਦੀਆਂ ਬੱਚੀਆਂ ਵਲੋਂ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਭਾਸ਼ਨ, ਕਵਿਤਾਵਾਂ ਅਤੇ ਗੀਤਾਂ ਦਾ ਉਚਾਰਨ ਕੀਤਾ। ਡਾ. ਮਨਜੀਤ ਕੌਰ ਨੇ ਬੱਚੀਆਂ ਅਤੇ ਸਮੂਹ ਸਟਾਫ਼ ਨੂੰ ਸਰਦਾਰ ਭਗਤ ਸਿੰਘ ਦੇ ਸੰਪੂਰਨ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਵੇਂ ਉਸ ਨੌਜਵਾਨ ਨੇ ਅੰਗਰੇਜ਼ਾਂ ਖ਼ਿਲਾਫ਼ ਲੜਾਈ ਲੜੀ ਤੇ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਹੱਸਦੇ ਹੱਸਦੇ ਆਪਣੀ ਜਾਨ ਵਾਰ ਦਿੱਤੀ। ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਤੇ ਬੱਚੀਆਂ ਨੂੰ ਦੱਸਿਆ ਕਿ ਸਾਨੂੰ ਕਦੇ ਵੀ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਭੁੱਲਣਾ ਨਹੀਂ ਚਾਹੀਦਾ ਤੇ ਸੱਚਾਈ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਵਿਸ਼ੇਸ਼ ਸਭਾ ਅਗਲੀ ਖ਼ਬਰ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਮਹੇਸ਼ ਨੇ ਮੁੱਕੇਬਾਜ਼ੀ ’ਚ ਜਿੱਤਿਆ ਕਾਂਸੀ ਦਾ ਤਗਮਾ
Ad Position 24