29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਟਾਂਡਾ ਵਿਚ ਭਾਜਪਾ ਆਗੂਆਂ ਨੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਟਾਂਡਾ ਉੜਮੁੜ, 28 ਸਤੰਬਰ (ਭਗਵਾਨ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਟਾਂਡਾ ਉੜਮੁੜ ਦੇ ਇੰਦਰ ਪੈਰਾਡਾਈਜ਼ ਹੋਟਲ ਵਿਖੇ ਨਸ਼ਾ ਪ੍ਰਭਾਵਿਤ ਪਰਿਵਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂਆਂ ਨੇ ਨਸ਼ੇ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਵਿਚਾਰ-ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 29-09-2026
ਟਾਂਡਾ ਉੜਮੁੜ, 28 ਸਤੰਬਰ (ਭਗਵਾਨ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਟਾਂਡਾ ਉੜਮੁੜ ਦੇ ਇੰਦਰ ਪੈਰਾਡਾਈਜ਼ ਹੋਟਲ ਵਿਖੇ ਨਸ਼ਾ ਪ੍ਰਭਾਵਿਤ ਪਰਿਵਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂਆਂ ਨੇ ਨਸ਼ੇ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਵਿਚਾਰ-ਚਰਚਾ ਕੀਤੀ। ਭਾਜਪਾ ਵਲੋਂ ਸੂਬੇ ਵਿਚ 18 ਤੋਂ 30 ਸਤੰਬਰ ਤੱਕ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਕੱਢੀਆਂ ਜਾ ਰਹੀਆਂ ਹਨ। ਮੁਲਾਕਾਤ ਦੌਰਾਨ ਨਸ਼ੇ ਕਾਰਨ ਆਪਣੇ ਪੁੱਤਰ, ਭਰਾ ਜਾਂ ਪਤੀ ਗੁਆ ਚੁੱਕੀਆਂ ਮਾਵਾਂ, ਭੈਣਾਂ ਅਤੇ ਪਤਨੀਆਂ ਨੇ ਭਾਵੁਕ ਹੁੰਦਿਆਂ ਆਪਣੇ ਪਰਿਵਾਰਾਂ ਦੀ ਹਾਲਤ ਬਿਆਨ ਕੀਤੀ। ਪੀੜਤ ਪਰਿਵਾਰਾਂ ਨੇ ਦੱਸਿਆ ਕਿ ਨਸ਼ੇ ਦੀ ਲਤ ਨੇ ਕਈ ਹੱਸਦੇ-ਖੇਡਦੇ ਘਰਾਂ ਨੂੰ ਬਰਬਾਦ ਕਰ ਦਿੱਤਾ ਹੈ। ਕੁੱਝ ਪਰਿਵਾਰਾਂ ਨੇ ਕਿਹਾ ਕਿ ਨਸ਼ੇ ਦੀ ਲਤ ਕਾਰਨ ਉਨ੍ਹਾਂ ਨੂੰ ਇਲਾਜ ਅਤੇ ਹੋਰ ਖ਼ਰਚਿਆਂ ਲਈ ਆਪਣੀ ਜ਼ਮੀਨ ਜਾਂ ਜਾਇਦਾਦ ਤੱਕ ਵੇਚਣੀ ਪਈ, ਜਿਸ ਕਾਰਨ ਉਹ ਆਰਥਿਕ ਤੌਰ ’ਤੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਪਰਿਵਾਰਾਂ ਨੇ ਇਹ ਵੀ ਦੱਸਿਆ ਕਿ ਕਈ ਘਰਾਂ ਵਿਚ ਇਕ ਤੋਂ ਵੱਧ ਨੌਜਵਾਨ ਨਸ਼ੇ ਦੀ ਲਪੇਟ ਵਿਚ ਆਏ ਹਨ, ਜਿਸ ਕਾਰਨ ਬਜ਼ੁਰਗ ਮਾਪਿਆਂ ਲਈ ਪਰਿਵਾਰਕ ਤੇ ਆਰਥਿਕ ਸਹਾਰਾ ਕਮਜ਼ੋਰ ਹੋ ਗਿਆ ਹੈ। ਮੀਟਿੰਗ ਦੌਰਾਨ ਪਰਿਵਾਰਾਂ ਨੇ ਨਸ਼ਾ ਰੋਕਣ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਲਈ ਪ੍ਰਭਾਵਸ਼ਾਲੀ ਇਲਾਜ ਤੇ ਪੁਨਰਵਾਸ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਭਾਜਪਾ ਆਗੂਆਂ ਅਤੇ ਪੀੜਤ ਪਰਿਵਾਰਾਂ ਵਲੋਂ ਟਾਂਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਿਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ। ਇਸ ਮੌਕੇ ਨਸ਼ਾ ਪ੍ਰਭਾਵਿਤ ਪਰਿਵਾਰ ਦੇ ਮੈਂਬਰਾਂ ਨਾਲ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਇੰਚਾਰਜ ਰਕੇਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਹੁਸ਼ਿਆਰਪੁਰ ਦਿਹਾਤੀ, ਕਰਨ ਗੁਪਤਾ, ਪੋ੍ਰਗਰਾਮ ਇੰਚਾਰਜ ਜਵਾਹਰ ਲਾਲ ਖੁਰਾਣਾ, ਸੀਨੀਅਰ ਆਗੂ ਸੁਰਿੰਦਰ ਜਾਜਾ, ਚਰਨਜੀਤ ਸਿੰਘ ਹਰਸੀ ਪਿੰਡ ਵਿਧਾਨ ਸਭਾ ਕੁਆਰਡੀਨੇਟਰ, ਅਜੇ ਪਾਲ ਸਿੰਘ, ਭਾਰਤ ਭੂਸ਼ਣ, ਅਸ਼ਵਨੀ ਜੈਨ ਅਤੇ ਹੋਰ ਭਾਜਪਾ ਆਗੂ ਅਤੇ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਲੁਧਿਆਣਾ ਵਲੋਂ ਮੋਟਾਪਾ ਘਟਾਉਣ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਹੁਸ਼ਿਆਰਪੁਰ ਵਿਖੇ 4 ਨੂੰ-ਡਾ. ਹਰਪ੍ਰੀਤ... ਅਗਲੀ ਖ਼ਬਰ ਪਿੰਡ ਲਮੀਣ ਵਿਖੇ ਵਿਧਾਇਕ ਘੁੰਮਣ ਵਲੋਂ ਬਹੁ-ਮੰਤਵੀ ਖੇਡ ਪਾਰਕ ਦਾ ਉਦਘਾਟਨ
Ad Position 24