28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਭਾਈ ਲਾਲੋ ਜੀ ਦੇ ਆਗਮਨ ਪੁਰਬ ਸੰਬੰਧੀ ਸਮਾਗਮ

ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਭਾਈ ਲਾਲੋ ਜੀ ਦੇ ਆਗਮਨ ਪੁਰਬ ਸੰਬੰਧੀ ਸੰਤ ਰਣਜੀਤ ਸਿੰਘ ਸਰਪ੍ਰਸਤ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਤੇ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਸਿੰਘਾ ਦੀ ਅਗਵਾਈ ’ਚ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ.

Ad Position 21
No active advertisement
ਗੁਰਦੁਆਰਾ ਸ਼ਹੀਦ ਸਿੰਘਾਂ ’ਚ ਹੋਏ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਕਰਮਜੀਤ ਕੌਰ ਤੇ ਹੋਰਨਾਂ ਦਾ ਸਨਮਾਨ ਕਰਦੇ ਹੋਏ ਸੰਤ ਰਣਜੀਤ ਸਿੰਘ, ਹਰਦੇਵ ਸਿੰਘ ਕੌਂਸਲ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 29-09-2026
ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਭਾਈ ਲਾਲੋ ਜੀ ਦੇ ਆਗਮਨ ਪੁਰਬ ਸੰਬੰਧੀ ਸੰਤ ਰਣਜੀਤ ਸਿੰਘ ਸਰਪ੍ਰਸਤ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਤੇ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਸਿੰਘਾ ਦੀ ਅਗਵਾਈ ’ਚ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਰਾਮਗੜ੍ਹੀਆ ਭਲਾਈ ਬੋਰਡ ਦੇ ਚੇਅਰਮੈਨ ਸਤਪਾਲ ਸਿੰਘ ਸੋਖੀ, ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਕਰਮਜੀਤ ਕੌਰ, ਮੇਅਰ ਪ੍ਰਵੀਨ ਸੈਣੀ, ਸਰਪੰਚ ਅਮਨਦੀਪ ਸਿੰਘ ਅਤੇ ਪੰਜਾਬ ਸਪੋਰਟਸ ਭਲਾਈ ਬੋਰਡ ਦੇ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਹਰਦੇਵ ਸਿੰਘ ਕੌਂਸਲ ਨੇ ਕਿਹਾ ਕਿ ਭਾਈ ਲਾਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸਿੱਖ ਸਨ, ਜਿਨ੍ਹਾਂ ਵਲੋਂ ਦਰਸਾਏ ਕਿਰਤ ਕਮਾਈ ਅਤੇ ਸੱਚ ਦੇ ਮਾਰਗ ’ਚ ਚੱਲ ਕੇ ਜੀਵਨ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਹੀ ਅਰਥਾਂ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੋਂ ਜਾਣੂ ਹੋਣਾ ਹੈ ਤਾਂ ਅਜਿਹੇ ਗੁਰਸਿੱਖਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਸੰਗਤਾਂ ਨੂੰ ਵਧਾਈ ਦਿੱਤੀ ਗਈ। ਸਮਾਗਮ ਦੇ ਅੰਤ ’ਚ ਸੰਤ ਰਣਜੀਤ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਸਿੱਖੀ ਜੀਵਨ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੇਵ ਸਿੰਘ ਐਕਸੀਅਨ, ਪਰਮਜੀਤ ਸਿੰਘ ਕਲਿਆਣ, ਮਲਕੀਤ ਸਿੰਘ ਮਰਵਾਹਾ, ਜਗਦੀਪ ਸਿੰਘ ਸੀਹਰਾ, ਅਮਰਜੀਤ ਸਿੰਘ ਆਸੀ, ਗੁਰਵਿੰਦਰ ਸਿੰਘ ਗਿੰਦਾ ਝਾਂਸ ਲੁਧਿਆਣਾ, ਜਸਵੰਤ ਸਿੰਘ ਭੋਗਲ, ਬਾਬਾ ਪਰਮਿੰਦਰ ਸਿੰਘ ਪਨੇਸਰ ਧਾਲੀਵਾਲ, ਗੁਰਜਿੰਦਰ ਸਿੰਘ, ਚੇਅਰਮੈਨ ਸੁਖਦੇਵ ਸਿੰਘ ਸੰਟੀ ਲੋਟੇ, ਪ੍ਰੈਸ ਸਕੱਤਰ ਰਾਜ ਪਨੇਸਰ ਬਰਨਾਲਾ , ਐਮ. ਪੀ.ਸਿੰਘ , ਪਰਮਜੀਤ ਸਿੰਘ ਲੋਟੇ, ਲਖਵਿੰਦਰ ਸਿੰਘ, ਗੁਰਮਿੰਦਰ ਕੌਰ, ਕੁਲਤਾਰ ਸਿੰਘ ਲਾਲੀ ਲੁਧਿਆਣਾ, ਗੁਰਸੇਵਕ ਸਿੰਘ ਕੌਂਸਲ, ਬਲਜੀਤ ਸਿੰਘ ਧੂਰੀ, ਮਹਿੰਦਰ ਪ੍ਰਤਾਪ ਸਿੰਘ ਪਲਾਹਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬਾਜਾ ਚੱਕ ਦੀ ਪੰਚਾਇਤ ਨੂੰ 20 ਲੱਖ ਦਾ ਚੈੱਕ ਭੇਟ ਅਗਲੀ ਖ਼ਬਰ ਸੰਦੀਪ ਸਿੰਘ ਸਿੱਕਰੀ ਦੀ ਸ਼ਾਨਦਾਰ ਜਿੱਤ ’ਤੇ ਲੈਕਚਰਾਰ ਗੁਰਦਰਸ਼ਨ ਸਿੰਘ ਵਲੋਂ ਸਮਰਥਕਾਂ ਦਾ ਧੰਨਵਾਦ
Ad Position 24