01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਏ.ਡੀ.ਸੀ. ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ’ਚ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਮਿੰਨੀ ਸਕੱਤਰੇਤ ਦੇ ਅਸ਼ੋਕ ਚੱਕਰਾ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਨਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਓ.

Ad Position 21
No active advertisement
ਅਜੀਤ ਡੈਸਕ 01-10-2026
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਮਿੰਨੀ ਸਕੱਤਰੇਤ ਦੇ ਅਸ਼ੋਕ ਚੱਕਰਾ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਨਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਓ.ਐਸ.ਡੀ. ਟੂ ਡੀ.ਸੀ. ਮੈਡਮ ਓਏਸ਼ੀ ਮੰਡਲ, ਸਿਵਲ ਸਰਜਨ ਡਾ. ਮਨਦੀਪ ਕਮਲ, ਸਿਹਤ ਵਿਭਾਗ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਸਬੰਧਿਤ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। ਇਸ ਦੌਰਾਨ ਜ਼ਿਲ੍ਹੇ ‘ਚ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਦੇ ਟੀਚਿਆਂ, ਪ੍ਰਾਪਤੀਆਂ ਅਤੇ ਪ੍ਰਗਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਡੇਂਗੂ ਰੋਕਥਾਮ ਅਤੇ ਕੰਟਰੋਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਲੋੜ ਅਨੁਸਾਰ ਟੈਸਟਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਟੀ.ਬੀ. ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਅਤੇ ਜ਼ੀਰੋ ਪ੍ਰਤੀਸ਼ਤ ਤੱਕ ਲਿਆਉਣ ਲਈ ਲੋੜੀਂਦੇ ਉਪਰਾਲੇ ਕਰਨ, ਮਰੀਜ਼ਾਂ ਦੀ ਸਮੇਂ ਸਿਰ ਪਛਾਣ, ਜਾਂਚ, ਇਲਾਜ ਅਤੇ ਲਗਾਤਾਰ ਫਾਲੋਅਪ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮੇਲਾ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ - ਗੁਰਪ੍ਰੀਤ ਸਿੰਘ
Ad Position 24