29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡੇਂਗੂ ਤੋਂ ਬਚਾਅ ਤੇ ਇਲਾਜ ਸੰਬੰਧੀ ਸੀ. ਐੱਚ. ਸੀ. ਬੁੱਢਾਬੜ ਵਲੋਂ ਐਡਵਾਈਜ਼ਰੀ ਜਾਰੀ

ਭੰਗਾਲਾ, 29 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਐੱਸ.

Ad Position 21
No active advertisement
ਐੱਸ. ਐਮ. ਓ. ਡਾ. ਨੀਲਮ ਜਾਣਕਾਰੀ ਦਿੰਦੇ ਹੋਏ। 30-09-2026
ਭੰਗਾਲਾ, 29 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਐੱਸ. ਐਮ. ਓ. ਡਾ. ਨੀਲਮ ਨੇ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਸਰੀਰ ਤੇ ਜੋੜਾਂ ਵਿਚ ਦਰਦ ਡੇਂਗੂ ਦੇ ਲੱਛਣ ਹੋ ਸਕਦੇ ਹਨ। ਡੇਂਗੂ ਦੀ ਸਥਿਤੀ ਵਿਚ ਆਰਾਮ, ਵੱਧ ਤੋਂ ਵੱਧ ਤਰਲ ਪਦਾਰਥ ਤੇ ਡਾਕਟਰ ਦੀ ਸਲਾਹ ਅਨੁਸਾਰ ਪੈਰਾਸੀਟਾਮੋਲ ਦੀ ਵਰਤੋਂ ਕੀਤੀ ਜਾਵੇ। ਐਸਪਰੀਨ ਤੇ ਆਈਬੂਪ੍ਰੋਫ਼ੈਨ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤੇਜ਼ ਪੇਟ ਦਰਦ, ਲਗਾਤਾਰ ਉਲਟੀਆਂ ਜਾਂ ਖ਼ੂਨ ਆਉਣ ਦੀ ਸਥਿਤੀ ਵਿਚ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਿਆ ਜਾਵੇ। ਉਨ੍ਹਾਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕੂਲਰਾਂ ਅਤੇ ਪਾਣੀ ਵਾਲੇ ਬਰਤਨਾਂ ਦੀ ਨਿਯਮਤ ਸਫ਼ਾਈ ਕੀਤੀ ਜਾਵੇ। “ਡੇਂਗੂ ਤੋਂ ਬਚਾਅ ਲਈ ਹਰ ਘਰ ਦੀ ਜ਼ਿੰਮੇਵਾਰੀ-ਪਾਣੀ ਖੜ੍ਹਾ ਨਾ ਹੋਣ ਦਿਓ।
Ad Position 22
No active advertisement
ਪਿਛਲੀ ਖ਼ਬਰ ਮਿਆਣੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਅੱਜ ਤੋਂ
Ad Position 24