ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ ਕਰਵਾਏ
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਖੱਬਲਾਂ ਤੇ ਪਿੰਡ ਗੋਬਿੰਦਪੁਰ ਖੁਣ ਖੁਣ ਵਿਖੇ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ।
ਪ
ਪਿੰਡ ਗੋਬਿੰਦਪੁਰ ਖੁਣ ਖੁਣ ਵਿਖੇ ਪ੍ਰਬੰਧਕਾਂ ਦਾ ਸਨਮਾਨ ਕਰਦੇ ਹੋਏ ਜਸਵਿੰਦਰ ਸਿੰਘ ਪਰਮਾਰ, ਦਰਸ਼ਨ ਸਿੰਘ ਪਲਾਹਾ, ਹਰਜੀਤ ਸਿੰਘ ਨੰਗਲ, ਬਾਬਾ ਹਰਭਜਨ ਸਿੰਘ ਸੋਤਲਾ, ਸਰਬਜੀਤ ਸਿੰਘ ਬਡਵਾਲ।
30-09-2026
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਖੱਬਲਾਂ ਤੇ ਪਿੰਡ ਗੋਬਿੰਦਪੁਰ ਖੁਣ ਖੁਣ ਵਿਖੇ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਗੋਬਿੰਦਪੁਰ ਖੁਣ ਖੁਣ ਦੇ ਬੱਚੀਆਂ ਦਾ ਜਥਾ ਅੰਮ੍ਰਿਤਪ੍ਰੀਤ ਕੌਰ, ਹਰਸਿਮਰਨ ਕੌਰ, ਅਵਲੀਨ ਕੌਰ, ਪਰਮਿੰਦਰ ਕੌਰ ਅਤੇ ਕਾਕਾ ਹਰਮਨਜੋਤ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰਇਤਿਹਾਸ ਸਰਵਣ ਕਰਵਾਇਆ। ਇਸ ਤੋਂ ਇਲਾਵਾ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮਾਂ ‘ਚ ਧਾਰਮਿਕ ਲਿਟਰੇਚਰ ਅਤੇ ਕੈਲੰਡਰ ਵੀ ਵੰਡੇ ਗਏ। ਇਸ ਮੌਕੇ ਦਰਸ਼ਨ ਸਿੰਘ ਪਲਾਹਾ, ਹਰਜੀਤ ਸਿੰਘ ਨੰਗਲ, ਅਮਰੀਕ ਸਿੰਘ ਗੀਗਨੋਵਾਲ ਮਨਜਿੰਦਰ ਸਿੰਘ ਖੁਣ ਖੁਣ, ਸੁਖਵਿੰਦਰ ਸਿੰਘ ਮੱਲ੍ਹੀ, ਗਿਆਨੀ ਕੇਵਲ ਸਿੰਘ, ਸਰਬਜੀਤ ਸਿੰਘ ਬਡਵਾਲ, ਸਤਪਾਲ ਸਿੰਘ ਭੋਗਲ, ਪ੍ਰਬੰਧਕ ਕਮੇਟੀ ਗੁ: ਸ੍ਰੀ ਗੁਰੂ ਰਵਿਦਾਸ ਸਭਾ, ਬਾਬਾ ਪਰਮਿੰਦਰ ਸਿੰਘ ਮਿਰਜ਼ਾਪੁਰ, ਸ਼ਿੰਦਰਜੀਤ ਸਿੰਘ, ਸਤਵਿੰਦਰ ਸਿੰਘ ਬਿੱਲੂ, ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ, ਸੁਖਵਿੰਦਰ ਸਿੰਘ ਸੋਨੂੰ ਸਰਪੰਚ, ਬਲਵੀਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਹਰਕਮਲ ਸਿੰਘ ਵਿੱਕੀ, ਮਾਸਟਰ ਮੋਹਨ ਸਿੰਘ, ਡਾ. ਕਰਨੈਲ ਸਿੰਘ, ਡਾ. ਅਵਤਾਰ ਸਿੰਘ, ਮਨਜੀਤ ਸਿੰਘ ਟਿੱਬਾ ਸਾਹਿਬ, ਅਜੀਤ ਸਿੰਘ ਸੋਨੂੰ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ ਲਾਡੀ ਪ੍ਰਧਾਨ, ਸਤਵਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ, ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ, ਲਖਵੀਰ ਸਿੰਘ, ਸੰਦੀਪ ਸਿੰਘ, ਅਰਸ਼ਦੀਪ ਸਿੰਘ, ਹਰਜੋਤ ਸਿੰਘ, ਸੈਣੀ, ਅਰਸ਼ਪ੍ਰੀਤ, ਗੁਰਬਖ਼ਸ਼ ਸਿੰਘ ਜਸਪ੍ਰੀਤ ਸਿੰਘ ਜੱਸੀ, ਜਸਪਾਲ ਸਿੰਘ, ਰਛਪਾਲ ਸਿੰਘ, ਗੁਰਮੀਤ ਸਿੰਘ, ਬਲਵੀਰ ਸਿੰਘ, ਸਤਪਾਲ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।