29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਹਦਾਇਤਾਂ ਜਾਰੀ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਉਹਾਰਾਂ ਖ਼ਾਸਕਰ ਦੀਵਾਲੀ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਸੰਬੰਧੀ ਜ਼ਿਲ੍ਹੇ ਦੇ ਡੀਲਰਾਂ ਨਾਲ ਲੋੜੀਂਦਾ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਸ਼ੋਰ ਪ੍ਰਦੂਸ਼ਣ ਤੇ ਅਣਸੁਖਾਵੀਂ ਘਟਨਾ ਪੈਦਾ ਕਰਨ ਵਾਲੇ ਪਟਾਕਿਆਂ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ ਤਾਂ ਜੋ ਸਮੁੱਚੇ ਤਿਉਹਾਰ ਸੁਖਾਵੇਂ ਢੰਗ ਨਾਲ ਮਨਾਏ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਤੇ ਸਹਾਇਕ ਕਮਿਸ਼ਨਰ ਸੁਮਿਤ ਮੁਧ ਨੇ ਜ਼ਿਲ੍ਹੇ ਦੇ ਪਟਾਕਾ ਡੀਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਨਤਕ ਹਿੱਤਾਂ ਦੇ ਮੱਦੇਨਜ਼ਰ ਤੰਗ ਇਲਾਕਿਆਂ ਜਾਂ ਬਾਜ਼ਾਰਾਂ ਵਿਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਦੀ ਵਿਕਰੀ ਨਾ ਕੀਤੀ ਜਾਵੇ ਅਤੇ ਪਟਾਕੇ ਵੇਚਣ ਲਈ ਨਿਰਧਾਰਿਤ ਥਾਵਾਂ ਨੂੰ ਹੀ ਤਰਜ਼ੀਹ ਦਿੱਤੀ ਜਾਵੇ।

Ad Position 21
No active advertisement
ਪਟਾਕਾ ਡੀਲਰਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ। ਨਾਲ ਸਹਾਇਕ ਕਮਿਸ਼ਨਰ ਸੁਮਿਤ ਮੁਧ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 30-09-2026
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਉਹਾਰਾਂ ਖ਼ਾਸਕਰ ਦੀਵਾਲੀ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਸੰਬੰਧੀ ਜ਼ਿਲ੍ਹੇ ਦੇ ਡੀਲਰਾਂ ਨਾਲ ਲੋੜੀਂਦਾ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਸ਼ੋਰ ਪ੍ਰਦੂਸ਼ਣ ਤੇ ਅਣਸੁਖਾਵੀਂ ਘਟਨਾ ਪੈਦਾ ਕਰਨ ਵਾਲੇ ਪਟਾਕਿਆਂ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ ਤਾਂ ਜੋ ਸਮੁੱਚੇ ਤਿਉਹਾਰ ਸੁਖਾਵੇਂ ਢੰਗ ਨਾਲ ਮਨਾਏ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਤੇ ਸਹਾਇਕ ਕਮਿਸ਼ਨਰ ਸੁਮਿਤ ਮੁਧ ਨੇ ਜ਼ਿਲ੍ਹੇ ਦੇ ਪਟਾਕਾ ਡੀਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਨਤਕ ਹਿੱਤਾਂ ਦੇ ਮੱਦੇਨਜ਼ਰ ਤੰਗ ਇਲਾਕਿਆਂ ਜਾਂ ਬਾਜ਼ਾਰਾਂ ਵਿਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਦੀ ਵਿਕਰੀ ਨਾ ਕੀਤੀ ਜਾਵੇ ਅਤੇ ਪਟਾਕੇ ਵੇਚਣ ਲਈ ਨਿਰਧਾਰਿਤ ਥਾਵਾਂ ਨੂੰ ਹੀ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਲਈ ਤੰਗ ਗਲੀਆਂ, ਆਮ ਰਸਤਿਆਂ, ਜਨਤਕ ਥਾਵਾਂ, ਹਸਪਤਾਲਾਂ ਨੂੰ ਜਾਣ ਵਾਲਿਆਂ ਰਸਤਿਆਂ ਆਦਿ ਵਿਖੇ ਨਾ ਕੀਤੀ ਜਾਵੇ ਅਤੇ ਬਿਨਾਂ ਆਰਜ਼ੀ ਲਾਇਸੰਸ ਲਏ ਨਿਰਧਾਰਿਤ ਥਾਵਾਂ ਤੋਂ ਲਾਂਭੇ ਪਟਾਕੇ ਨਾ ਵੇਚੇ ਜਾਣ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ, ਗੜ੍ਹਸ਼ੰਕਰ, ਮੁਕੇਰੀਆਂ, ਦਸੂਹਾ ਤੇ ਟਾਂਡਾ ਸਬ-ਡਵੀਜ਼ਨ ਵਿਖੇ ਐਸ. ਡੀ. ਐਮਜ਼ ਵਲੋਂ ਪਟਾਕਿਆਂ ਦੀ ਵਿਕਰੀ ਲਈ ਖੁੱਲ੍ਹੀਆਂ ਥਾਵਾਂ ਨਿਸ਼ਚਿਤ ਕੀਤੀਆਂ ਜਾਣਗੀਆਂ ਜਿਥੇ ਸੁਰੱਖਿਆ ਨਾਲ ਸੰਬੰਧਿਤ ਇੰਤਜ਼ਾਮ ਅਤੇ ਸਿਹਤ ਵਿਭਾਗ ਵਲੋਂ ਐਮਰਜੈਂਸੀ ਸਿਹਤ ਸਹੂਲਤਾਂ ਦਾ ਵੀ ਢੁਕਵਾਂ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਲੈਣ ਦੀ ਪ੍ਰਕਿਰਿਆ ਦਾ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਸੇਵਾ ਕੇਂਦਰਾਂ ਰਾਹੀਂ 7 ਅਕਤੂਬਰ 2026 ਤੋਂ 16 ਅਕਤੂਬਰ 2026 ਸ਼ਾਮ 5 ਵਜੇ ਤੱਕ ਆਰਜ਼ੀ ਲਾਇਸੰਸ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਰਜ਼ੀਆਂ ਦੀ ਪੜਤਾਲ 21 ਅਕਤੂਬਰ ਨੂੰ ਸ਼ਾਮ 3 ਵਜੇ ਤੱਕ ਹੋਵੇਗੀ ਅਤੇ ਅਰਜ਼ੀਆਂ ਦੀ ਡਰਾਅ 27 ਅਕਤੂਬਰ ਨੂੰ ਸਵੇਰੇ 11:30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਵਿਚ ਕੱਢਿਆ ਜਾਵੇਗਾ। ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਦਾ ਸਮਾਂ 30 ਅਕਤੂਬਰ ਤੋਂ 8 ਨਵੰਬਰ ਤੱਕ ਸਵੇਰੇ 10 ਵਜੇ ਤੋਂ ਸ਼ਾਮ ਸਾਢੇ 7 ਵਜੇ ਤੱਕ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਲਾਪਤਾ ਸਕੂਲ ਵਿਦਿਆਰਥੀ ਦੀ ਲਾਸ਼ ਪਾਵਰ ਹਾਊਸ ਨੰਬਰ 2 ਤੋਂ ਬਰਾਮਦ ਅਗਲੀ ਖ਼ਬਰ ਪੰਚਾਇਤ ਸੰਮਤੀ ਮਾਹਿਲਪੁਰ ਨੇ ਪਿਛਲੇ 40-50 ਸਾਲਾਂ ਤੋਂ ਹੋਏ ਨਾਜਾਇਜ਼ ਕਬਜ਼ੇ ਛੁਡਵਾਏ
Ad Position 24