ਫੂਡ ਸੇਫ਼ਟੀ ਟੀਮ ਨੇ ਚੈਕਿੰਗ ਦੌਰਾਨ ਮਿਲੇ ਖ਼ਰਾਬ 50 ਕਿੱਲੋ ਗੁੜ ਨੂੰ ਨਸ਼ਟ ਕਰਵਾਇਆ
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ.
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਜ਼ਿਲ੍ਹੇ ‘ਚ ਫੂਡ ਸੇਫ਼ਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਫੂਡ ਸੇਫ਼ਟੀ ਅਫ਼ਸਰ ਮੁਨੀਸ਼ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਲੋਂ ਟਾਂਡਾ ਵਿਖੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਅਤੇ ਮਸਾਲਿਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਮਸਾਲਿਆਂ ਦੇ ਕੁੱਲ 5 ਸੈਂਪਲ ਲਏ ਗਏ, ਜਿਨ੍ਹਾਂ ਵਿਚ ਹਲਦੀ, ਕਾਲੀ ਮਿਰਚ, ਧਨੀਆ ਪਾਊਡਰ, ਲਾਲ ਮਿਰਚ ਅਤੇ ਗਰਮ ਮਸਾਲਾ ਸ਼ਾਮਲ ਹਨ। ਸਾਰੇ ਸੈਂਪਲ ਨਿਯਮਾਂ ਅਨੁਸਾਰ ਜਾਂਚ ਲਈ ਲੈਬਾਰਟਰੀ ਭੇਜੇ ਜਾਣਗੇ ਅਤੇ ਪ੍ਰਾਪਤ ਰਿਪੋਰਟ ਦੇ ਆਧਾਰ ‘ਤੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਇਸ ਤੋਂ ਇਲਾਵਾ ਫੂਡ ਸੇਫ਼ਟੀ ਟੀਮ ਵੱਲੋਂ ਗਰਨਾ ਸਾਹਿਬ ਨੇੜੇ ਗੁੜ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਪਾਇਆ ਗਿਆ ਕਿ ਖ਼ਰਾਬ ਸਟੋਰੇਜ ਕਾਰਨ ਗੁੜ ਦੀ ਗੁਣਵੱਤਾ ਖ਼ਰਾਬ ਹੋ ਚੁੱਕੀ ਸੀ ਅਤੇ ਇਹ ਖਪਤ ਲਈ ਉਚਿੱਤ ਨਹੀਂ ਸੀ। ਇਸ ਦੇ ਮੱਦੇਨਜ਼ਰ ਟੀਮ ਵੱਲੋਂ ਕਰੀਬ 50 ਕਿੱਲੋਗ੍ਰਾਮ ਖ਼ਰਾਬ ਗੁੜ ਨਿਯਮਾਂ ਅਨੁਸਾਰ ਨਸ਼ਟ ਕਰਵਾਇਆ ਗਿਆ। ਡਾ. ਜਤਿੰਦਰ ਭਾਟੀਆ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਫੂਡ ਸੇਫ਼ਟੀ ਵਿਭਾਗ ਵੱਲੋਂ ਚੈਕਿੰਗ ਅਤੇ ਸੈਂਪਲਿੰਗ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।