28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮੋਰਾਂਵਾਲੀ ਦਾ ਛਿੰਝ ਮੇਲਾ 2 ਨੂੰ

ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਪਿੰਡ ਦੀ ਰਵਾਇਤੀ ਕੁਸ਼ਤੀ ਵਿਰਾਸਤ ਨੂੰ ਕਾਇਮ ਰੱਖਦੇ ਹੋਏ ਛਿੰਝ ਮੇਲਾ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਛਿੰਝ ਮੇਲੇ ਦੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਛਿੰਝ ਮੇਲਾ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ, ਕੈਸ਼ੀਅਰ ਬਲਵੀਰ ਸਿੰਘ, ਉਪ ਪ੍ਰਧਾਨ ਸਰਬਜੀਤ ਸਿੰਘ, ਮੈਂਬਰ ਗੁਰਪ੍ਰੀਤ ਸਿੰਘ, ਜੁਝਾਰ ਸਿੰਘ, ਅਵਤਾਰ ਸਿੰਘ, ਗੁਰਨੇਕ ਸਿੰਘ ਨੇਕੀ ਤੇ ਅਰੁਣਦੀਪ ਸਿੰਘ ਦੀਪੀ ਨੇ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਤੇ ਐਨ.

Ad Position 21
No active advertisement
ਅਜੀਤ ਡੈਸਕ 29-09-2026
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਪਿੰਡ ਦੀ ਰਵਾਇਤੀ ਕੁਸ਼ਤੀ ਵਿਰਾਸਤ ਨੂੰ ਕਾਇਮ ਰੱਖਦੇ ਹੋਏ ਛਿੰਝ ਮੇਲਾ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਛਿੰਝ ਮੇਲੇ ਦੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਛਿੰਝ ਮੇਲਾ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ, ਕੈਸ਼ੀਅਰ ਬਲਵੀਰ ਸਿੰਘ, ਉਪ ਪ੍ਰਧਾਨ ਸਰਬਜੀਤ ਸਿੰਘ, ਮੈਂਬਰ ਗੁਰਪ੍ਰੀਤ ਸਿੰਘ, ਜੁਝਾਰ ਸਿੰਘ, ਅਵਤਾਰ ਸਿੰਘ, ਗੁਰਨੇਕ ਸਿੰਘ ਨੇਕੀ ਤੇ ਅਰੁਣਦੀਪ ਸਿੰਘ ਦੀਪੀ ਨੇ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਛਿੰਝ ਮੇਲੇ ਲਈ ਬੀਬੀ ਮਨਜੀਤ ਕੌਰ ਮੋਰਾਂਵਾਲੀ, ਗੁਰਮੁਖ ਸਿੰਘ, ਪ੍ਰਤਾਪ ਸਿੰਘ, ਜਸਵੀਰ ਸਿੰਘ ਘੋਲੀ, ਗੁਰਜੀਤ ਸਿੰਘ, ਬਲਵੀਰ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ ਤੇ ਕਾਲਾ ਪੰਡਿਤ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ। ਐਨ. ਆਰ. ਆਈ. ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਛਿੰਝ ਮੇਲੇ ’ਚ ਮੋਕਲ ਦਹੀਆ ਦਿੱਲੀ, ਛੋਟਾ ਸਦਾਮ ਹੁਸ਼ਿਆਰਪੁਰ, ਨਰਿੰਦਰ ਖੰਨਾ, ਬੰਟੀ ਨੈਣਾਂ ਦੇਵੀ ਤੇ ਪਰਮਿੰਦਰ ਪੱਟੀ ਸਮੇਤ ਪਹਿਲਵਾਨ ਕੁਸ਼ਤੀਆਂ ਦੇ ਜੌਹਰ ਦਿਖਾਉਣਗੇ।
Ad Position 22
No active advertisement
ਪਿਛਲੀ ਖ਼ਬਰ ਵਿਵੇਕ ਪਬਲਿਕ ਸਕੂਲ ਵਿਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਮੂਹਿਕ ਗਾਇਨ ਆਯੋਜਿਤ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ-ਪਰਮਿੰਦਰ ਸਿੰਘ ਬਰਾੜ
Ad Position 24