ਸੰਤ ਬਾਬਾ ਮੇਲਾ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ
ਕੋਟਫ਼ਤੂਹੀ, 30 ਸਤੰਬਰ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਯਾਦ ਵਿਚ ਸੰਤ ਸਮਾਗਮ ਤੇ ਕੀਰਤਨ ਦਰਬਾਰ ਕਰਵਾਏ ਗਏ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 17 ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਗਿਆਨੀ ਗੁਰਮੇਲ ਸਿੰਘ ਬਘਾਣਾ, ਡੋਗਰਪੁਰ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਭਾਈ ਜਤਿੰਦਰ ਸਿੰਘ ਮਲਿਕਪੁਰ, ਭਾਈ ਵਰਿੰਦਰ ਸਿੰਘ ਨਿਰਮਾਣ ਅੰਮ੍ਰਿਤਸਰ, ਭਾਈ ਸੁਖਦੇਵ ਸਿੰਘ ਨਡਾਲੋਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ।
ਕੋਟਫ਼ਤੂਹੀ, 30 ਸਤੰਬਰ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਯਾਦ ਵਿਚ ਸੰਤ ਸਮਾਗਮ ਤੇ ਕੀਰਤਨ ਦਰਬਾਰ ਕਰਵਾਏ ਗਏ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 17 ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਗਿਆਨੀ ਗੁਰਮੇਲ ਸਿੰਘ ਬਘਾਣਾ, ਡੋਗਰਪੁਰ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਭਾਈ ਜਤਿੰਦਰ ਸਿੰਘ ਮਲਿਕਪੁਰ, ਭਾਈ ਵਰਿੰਦਰ ਸਿੰਘ ਨਿਰਮਾਣ ਅੰਮ੍ਰਿਤਸਰ, ਭਾਈ ਸੁਖਦੇਵ ਸਿੰਘ ਨਡਾਲੋਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਭਾਈ ਊਧਮ ਸਿੰਘ ਨਡਾਲਂੋ, ਦਲਜੀਤ ਸਿੰਘ ਮਝੈਲ, ਦਵਿੰਦਰ ਸਿੰਘ ਪਰਮਾਰ, ਨਛੱਤਰ ਕੌਰ, ਨਵਜੀਤ ਸਿੰਘ ਮੰਨਣਹਾਨਾ, ਮਾਸਟਰ ਸਤਪਾਲ ਸਿੰਘ ਨਡਾਲਂੋ, ਸੁਮਨਦੀਪ ਕੌਰ, ਪ੍ਰਭਨੂਰ ਸਿੰਘ, ਕਿਰਨਦੀਪ ਸਿੰਘ, ਪਰਮਿੰਦਰ ਸਿੰਘ ਪਿੰਦਾ ਅਮਰੀਕਾ, ਮਨਰਾਜ ਸਿੰਘ ਟੋਡਰਪੁਰ, ਸੇਵਾ ਮੁਕਤ ਡੀ. ਐੱਸ. ਪੀ. ਜੋਗਾ ਸਿੰਘ, ਜਰਨੈਲ ਸਿੰਘ, ਜੋਗਾ ਸਿੰਘ, ਤਰਸੇਮ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ ਪਰਮਾਰ, ਰਸ਼ਪਾਲ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।