29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡਾ. ਰਵਜੋਤ ਸਿੰਘ ਨੇ ਪਿੰਡ ਕੋਟਲਾ ਨੋਧ ਸਿੰਘ ’ਚ ਵਾਲੀਬਾਲ ਟੂਰਨਾਮੈਂਟ ’ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਕੋਟਲਾ ਨੋਧ ਸਿੰਘ ਵਿਖੇ ਕਰਵਾਏ ਪਹਿਲੇ ਵਾਲੀਬਾਲ ਟੂਰਨਾਮੈਂਟ ’ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤਾ ਹੈ ਜਿਸ ਦੇ ਸਿੱਟੇ ਵਜੋਂ ਨੌਜਵਾਨ ਪੀੜ੍ਹੀ ਨੇ ਵੱਡੇ ਪੱਧਰ ’ਤੇ ਖੇਡਾਂ ਨੂੰ ਅਪਣਾਇਆ ਹੈ।

Ad Position 21
No active advertisement
ਅਜੀਤ ਡੈਸਕ 30-09-2026
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਕੋਟਲਾ ਨੋਧ ਸਿੰਘ ਵਿਖੇ ਕਰਵਾਏ ਪਹਿਲੇ ਵਾਲੀਬਾਲ ਟੂਰਨਾਮੈਂਟ ’ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤਾ ਹੈ ਜਿਸ ਦੇ ਸਿੱਟੇ ਵਜੋਂ ਨੌਜਵਾਨ ਪੀੜ੍ਹੀ ਨੇ ਵੱਡੇ ਪੱਧਰ ’ਤੇ ਖੇਡਾਂ ਨੂੰ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਵਿਚ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਤੇ ਉਭਾਰਨ ਦਾ ਸਭ ਤੋਂ ਉਤਮ ਪਲੇਟਫ਼ਾਰਮ ਹੈ, ਜਿਸ ਰਾਹੀਂ ਨੌਜਵਾਨ ਪੀੜੀ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਤੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਅਜਿਹੇ ਟੂਰਨਾਮੈਂਟ ਜ਼ਰੂਰੀ ਹਨ, ਜਿਸ ਨਾਲ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਵੱਡੀ ਭੂਮਿਕਾ ਨਿਭਾਈ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁਣ-ਖੁਣ ਕਲਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਅਗਲੀ ਖ਼ਬਰ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਦੀ ਰੂਪ ਰੇਖਾ ਕੀਤੀ ਤਿਆਰ
Ad Position 24