29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਦਮਪੁਰ ਵਿਖੇ ‘ਬਸਪਾ ਸਰਕਾਰ ਬਣਾਓ ਰੈਲੀ’ ਨਵਾਂ ਇਤਿਹਾਸ ਸਿਰਜੇਗੀ-ਡਾ. ਕਰੀਮਪੁਰੀ

ਹਰਿਆਣਾ, 29 ਸਤੰਬਰ (ਹਰਮੇਲ ਸਿੰਘ ਖੱਖ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਭੂੰਗਾ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ।

Ad Position 21
No active advertisement
ਅਜੀਤ ਡੈਸਕ 30-09-2026
ਹਰਿਆਣਾ, 29 ਸਤੰਬਰ (ਹਰਮੇਲ ਸਿੰਘ ਖੱਖ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਭੂੰਗਾ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ 9 ਅਕਤੂਬਰ ਨੂੰ ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਆਦਮਪੁਰ ਵਿਖੇ ਕੀਤੀ ਜਾ ਰਹੀ ਵਿਸ਼ਾਲ ‘ਦੀ ਵਿਚਾਰਧਾਰਾ ਮਹਿਮਾ, ਬਸਪਾ ਸਰਕਾਰ ਬਣਾਓ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ 9 ਅਕਤੂਬਰ ਨੂੰ ਆਦਮਪੁਰ ਦੀ ਧਰਤੀ ’ਤੇ ਹੋਣ ਵਾਲੀ ਇਹ ਰੈਲੀ ਇਤਿਹਾਸਿਕ ਹੋਵੇਗੀ, ਜੋ ਪੰਜਾਬ ਦੀ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਕਾਂਸ਼ੀ ਰਾਮ ਜੀ ਨੇ ਸ਼ੋਸ਼ਿਤ, ਵਾਂਝੇ ਅਤੇ ਗ਼ਰੀਬ ਵਰਗਾਂ ਨੂੰ ਰਾਜ ਸੱਤਾ ਦਾ ਮਾਲਕ ਬਣਾਉਣ ਲਈ ਆਪਣਾ ਪੂਰਾ ਜੀਵਨ ਲੇਖੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ, ਆਰਥਿਕ ਮੰਦਹਾਲੀ ਤੇ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ ਤੋਂ ਅੱਕ ਚੁੱਕੇ ਹਨ। ਮੀਟਿੰਗ ਵਿਚ ਚੌਧਰੀ ਗੁਰਨਾਮ ਸਿੰਘ ਜਨਰਲ ਸਕੱਤਰ ਪੰਜਾਬ, ਮਨਿੰਦਰ ਸਿੰਘ ਸ਼ੇਰਪੁਰੀ ਸਕੱਤਰ ਪੰਜਾਬ, ਰਮਨ ਲਾਲ ਲੋਕ ਸਭਾ ਇੰਚਾਰਜ ਹਲਕਾ ਹੁਸ਼ਿਆਰਪੁਰ, ਦਲਜੀਤ ਰਾਏ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਨਿਸ਼ਾਨ ਚੌਧਰੀ ਇੰਚਾਰਜ ਸ਼ਾਮਚੁਰਾਸੀ, ਡਾ. ਜਸਪਾਲ ਸਿੰਘ ਪ੍ਰਧਾਨ ਹਲਕਾ ਉੜਮੁੜ ਟਾਂਡਾ, ਵਰਿੰਦਰ ਵਿਕੀ ਉਪ ਪ੍ਰਧਾਨ ਹਲਾਕ ਸ਼ਾਮ ਚੁਰਾਸੀ, ਜੋਗਿੰਦਰ ਸਿੰਘ ਸੈਕਟਰ ਪ੍ਰਧਾਨ, ਬਲਵਿੰਦਰ ਫਾਂਬੜਾ, ਦਵਿੰਦਰਪਾਲ, ਜਤਿੰਦਰ ਕੁਮਾਰ, ਸਰੂਪ ਲਾਲ ਮਨਹੋਤਾ, ਜਗਮੋਹਣ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਲਵਾੜ ਵਲੋਂ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਜਥੇਬੰਦੀ ਭੰਗ ਅਗਲੀ ਖ਼ਬਰ ਪਿੰਡ ਖੁਣ-ਖੁਣ ਕਲਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ
Ad Position 24