01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਧਾਇਕ ਜਿੰਪਾ ਵੱਲੋਂ ਸਕੂਲੀ ਬੱਚਿਆਂ ਨੂੰ ਆਰ.ਓ ਵਾਟਰ ਕੂਲਰ ਤੇ ਹੋਰ ਸਾਮਾਨ ਭੇਟ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ. ਓ.

Ad Position 21
No active advertisement
ਅਜੀਤ ਡੈਸਕ 01-10-2026
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ.ਓ. ਵਾਟਰ ਕੂਲਰ, ਸਕੂਲੀ ਬੈਗ ਅਤੇ ਸਟੇਸ਼ਨਰੀ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਨੂੰ ਛੋਹਿਆ ਹੈ। ਸਕੂਲੀ ਬੱਚਿਆਂ ਨੂੰ ਸਾਮਾਨ ਵੰਡਣ ਉਪਰੰਤ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਿੱਖਿਆ ਖੇਤਰ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਹੈ,ਜਿਸ ਨਾਲ ਵੱਡੇ ਪੱਧਰ ’ਤੇ ਸ਼ਲਾਘਾਯੋਗ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਲੋੜੀਂਦੀਆਂ ਸਹੂਲਤਾਂ ਦੇਣ ਨਾਲ ਸਰਕਾਰੀ ਸਕੂਲਾਂ ਦਾ ਪੱਧਰ ਹੋਰ ਉੱਚਾ ਹੋਇਆ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ਮਾਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸਹੂਲਤ ਲਈ ਊਸ਼ਾ ਮਾਰਟਿਨ ਵੱਲੋਂ ਆਪਣੇ ਸੀ.ਐੱਸ.ਆਰ. ਫ਼ੰਡਾਂ ਰਾਹੀਂ 8 ਸਕੂਲਾਂ ਨੂੰ ਵਾਟਰ ਕੂਲਰ ਅਤੇ ਆਰ.ਓ. ਮੁਹੱਈਆ ਕਰਵਾਏ ਗਏ,ਜਦਕਿ 20 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਅਤੇ ਸਟੇਸ਼ਨਰੀ ਉਪਲਬਧ ਕਰਵਾਈ ਗਈ ਹੈ। ਇਸ ਮੌਕੇ ਮਿਆਂਕ ਮੁਰਾਰੀ, ਅਰੂਪ ਦੱਤਾ, ਐੱਸ.ਕੇ ਚੱਢਾ, ਗਰੀਸ਼ ਵਾਲੀਆ, ਸਤਿੰਦਰ ਵਾਲੀਆ, ਡਾ.ਮਿਆਂਕ ਤੋਂ ਇਲਾਵਾ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੀ ਜਲੰਧਰ ਰੈਲੀ ਲਈ ਟਾਂਡਾ ਤੋਂ ਭਾਜਪਾ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਸਿਲਵਰ ਓਕ ਸਕੂਲ ਦੇ ਵਿਚ ਸਿੱਖਣ ਦੇ ਨਤੀਜੇ ਅਤੇ ਸਿੱਖਿਆ ਸ਼ਾਸਤਰ ਵਿਸ਼ੇ ਨੂੰ ਲੈ ਕੇ ਸੀ.ਬੀ.ਐਸ.ਈ ਵਰਕਸ਼ਾਪ
Ad Position 24