29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਐੱਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਚਰਚਿਤ ਸ਼ੋਅ ‘ਕੰਟੀਨੀ ਮੰਢੀਰ’ ਦੀ ਟੀਮ ਨੇ ਲਗਾਈਆਂ ਰੌਣਕਾਂ

ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਐੱਸ. ਪੀ.

Ad Position 21
No active advertisement
ਐਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ‘ਕੰਟੀਨੀ ਮੰਡੀਰ’ ਸ਼ੋਅ ਦੌਰਾਨ ਮੇਜ਼ਬਾਨ ਰਵਨੀਤ ਸਿੰਘ ਪ੍ਰੋਗਰਾਮ ਪੇਸ਼ ਕਰਦੇ ਹੋਏ। ਤਸਵੀਰ : ਰਾਮਗੜ੍ਹੀਆ 30-09-2026
ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਐੱਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਐਮ. ਐਚ. ਵਨ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀ ਕੰਟੀਨੀ ਮੰਡੀਰ ਦੀ ਟੀਮ ਨੇ ਖ਼ੂਬ ਰੌਣਕਾਂ ਲਗਾਈਆਂ ਅਤੇ ਵਿਦਿਆਰਥੀਆਂ ਨੇ ਪਿਆਰੇ ਟੀ. ਵੀ. ਸ਼ੋਅ ‘ਕੰਟੀਨੀ ਮੰਡੀਰ’ ਵਿਚ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੇ ਮੇਜ਼ਬਾਨ ਮਸ਼ਹੂਰ ਹੋਸਟ ਰਵਨੀਤ ਸਿੰਘ, ਡਾਇਰੈਕਟਰ ਸੁਭਾਸ਼ ਸੈਣੀ ਤੇ ਉਨ੍ਹਾਂ ਦੀ ਪੂਰੀ ਟੀਮ ਦਾ ਕਾਲਜ ਕੈਂਪਸ ਵਿਚ ਪਹੁੰਚਣ ’ਤੇ ਕਾਲਜ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ। ਵਿਦਿਆਰਥੀਆਂ ਵਲੋਂ ਗੀਤ, ਡਾਂਸ ਤੇ ਹੋਰ ਸੱਭਿਆਚਾਰਕ ਆਈਟਮਾਂ ਪੇਸ਼ ਕਰਕੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ ਗਏ। ਐੱਸ. ਪੀ. ਐਨ. ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਵਲੋਂ ‘ਕੰਟੀਨੀ ਮੰਡੀਰ ਦੀ ਸਮੁੱਚੀ ਟੀਮ ਦਾ ਕਾਲਜ ਦੇ ਵਿਹੜੇ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਸ਼ੋਅ ਦੇ ਮੇਜ਼ਬਾਨ ਰਵਨੀਤ ਸਿੰਘ ਤੇ ਹੋਰ ਕਲਾਕਾਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਭੁਪਿੰਦਰ ਬਰਨਾਲਾ, ਲੋਕੇਸ਼ ਮੱਕੜਾ, ਪ੍ਰਦੀਪ ਕੁਮਾਰ ਤੋਂ ਇਲਾਵਾ ਸ਼ੋਅ ਦੀ ਪੂਰੀ ਟੀਮ, ਕਾਲਜ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਪ੍ਰੋਗਰਾਮ ਦੇ ਮੇਜ਼ਬਾਨ ਮਸ਼ਹੂਰ ਹੋਸਟ ਵਿਦਿਆਰਥੀਆਂ ਨੂੰ ਅਜਿਹੇ ਸੱਭਿਆਚਾਰਕ ਰਵਨੀਤ ਸਿੰਘ, ਡਾਇਰੈਕਟਰ ਸੁਭਾਸ਼ ਸੈਣੀ ਤੇ ਮਨੋਰੰਜਕ ਪ੍ਰੋਗਰਾਮਾਂ ਵਿਚ ਭਾਗ ਲੈਣ ਤੇ ਉਨ੍ਹਾਂ ਦੀ ਪੂਰੀ ਟੀਮ ਦਾ ਕਾਲਜ ਕੈਂਪਸ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਸ ਵਿਚ ਪਹੁੰਚਣ ’ਤੇ ਕਾਲਜ ਦੇ ਪ੍ਰਬੰਧਕਾਂ ਵਲੋਂ ਤਰ੍ਹਾਂ ਦੇ ਆਯੋਜਨ ਵਿਦਿਆਰਥਣਾਂ ਦੇ ਸਵਾਗਤ ਕੀਤਾ। ਡੀਨ ਵਿਦਿਆਰਥੀ ਕਲਿਆਣ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਵਿਚ ਵਿਦਿਆਰਥੀਆਂ ਨੂੰ ਕਲਾਸ-ਰੂਮ ਤੋਂ ਬਾਹਰ ਆਪਣੇ ਹੁਨਰ ਤੇ ਰੁਚੀਆਂ ਨੂੰ ਪ੍ਰਗਟਾਉਣ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਗਰਾਮ ਦੇ ਸੁਚੱਜੇ ਸੰਚਾਲਨ ਵਿਚ ਪ੍ਰੋ. ਹਰਪ੍ਰੀਤ ਕੌਰ ਤੇ ਪ੍ਰੋ. ਬਿਕਰਮਜੀਤ ਸਿੰਘ ਨੇ ਸੰਚਾਲਕ ਵਜੋਂ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਪ੍ਰੋ. ਪੀ. ਕੇ. ਸਿੰਗਲਾ, ਪ੍ਰੋ. ਮਨਦੀਪ ਕੌਰ, ਪ੍ਰੋ. ਸੁਮਨਜੀਤ ਕੌਰ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਜਸਵਿੰਦਰ ਕੌਰ ਤੇ ਪ੍ਰੋ. ਸੰਦੀਪ ਕੌਰ ਨੇ ਸਰਗਰਮ ਸਹਿਯੋਗ ਦਿੱਤਾ। ਅਨੁਸ਼ਾਸਨ ਕਮੇਟੀ ਦੇ ਮੁਖੀ ਪ੍ਰੋ. ਦਲਵਿੰਦਰ ਕੁਮਾਰ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਨੇੜਿਉਂ ਨਿਗਰਾਨੀ ਕਰਦਿਆਂ ਪ੍ਰੋਗਰਾਮ ਨੂੰ ਸੁਚੱਜੇ ਅਤੇ ਅਨੁਸ਼ਾਸਿਤ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਸਫਲ ਆਯੋਜਨ ਲਈ ਡਾ. ਗੁਰਪ੍ਰੀਤ ਕੌਰ ਡੀਨ, ਵਿਦਿਆਰਥੀ ਕਲਿਆਣ ਨੇ ਐੱਸ. ਪੀ. ਐਨ. ਕਾਲਜ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਡਾ. ਸਮੀਰ ਸ਼ਰਮਾ, ‘ਕੰਟੀਨੀ ਮੰਡੀਰ’ ਦੀ ਸਮੁੱਚੀ ਟੀਮ ਤੇ ਕਾਲਜ ਦੀ ਆਯੋਜਨ ਕਮੇਟੀ ਦਾ ਸਹਿਯੋਗ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਕਾਲਜ ਕੰਧਾਲਾ ਜੱਟਾਂ ’ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪੁਲਿਸ ਚੌਕੀ ਭੰਗਾਲਾ ਵਿਚ ਮੁਲਾਜ਼ਮਾਂ ਦੀ ਘਾਟ ਕਾਰਨ ਸੁਰੱਖਿਆ ਪ੍ਰਬੰਧ ਰੱਬ ਆਸਰੇ
Ad Position 24