29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਲਮੀਣ ਵਿਖੇ ਵਿਧਾਇਕ ਘੁੰਮਣ ਵਲੋਂ ਬਹੁ-ਮੰਤਵੀ ਖੇਡ ਪਾਰਕ ਦਾ ਉਦਘਾਟਨ

ਐਮਾਂ ਮਾਂਗਟ, 28 ਸਤੰਬਰ (ਗੁਰਾਇਆ)-ਪਿੰਡ ਲਮੀਣ ਵਿਖੇ ਕਰਵਾਏ ਗਏ ਇਕ ਉਦਘਾਟਨੀ ਸਮਾਰੋਹ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ ਵਲੋਂ ਨਵਨਿਰਮਾਣ ਬਹੁ-ਮੰਤਵੀ ਖੇਡ ਪਾਰਕ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਕਰਕੇ ਲੋਕ ਅਰਪਣ ਕੀਤਾ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 29-09-2026
ਐਮਾਂ ਮਾਂਗਟ, 28 ਸਤੰਬਰ (ਗੁਰਾਇਆ)-ਪਿੰਡ ਲਮੀਣ ਵਿਖੇ ਕਰਵਾਏ ਗਏ ਇਕ ਉਦਘਾਟਨੀ ਸਮਾਰੋਹ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ ਵਲੋਂ ਨਵਨਿਰਮਾਣ ਬਹੁ-ਮੰਤਵੀ ਖੇਡ ਪਾਰਕ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਕਰਕੇ ਲੋਕ ਅਰਪਣ ਕੀਤਾ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਇਸ ਮੌਕੇ ਹਲਕਾ ਵਿਧਾਇਕ ਨੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣਾ ਫੋਕਸ ਸਿੱਖਿਆ ਅਤੇ ਖੇਡਾਂ ਤੇ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਪਹਿਲਕਦਮੀ ਦੇ ਚੱਲਦੇ ਅਜਿਹੇ ਆਧੁਨਿਕ ਬਹੁਮੰਤਵੀ ਖੇਲ੍ਹ ਪਾਰਕ ਬਣਾ ਕੇ ਲੋਕ ਅਰਪਣ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕੰਮਾਂ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵਲੋਂ ਰਸਮੀ ਤੌਰ ’ਤੇ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਇਸ ਮੌਕੇ ਪੰਚਾਇਤ, ਪਿੰਡ ਨਿਵਾਸੀਆਂ ਤੇ ਖੇਡ ਪ੍ਰੇਮੀਆਂ ਵਲੋਂ ਵਿਧਾਇਕ ਘੁੰਮਣ ਦਾ ਧੰਨਵਾਦ ਕੀਤਾ। ਇਸ ਮੌਕੇ ਕੇ. ਪੀ. ਸੰਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਵਾਈਸ ਚੇਅਰਮੈਨ ਬਲਾਕ ਸੰਮਤੀ ਗਗਨਦੀਪ ਸਿੰਘ, ਨੰਬਰਦਾਰ ਭੁੱਲਾ ਰਾਮ ਤੇਜ਼ੀ, ਸਰਪੰਚ ਬੋਧ ਰਾਜ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਗੋਰਾ ਕਲੱਬ ਪ੍ਰਧਾਨ, ਹਰਦੀਪ ਸਿੰਘ, ਗਗਨਦੀਪ ਸਿੰਘ, ਕਮਲਜੀਤ ਸਿੰਘ, ਰਮਨ ਕੁਮਾਰ, ਲਖਵਿੰਦਰ ਸਿੰਘ, ਚਰਨਜੀਤ ਸਿੰਘ, ਗਗਨ ਤੋਂ ਇਲਾਵਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਟਾਂਡਾ ਵਿਚ ਭਾਜਪਾ ਆਗੂਆਂ ਨੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਵਿਸ਼ੇਸ਼ ਸਭਾ
Ad Position 24