29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਿਸ਼ਵ ਦਿਲ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਸ਼ਵ ਦਿਲ ਦਿਵਸ ਮੌਕੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 30-09-2026
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਸ਼ਵ ਦਿਲ ਦਿਵਸ ਮੌਕੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਦੀ ਅਗਵਾਈ ‘ਚ ਲਗਾਇਆ। ਇਸ ਸਾਲ ਵਿਸ਼ਵ ਦਿਲ ਦਿਵਸ ਦਾ ਥੀਮ ‘ਇਕ ਵੀ ਧੜਕਣ ਨਾ ਖੁੰਝੇ’ ਰੱਖਿਆ। ਇਸ ਮੌਕੇ ਡਾ. ਰਣਜੀਤ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਡਾ. ਰਣਜੀਤ ਸਿੰਘ ਨੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਨ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਮੁਫ਼ਤ ਸਿਹਤ ਜਾਂਚ ਅਤੇ ਲੋੜ ਅਨੁਸਾਰ ਇਲਾਜ ਦੀ ਸਹੂਲਤ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਖੇ ਉਪਲਬਧ ਹੈ। ਡਾ. ਨੇਹਾ ਪਾਲ ਨੇ ਆਪਣੇ ਸੰਬੋਧਨ ਦੌਰਾਨ ਦਿਲ ਨੂੰ ਸਿਹਤਮੰਦ ਰੱਖਣ ਲਈ ਜੀਵਨਸ਼ੈਲੀ ਵਿਚ ਸਕਾਰਾਤਮਿਕ ਬਦਲਾਅ ਲਿਆਉਣ ‘ਤੇ ਜ਼ੋਰ ਦਿੱਤਾ। ਡਾ. ਮਹਿਕ, ਐਮ.ਡੀ. (ਮੈਡੀਸਨ) ਵਲੋਂ ਦਿਲ ਦੀਆਂ ਬਿਮਾਰੀਆਂ ਦੇ ਮੁੱਖ ਕਾਰਨਾਂ, ਲੱਛਣਾਂ ਅਤੇ ਇਲਾਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਾਤਾ ਗੁਜਰੀ ਕਾਲਜ ਆਫ਼ ਨਰਸਿੰਗ ਤੇ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਅੰਤ ‘ਚ ਡਾ. ਨੇਹਾ ਪਾਲ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਟਰੋਨ ਸਿਕੰਦਰ ਕੌਰ, ਨਰਸਿੰਗ ਸਿਸਟਰਜ਼ ਚਰਨਜੀਤ ਕੌਰ, ਪਰਵੇਸ਼, ਸੁਖਪ੍ਰੀਤ ਕੌਰ ਅਤੇ ਵੀਰਾ ਦੇਵੀ, ਆਈ.ਸੀ.ਐਨ. ਹਰਪ੍ਰੀਤ ਕੌਰ ਤੇ ਮਾਸ ਮੀਡੀਆ ਵਿੰਗ ਤੋਂ ਸੰਦੀਪ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹੀਰਾ ਸਿੰਘ ਯਾਦਗਾਰੀ ਗੁਰਮਤਿ ਅਕੈਡਮੀ ਦੀ ਆਰੰਭਤਾ ਅਗਲੀ ਖ਼ਬਰ ਤਲਵਾੜ ਵਲੋਂ ਅਕਾਲੀ ਦਲ (ਬ) ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਜਥੇਬੰਦੀ ਭੰਗ
Ad Position 24