29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਫਾਰਮਾਸਿਸਟ ਡੇਅ ’ਤੇ ਸੇਂਟ ਸੋਲਜਰ ਕੋ-ਐਡ ਕਾਲਜ ਵਲੋਂ ਮੁਫ਼ਤ ਫਿਜ਼ਿਓਥੈਰੇਪੀ ਕੈਂਪ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਕਾਲਜ (ਕੋ-ਐਡ) ਵਲੋਂ ਫਾਰਮਾਸਿਸਟ ਡੇਅ ਮਨਾਇਆ। ਇਸ ਮੌਕੇ ਕਾਲਜ ਦੇ ਫਿਜ਼ਿਓਥੈਰੇਪੀ ਵਿਭਾਗ ਵਲੋਂ ਰਾਸ਼ਟਰੀ ਸੇਵਾ ਯੋਜਨਾ (ਐਨ.

Ad Position 21
No active advertisement
ਅਜੀਤ ਡੈਸਕ 29-09-2026
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਕਾਲਜ (ਕੋ-ਐਡ) ਵਲੋਂ ਫਾਰਮਾਸਿਸਟ ਡੇਅ ਮਨਾਇਆ। ਇਸ ਮੌਕੇ ਕਾਲਜ ਦੇ ਫਿਜ਼ਿਓਥੈਰੇਪੀ ਵਿਭਾਗ ਵਲੋਂ ਰਾਸ਼ਟਰੀ ਸੇਵਾ ਯੋਜਨਾ (ਐਨ. ਐੱਸ. ਐੱਸ.) ਦੇ ਸਹਿਯੋਗ ਨਾਲ ਮੁਫ਼ਤ ਫਿਜ਼ਿਓਥੈਰੇਪੀ ਕੈਂਪ ਲਗਾਇਆ। ਕੈਂਪ ਦਾ ਉਦੇਸ਼ ਸਥਾਨਕ ਲੋਕਾਂ ਨੂੰ ਫਿਜ਼ਿਓਥੈਰੇਪੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ। ਕੈਂਪ ਦਾ ਆਯੋਜਨ ਡਾਇਰੈਕਟਰ ਡਾ. ਵੀਨਾ ਦਾਦਾ ਤੇ ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਅਗਵਾਈ ਹੇਠ ਕੀਤਾ। ਇਸ ਦੌਰਾਨ ਕੰਸਲਟੈਂਟ ਫਿਜ਼ਿਓਥੈਰੇਪਿਸਟ ਡਾ. ਗੋਸੀਆ ਰਸ਼ੀਦ, ਡਾ. ਪ੍ਰਾਂਜਲ ਠਾਕੁਰ, ਡਾ. ਸ਼ਿਵਾਨੀ ਤੇ ਡਾ. ਵੰਸ਼ਿਕਾ ਸ਼ਰਮਾ ਨੇ ਲੋਕਾਂ ਦੀ ਜਾਂਚ ਕੀਤੀ। ਟੀਮ ਵਲੋਂ ਕਮਰ ਤੇ ਗਰਦਨ ਦੇ ਦਰਦ, ਜੋੜਾਂ ਦੀਆਂ ਸਮੱਸਿਆਵਾਂ, ਗਠੀਆ ਅਤੇ ਹੋਰ ਸਰੀਰਕ ਤੇ ਗਤੀਸ਼ੀਲਤਾ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਲੋੜੀਂਦੀ ਸਲਾਹ ਦਿੱਤੀ ਗਈ। ਭਾਗੀਦਾਰਾਂ ਨੂੰ ਡਾਕਟਰੀ ਕਸਰਤਾਂ, ਦਰਦ ਪ੍ਰਬੰਧਨ, ਸਹੀ ਮੁਦਰਾ ਤੇ ਪੁਨਰਵਾਸ ਸੰਬੰਧੀ ਲੋੜੀਂਦੀ ਜਾਣਕਾਰੀ ਵੀ ਦਿੱਤੀ ਗਈ। ਮਿਸ ਰੇਖਾ ਦੀ ਅਗਵਾਈ ਹੇਠ ਐਨ. ਐੱਸ. ਐੱਸ. ਟੀਮ ਤੇ ਵਲੰਟੀਅਰਾਂ ਨੇ ਕੈਂਪ ਦੇ ਸਫਲ ਆਯੋਜਨ ਵਿਚ ਸਰਗਰਮ ਸਹਿਯੋਗ ਦਿੱਤਾ। ਕਾਲਜ ਸਟਾਫ਼ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਚੇਅਰਪਰਸਨ ਸੰਗੀਤਾ ਚੋਪੜਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੂੰ ਕਮਿਊਨਿਟੀ ਸਿਹਤ ਸੇਵਾਵਾਂ ਦੇ ਵਿਹਾਰਕ ਤਜਰਬੇ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸਬੰਧੀ ਲਾਭਦਾਇਕ ਸੇਵਾਵਾਂ ਵੀ ਮੁਹੱਈਆ ਕਰਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੇਂਟ ਸੋਲਜਰ ਗਰੁੱਪ ਵਲੋਂ ਜਨਸੇਵਾ, ਸਿਹਤ ਜਾਗਰੂਕਤਾ ਤੇ ਮੁਫ਼ਤ ਸਿਹਤ ਸੇਵਾਵਾਂ ਨਾਲ ਸਬੰਧਿਤ ਅਜਿਹੀਆਂ ਪਹਿਲਕਦਮੀਆਂ ਭਵਿੱਖ ‘ਚ ਵੀ ਜਾਰੀ ਰੱਖੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਏਡਿਡ ਸਕੂਲ ਕਰਮਚਾਰੀਆਂ ਦਾ ਸਰਕਾਰੀ ਸਕੂਲਾਂ ’ਚ ਮਰਜ ਹੋਣਾ ਜ਼ਰੂਰੀ-ਆਗੂ ਅਗਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਬੂਟੇ ਲਗਾਉਣ ਦਾ ਆਗਾਜ਼
Ad Position 24