28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ’ਚ ਵੱਡੇ ਪ੍ਰਾਜੈਕਟ ਲਿਆਉਣ ’ਚ ਵੀ ਸਰਕਾਰ ਰਹੀ ਅਸਫਲ-ਸੰਗਤ ਸਿੰਘ ਗਿਲਜੀਆਂ

ਟਾਂਡਾ ਉੜਮੁੜ, 28 ਸਤੰਬਰ (ਭਗਵਾਨ ਸਿੰਘ ਸੈਣੀ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਬਦਲਾਅ ਦੇ ਵਾਅਦੇ ਦਿਖਾ ਕੇ ਸੱਤਾ ’ਚ ਆਈ ਮੌਜੂਦਾ ਸਰਕਾਰ ਹਰ ਫ਼ਰੰਟ ’ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿਚ ਕੋਈ ਵੱਡਾ ਪ੍ਰਾਜੈਕਟ ਲਿਆਉਣ ਵਿਚ ਸਫਲ ਨਹੀਂ ਹੋਈ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਵੀ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।

Ad Position 21
No active advertisement
ਪਿੰਡ ਪੁੱਲ ਪੁਖ਼ਤਾ ਵਿਖੇ ਵਾਸੀਆਂ ਨੂੰ ਲਾਮਬੰਦ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ। ਤਸਵੀਰ : ਭਗਵਾਨ ਸਿੰਘ ਸੈਣੀ 29-09-2026
ਟਾਂਡਾ ਉੜਮੁੜ, 28 ਸਤੰਬਰ (ਭਗਵਾਨ ਸਿੰਘ ਸੈਣੀ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਬਦਲਾਅ ਦੇ ਵਾਅਦੇ ਦਿਖਾ ਕੇ ਸੱਤਾ ’ਚ ਆਈ ਮੌਜੂਦਾ ਸਰਕਾਰ ਹਰ ਫ਼ਰੰਟ ’ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿਚ ਕੋਈ ਵੱਡਾ ਪ੍ਰਾਜੈਕਟ ਲਿਆਉਣ ਵਿਚ ਸਫਲ ਨਹੀਂ ਹੋਈ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਵੀ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਪਿੰਡ ਪੁਲ ਪੁਖ਼ਤਾ ਵਿਖੇ ਹੋਈ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਗਿਲਜੀਆਂ ਨੇ ਕਿਹਾ ਕਿ ਹਲਕਾ ਟਾਂਡਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਮਾਈਨਿੰਗ ਦੀਆਂ ਸ਼ਿਕਾਇਤਾਂ ਤੇ ਨਸ਼ਿਆਂ ਦੀ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣਾ ਸਰਕਾਰ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੌਜਵਾਨ ਪੀੜ੍ਹੀ ਅਤੇ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਜਦਕਿ ਨਾਜਾਇਜ਼ ਮਾਈਨਿੰਗ ਨਾਲ ਵਾਤਾਵਰਨ ਤੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਗਿਲਜੀਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਕਾਰਾਂ ਦੇ ਕਾਰਖ਼ਾਨੇ ਅਤੇ ਮੈਡੀਕਲ ਕਾਲਜ ਬਣਾਉਣ ਸੰਬੰਧੀ ਕੀਤੇ ਗਏ ਐਲਾਨਾਂ ਅਤੇ ਰੱਖੇ ਗਏ ਨੀਂਹ ਪੱਥਰਾਂ ਦੇ ਬਾਵਜੂਦ ਕਈ ਪ੍ਰੋਜੈਕਟ ਅਜੇ ਤੱਕ ਅਮਲੀ ਰੂਪ ਨਹੀਂ ਲੈ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਦਿਆਂ ਕਿਹਾ ਕਿ ਕਾਂਗਰਸੀ ਵਰਕਰ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ। ਇਸ ਮੌਕੇ ਸਾਧੂ ਸਿੰਘ, ਦਵਿੰਦਰ ਸਿੰਘ ਲਾਲੀ, ਸਰਪੰਚ ਲਹੋਰਾ ਸਿੰਘ, ਗੁਰਜੀਤ ਸਿੰਘ ਬਾਜਵਾ, ਰਵੀਪਾਲ ਸਿੰਘ ਬਾਜਵਾ, ਗੁਰਮੁਖ ਸਿੰਘ, ਸਤਪਾਲ ਸਿੰਘ, ਪੰਡਿਤ ਸੰਤੋਸ਼ ਕੁਮਾਰ, ਮਲਕੀਤ ਸਿੰਘ, ਬਲਵਿੰਦਰ ਸਿੰਘ, ਹਰਵੰਤ ਸਿੰਘ, ਦਲਵੀਰ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਸਤਵੰਤ ਸਿੰਘ, ਸਰਦਾਰ ਸਿੰਘ, ਸੰਤੋਖ ਸਿੰਘ, ਚਰਨ ਸਿੰਘ, ਪ੍ਰੀਤਮ ਸਿੰਘ, ਨਰਿੰਦਰ ਸਿੰਘ, ਬਲਦੇਵ ਰਾਜ, ਅਵਤਾਰ ਸਿੰਘ, ਟਹਿਲ ਸਿੰਘ, ਰਮਜੀਤ ਸਿੰਘ, ਪਰਮਜੀਤ ਸਿੰਘ, ਧਰਮਪਾਲ, ਬਲਦੇਵ ਸਿੰਘ, ਫੌਜਾ ਸਿੰਘ, ਬਿੰਦਰ ਰਾਮ, ਸੇਵਾ ਸਿੰਘ, ਚਰਨ ਦਾਸ, ਦੀਦਾਰ ਸਿੰਘ, ਸਤਨਾਮ ਸਿੰਘ, ਜੀਤ ਰਾਮ, ਵਿਜੇ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਾਹਿਬਾ ਵਿਖੇ ਨੌਜਵਾਨ ਸਭਾ ਨੇ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪੰਚਾਇਤ ਦੀ ਜ਼ਮੀਨ ’ਤੇ ਮਾਈਨਿੰਗ ਨੂੰ ਲੈ ਕੇ ਚੱਬੇਵਾਲ ਪੁਲਿਸ ਦੀ ਕਾਰਗੁਜ਼ਾਰੀ ਢਿੱਲੀ-ਸਰਪੰਚ
Ad Position 24