ਅਮਿਤ ਸ਼ਾਹ ਦੀ ਜਲੰਧਰ ਰੈਲੀ ਲਈ ਟਾਂਡਾ ਤੋਂ ਭਾਜਪਾ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ
ਟਾਂਡਾ ਉੜਮੁੜ, 30 ਸਤੰਬਰ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਟਾਂਡਾ ਤੋਂ ਭਾਜਪਾ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਅਤੇ ਮੰਡਲ ਪ੍ਰਧਾਨ ਟਾਂਡਾ ਪ੍ਰਿੰਸ ਕੁਮਾਰ ਜੌਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਵਾਨਾ ਹੋਏ ਇਸ ਕਾਫ਼ਲੇ ਦੀ ਅਗਵਾਈ ਸਰਦਾਰ ਰਸ਼ਪਾਲ ਸਿੰਘ ਚਰੜ ਨੇ ਕੀਤੀ।
ਟਾਂਡਾ ਉੜਮੁੜ, 30 ਸਤੰਬਰ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਟਾਂਡਾ ਤੋਂ ਭਾਜਪਾ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਅਤੇ ਮੰਡਲ ਪ੍ਰਧਾਨ ਟਾਂਡਾ ਪ੍ਰਿੰਸ ਕੁਮਾਰ ਜੌਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਵਾਨਾ ਹੋਏ ਇਸ ਕਾਫ਼ਲੇ ਦੀ ਅਗਵਾਈ ਸਰਦਾਰ ਰਸ਼ਪਾਲ ਸਿੰਘ ਚਰੜ ਨੇ ਕੀਤੀ। ਇਸ ਮੌਕੇ ਰਸ਼ਪਾਲ ਸਿੰਘ ਚਰੜ ਨੇ ਕਿਹਾ ਕਿ ਭਾਜਪਾ ਵਰਕਰਾਂ ਵਿਚ ਜਲੰਧਰ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਟਾਂਡਾ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਭਾਜਪਾ ਵਰਕਰ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਹੋਣ ਵਾਲੀ ਇਹ ਰੈਲੀ ਪਾਰਟੀ ਵਰਕਰਾਂ ਲਈ ਮਹੱਤਵਪੂਰਨ ਮੌਕਾ ਹੈ ਅਤੇ ਟਾਂਡਾ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਰਵਿੰਦਰ ਸਿੰਘ ਚੌਲਾਂਗ, ਲਵਦੀਪ ਸਿੰਘ ਲੰਬੜਦਾਰ, ਗਗਨਦੀਪ ਸਿੰਘ, ਓਂਕਾਰ ਸਿੰਘ, ਮਨੀ ਦੇਹਰੀਵਾਲ, ਕੇਵਲ ਸਿੰਘ, ਗੁਰਦੇਵ ਸਿੰਘ, ਮਨਜਿੰਦਰ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।