29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਮੂਨਕ ਖ਼ੁਰਦ ਵਿਖੇ ਬਾਬਾ ਭਗਤ ਸਿੰਘ ਯਾਦਗਾਰੀ ਸਮਾਗਮ ਸਮਾਪਤ

ਟਾਂਡਾ ਉੜਮੁੜ, 28 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਪਿੰਡ ਮੂਨਕ ਖ਼ੁਰਦ ਵਿਖੇ ਬਾਬਾ ਭਗਤ ਸਿੰਘ ਯਾਦਗਾਰੀ 9 ਦਿਨਾਂ ਧਾਰਮਿਕ ਸਮਾਗਮ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਐਨ.

Ad Position 21
No active advertisement
ਅਜੀਤ ਡੈਸਕ 29-09-2026
ਟਾਂਡਾ ਉੜਮੁੜ, 28 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਪਿੰਡ ਮੂਨਕ ਖ਼ੁਰਦ ਵਿਖੇ ਬਾਬਾ ਭਗਤ ਸਿੰਘ ਯਾਦਗਾਰੀ 9 ਦਿਨਾਂ ਧਾਰਮਿਕ ਸਮਾਗਮ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਐਨ. ਆਰ. ਆਈ. ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਸੇਵਾਦਾਰ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੀ ਅਗਵਾਈ ਵਿਚ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 100 ਸਾਲਾ ਬਰਸੀ ਨੂੰ ਸਮਰਪਿਤ ਕਰਵਾਏ ਗਏ। ਸਮਾਗਮ ਦੇ ਅੰਤਿਮ ਦਿਨ ਸਭ ਤੋਂ ਪਹਿਲਾਂ ਕੀਤੀ ਗਈ 16 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੇ ਦੌਰਾਨ ਬਾਬਾ ਸਰੂਪ ਸਿੰਘ, ਬਾਬਾ ਤੇਜਾ ਸਿੰਘ ਡੇਰਾ ਗੁਰੂਸਰ ਖੁੱਡਾ, ਸੁਖਜੀਤ ਸਿੰਘ ਖੁੱਡਾ, ਭਾਈ ਗੁਰਪ੍ਰੀਤ ਸਿੰਘ ਮਨੀ ਤੇ ਹੋਰਨਾਂ ਰਾਗੀ ਢਾਡੀ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਬਾਬਾ ਕੁਲਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ, ਸੇਵਾਦਾਰ ਭਾਈ ਹਰਪ੍ਰੀਤ ਸਿੰਘ, ਕਮਲਜੀਤ ਸਿੰਘ ਕੁਲਾਰ, ਭਾਈ ਸੁਰਿੰਦਰ ਸਿੰਘ ਖ਼ਾਲਸਾ, ਸ਼ਮਸ਼ੇਰ ਸਿੰਘ ਖ਼ਾਲਸਾ, ਸਰਬਜੀਤ ਸਿੰਘ ਮੋਮੀ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ ਜੌਹਲ, ਨੰਦ ਸਿੰਘ, ਦਲਜਿੰਦਰ ਸਿੰਘ, ਮੁਲਖ ਰਾਜ ਸਿੰਘ, 10 ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ, ਰਾਜਾ ਸਿੰਘ ਸੈਣੀ, ਸੁਰਜੀਤ ਸਿੰਘ ਭੱਟੀਆਂ, ਜਥੇਦਾਰ ਦਵਿੰਦਰ ਸਿੰਘ, ਸਰਪੰਚ ਮਨਵੀਰ ਸਿੰਘ, ਬਾਬਾ ਚਰਨਜੀਤ ਸਿੰਘ, ਰਜਿੰਦਰ ਸਿੰਘ ਖੁਰਦਾ, ਸਰਵਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਦਲਜੀਤ ਕੌਰ ਕੰਗ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਘੋੜਾਵਾਹਾ ’ਚ ਕਰਵਾਇਆ ਵਾਲੀਬਾਲ ਟੂਰਨਾਮੈਂਟ ਦੋਆਬਾ ਦੀ ਟੀਮ ਨੇ ਜਿੱਤਿਆ
Ad Position 24