29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਫਨਲੈਂਡ ਦੀ ਰੋਮਾਂਚਕ ਯਾਤਰਾ ’ਤੇ ਨਿਕਲੇ ਸਟਾਰ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀ

ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਮਨੋਰੰਜਨ ਤੇ ਅਨੁਭਵਾਤਮਕ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਲੋਂ ਕਲਾਸ ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਲਈ ਫਨਲੈਂਡ, ਤਲਵਾੜਾ ਦੀ ਰੋਮਾਂਚਕ ਤੇ ਮਨੋਰੰਜਕ ਯਾਤਰਾ ਦਾ ਆਯੋਜਨ ਕੀਤਾ। ਸਵੇਰ ਤੋਂ ਹੀ ਵਿਦਿਆਰਥੀਆਂ ਵਿਚ ਇਸ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਤੇ ਖੁਸ਼ੀ ਦੇਖਣ ਨੂੰ ਮਿਲੀ।

Ad Position 21
No active advertisement
ਅਜੀਤ ਡੈਸਕ 30-09-2026
ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਮਨੋਰੰਜਨ ਤੇ ਅਨੁਭਵਾਤਮਕ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਲੋਂ ਕਲਾਸ ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਲਈ ਫਨਲੈਂਡ, ਤਲਵਾੜਾ ਦੀ ਰੋਮਾਂਚਕ ਤੇ ਮਨੋਰੰਜਕ ਯਾਤਰਾ ਦਾ ਆਯੋਜਨ ਕੀਤਾ। ਸਵੇਰ ਤੋਂ ਹੀ ਵਿਦਿਆਰਥੀਆਂ ਵਿਚ ਇਸ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਤੇ ਖੁਸ਼ੀ ਦੇਖਣ ਨੂੰ ਮਿਲੀ। ਫਨਲੈਂਡ ਪਹੁੰਚ ਕੇ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਰੋਮਾਂਚਕ ਝੂਲਿਆਂ ਦਾ ਭਰਪੂਰ ਆਨੰਦ ਮਾਣਿਆ। ਹਾਸੇ-ਖੁਸ਼ੀ ਤੇ ਉਤਸ਼ਾਹ ਨਾਲ ਭਰੇ ਇਸ ਮਾਹੌਲ ਨੇ ਇਸ ਦਿਨ ਨੂੰ ਵਿਦਿਆਰਥੀਆਂ ਲਈ ਯਾਦਗਾਰ ਬਣਾ ਦਿੱਤਾ। ਵਿਦਿਆਰਥੀਆਂ ਨੇ ਆਪਣੇ ਦੋਸਤਾਂ ਨਾਲ ਸਮਾਂ ਬਿਤਾਉਂਦੇ ਹੋਏ ਮਨੋਰੰਜਨ ਦੇ ਨਾਲ-ਨਾਲ ਆਪਸੀ ਸਹਿਯੋਗ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਵੀ ਅਨੁਭਵ ਕੀਤਾ। ਇਸ ਯਾਤਰਾ ਦਾ ਆਯੋਜਨ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਦੀ ਯੋਗ ਅਗਵਾਈ ਤੇ ਨਿਗਰਾਨੀ ਹੇਠ ਕੀਤਾ। ਵਿਦਿਆਰਥੀਆਂ ਦੀ ਸੁਰੱਖਿਆ, ਅਨੁਸ਼ਾਸਨ ਅਤੇ ਸੁਵਿਧਾਵਾਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਮੈਡਮ ਸੀਮਾ ਤੇ ਮੈਡਮ ਕੁਲਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੇ ਨਾਲ ਰਹਿ ਕੇ ਇਸ ਯਾਤਰਾ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਵਿਦਿਆਰਥੀਆਂ ਨੂੰ ਕਲਾਸਰੂਮ ਦੀਆਂ ਚਾਰ ਦੀਵਾਰਾਂ ਤੋਂ ਬਾਹਰ ਨਿਕਲ ਕੇ ਨਵੇਂ ਤਜਰਬੇ ਹਾਸਿਲ ਕਰਨ ਦਾ ਮੌਕਾ ਦਿੰਦੀਆਂ ਹਨ। ਮਨੋਰੰਜਨ ਦੇ ਨਾਲ-ਨਾਲ ਇਹ ਯਾਤਰਾਵਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਮਾਜਿਕਤਾ, ਸਹਿਯੋਗ ਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ’ਚ ਸਹਾਇਕ ਹੁੰਦੀਆਂ ਹਨ। ਵਿਦਿਆਰਥੀਆਂ ਨੇ ਇਸ ਰੋਮਾਂਚਕ ਯਾਤਰਾ ਦਾ ਖੂਬ ਆਨੰਦ ਮਾਣਿਆ ਅਤੇ ਸਕੂਲ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਲਈ ਖੁਸ਼ੀਆਂ, ਰੋਮਾਂਚ ਤੇ ਸੁੰਦਰ ਯਾਦਾਂ ਨਾਲ ਭਰਿਆ ਇਕ ਯਾਦਗਾਰ ਅਨੁਭਵ ਬਣ ਗਈ।
Ad Position 22
No active advertisement
ਪਿਛਲੀ ਖ਼ਬਰ ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਨੂੰ ਭਾਰੀ ਸਦਮਾ-ਨੌਜਵਾਨ ਭਤੀਜੇ ਦਾ ਅਚਾਨਕ ਦਿਹਾਂਤ ਅਗਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ ਕਰਵਾਏ
Ad Position 24