ਸਟਾਰ ਪਬਲਿਕ ਸਕੂਲ ਮੁਕੇਰੀਆਂ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਵਿਸ਼ੇਸ਼ ਸਭਾ
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਸਭਾ ਆਯੋਜਿਤ ਕੀਤੀ ਗਈ। ਸਮਾਗਮ ਵਿਚ ਵਿਦਿਆਰਥੀਆਂ ਨੇ ਭਾਸ਼ਨ, ਕਵਿਤਾਵਾਂ ਤੇ ਦੇਸ਼-ਭਗਤੀ ਗੀਤ ਪੇਸ਼ ਕੀਤੇ।
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਸਭਾ ਆਯੋਜਿਤ ਕੀਤੀ ਗਈ। ਸਮਾਗਮ ਵਿਚ ਵਿਦਿਆਰਥੀਆਂ ਨੇ ਭਾਸ਼ਨ, ਕਵਿਤਾਵਾਂ ਤੇ ਦੇਸ਼-ਭਗਤੀ ਗੀਤ ਪੇਸ਼ ਕੀਤੇ। ਕੁੱਝ ਵਿਦਿਆਰਥੀਆਂ ਨੇ ਨਾਟਕ ਰਾਹੀਂ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਬਲੀਦਾਨ ਨੂੰ ਦਰਸਾਇਆ, ਜਿਸ ਨੂੰ ਸਭ ਨੇ ਬ ਹੁਤ ਪਸੰਦ ਕੀਤਾ। ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸ਼ਹੀਦ ਭਗਤ ਸਿੰਘ ਹਿੰਮਤ ਅਤੇ ਦੇਸ਼ ਪ੍ਰੇਮ ਦੇ ਜੀਵੰਤ ਪ੍ਰਤੀਕ ਹਨ। ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ। ਸਾਰੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸ਼ਹੀਦ ਦੇ ਜੀਵਨ ਤੋਂ ਸਿੱਖਣ ਅਤੇ ਦੇਸ਼ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਸਿੰਘ ਵਰਗੇ ਵੀਰਾਂ ਦੇ ਬਲੀਦਾਨ ਕਾਰਨ ਹੀ ਅਸੀਂ ਅੱਜ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾਂ। ਸਮਾਗਮ ਦਾ ਅੰਤ ਰਾਸ਼ਟਰੀ ਗੀਤ ਨਾਲ ਕੀਤਾ ਗਿਆ।