29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ ਆਰੰਭਤਾ 4 ਨੂੰ-ਸੰਤ ਗੁਰਦਿਆਲ ਸਿੰਘ

ਟਾਂਡਾ ਉੜਮੁੜ, 29 ਸਤੰਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ 4 ਅਕਤੂਬਰ ਨੂੰ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਤਹਿਤ ਪੂਰਨ ਗੁਰੂ ਮਰਿਆਦਾ ਹੇਠ ਟਾਂਡਾ ਵਿਖੇ ਆਰੰਭ ਹੋਣਗੇ। ਇਨ੍ਹਾਂ ਵਿਚਾਰਾਂ ਦਾ ਐਲਾਨ ਸੰਤ ਗੁਰਦਿਆਲ ਸਿੰਘ ਨੇ ਤਪ ਅਸਥਾਨ ਸੱਚ ਖੰਡ ਵਾਸੀ ਬਾਬਾ ਬਲਵੰਤ ਸਿੰਘ ਵਿਖੇ ਹੋਏ ਇਕ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਟਾਂਡਾ ਉੜਮੁੜ, 29 ਸਤੰਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ 4 ਅਕਤੂਬਰ ਨੂੰ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਤਹਿਤ ਪੂਰਨ ਗੁਰੂ ਮਰਿਆਦਾ ਹੇਠ ਟਾਂਡਾ ਵਿਖੇ ਆਰੰਭ ਹੋਣਗੇ। ਇਨ੍ਹਾਂ ਵਿਚਾਰਾਂ ਦਾ ਐਲਾਨ ਸੰਤ ਗੁਰਦਿਆਲ ਸਿੰਘ ਨੇ ਤਪ ਅਸਥਾਨ ਸੱਚ ਖੰਡ ਵਾਸੀ ਬਾਬਾ ਬਲਵੰਤ ਸਿੰਘ ਵਿਖੇ ਹੋਏ ਇਕ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਕੀਤਾ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਹੇਠ ਜਿਥੇ ਦੇਸ਼ ਵਿਦੇਸ਼ ਦੀ ਸੰਗਤ ਨੇ ਭਾਰੀ ਉਤਸ਼ਾਹ ਅੰਦਰ ਇਨ੍ਹਾਂ ਸਮਾਗਮਾਂ ਦੀ ਹੋਣ ਵਾਲੀ ਆਰੰਭਤਾ ਦਾ ਸਵਾਗਤ ਕੀਤਾ ਉਥੇ ਸੰਤ ਗੁਰਦਿਆਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 23 ਦਿਨਾਂ ਤੱਕ ਇਨ੍ਹਾਂ ਸਮਾਗਮਾਂ ਅੰਦਰ ਲਗਾਤਾਰ ਗੁਰਬਾਣੀ ਦਾ ਪਰਵਾਹ ਹੋਵੇਗਾ, ਜਿਸ ਦੌਰਾਨ ਰੋਜ਼ਾਨਾ ਸਜਾਏ ਜਾਣ ਵਾਲੇ ਰਾਤਰੀ ਗੁਰਮਤਿ ਸਮਾਗਮਾਂ ਅੰਦਰ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼ ਪਰੰਕ ਸ਼ਖ਼ਸੀਅਤਾਂ ਵੱਡੀ ਗਿਣਤੀ ’ਚ ਪੁੱਜਣ ਵਾਲੀਆਂ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਨਗੀਆਂ। ਵਰਨਣਯੋਗ ਹੈ ਕੀ ਵਿਸ਼ਵ ਪ੍ਰਸਿੱਧ ਇਕੋਤਰੀ ਸਮਾਗਮਾਂ ਦੀ ਆਰੰਭਤਾ ਲਈ ਪ੍ਰਬੰਧਕਾਂ ਵਲੋਂ ਜਿੱਥੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਹਨ ਉੱਥੇ ਅੰਤਰਰਾਸ਼ਟਰੀ ਸਿੱਖ ਸੰਗਤ ਦੇ ਸਵਾਗਤ ਲਈ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡਿਆਂ ਤੋਂ ਲੈ ਕੇ ਤਪ ਸਥਾਨ ਟਾਂਡਾ ਤੱਕ ਵੱਡੇ ਸਵਾਗਤ ਲਈ ਗੇਟ ਲਗਾ ਦਿੱਤੇ ਗਏ ਹਨ। ਹਜ਼ਾਰਾਂ ਦੀ ਤਾਦਾਦ ’ਚ ਪੂਜਣ ਵਾਲੀ ਸੰਗਤਾਂ ਲਈ ਲੰਗਰ ਤੇ ਰਹਿਣ ਲਈ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਮਾਗਮ ਦੌਰਾਨ ਸੰਤ ਗੁਰਦਿਆਲ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਆ ਤੇ ਪ੍ਰਬੰਧਕਾਂ ਦੀਆਂ ਡਿਊਟੀਆਂ ਵੀ ਲਗਾਈਆਂ। ਇਸ ਮੌਕੇ ਬਾਬਾ ਹਰਜਿੰਦਰ ਸਿੰਘ ਬਰਾੜ, ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਭਾਈ ਹੀਰਾ ਸਿੰਘ, ਭਾਈ ਜ਼ੋਰਾਵਰ ਸਿੰਘ, ਪ੍ਰਿਤਪਾਲ ਸਿੰਘ, ਸਰਪੰਚ ਹਰਪਾਲ ਸਿੰਘ ਬੰਡਾਲਾ ਤੇ ਹੋਰ ਕਈ ਹਾਜ਼ਰ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਮਾਹਿਲਪੁਰ ਨੇ ਪਿਛਲੇ 40-50 ਸਾਲਾਂ ਤੋਂ ਹੋਏ ਨਾਜਾਇਜ਼ ਕਬਜ਼ੇ ਛੁਡਵਾਏ ਅਗਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ ’ਚ 6 ਨਾਮਜ਼ਦ
Ad Position 24