30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨੌਜਵਾਨ ਸੋਲਰ ਪੈਨਲ ਟੈਕਨੀਸ਼ੀਅਨ ਇੰਸਟਾਲੇਸ਼ਨ ਦੇ ਕੋਰਸ ਦਾ ਲਾਭ ਉਠਾਉਣ- ਏ.ਡੀ.ਸੀ.

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਕੁਮਾਰ ਮੀਣਾ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੁਜ਼ਗਾਰ ਦਫ਼ਤਰ (ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ) ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਰਹੇ ਸੋਲਰ ਪੈਨਲ ਇੰਸਟਾਲੇਸ਼ਨ ਟੈਕਨੀਸ਼ੀਅਨ ਕੋਰਸ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਇਹ ਕੋਰਸ ਨੌਜਵਾਨਾ ਨੂੰ ਸਵੈ-ਰੁਜ਼ਗਾਰ ਅਤੇ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ।

Ad Position 21
No active advertisement
ਅਜੀਤ ਡੈਸਕ 01-10-2026
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਕੁਮਾਰ ਮੀਣਾ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੁਜ਼ਗਾਰ ਦਫ਼ਤਰ (ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ) ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਰਹੇ ਸੋਲਰ ਪੈਨਲ ਇੰਸਟਾਲੇਸ਼ਨ ਟੈਕਨੀਸ਼ੀਅਨ ਕੋਰਸ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਇਹ ਕੋਰਸ ਨੌਜਵਾਨਾ ਨੂੰ ਸਵੈ-ਰੁਜ਼ਗਾਰ ਅਤੇ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਦੇ ਕਿਸੇ ਵੀ ਹੋਰ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਇਸ ਕੋਰਸ ਵਿਚ ਦਾਖਲਾ ਲੈ ਸਕਦੇ ਹਨ। ਦਾਖ਼ਲੇ ਲਈ ਉਮੀਦਵਾਰ ਸਥਾਨਕ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਪੰਜਾਬ ਸਕਿੱਲ ਡਿਵੈਂਪਲਮੈਂਟ ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਲੜਕੇ/ਲੜਕੀਆਂ, ਜਿੰਨਾ ਦੀ ਉਮਰ 18 ਤੋਂ 45 ਸਾਲ ਤੱਕ ਹੈ। ਜ਼ਿਲ੍ਹਾ ਰੁਜ਼ਗਾਰ ਦਫ਼ਤਰ ਹੁਸ਼ਿਆਰਪੁਰ ਨਾਲ ਦੇ ਇਲਾਕਿਆਂ ਨਾਲ ਸਬੰਧਿਤ ਹਨ, ਉਹ ਸਿੱਧੇ ਤੌਰ ‘ਤੇ ਮਿਲ ਕੇ ਦਾਖਲਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਇਹ ਕੋਰਸ ਪ੍ਰਧਾਨ ਮੰਤਰੀ ਸਕੀਮ ਅਧੀਨ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ। ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਮੁਫ਼ਤ ਕਿਤਾਬਾਂ, ਮੁਫ਼ਤ ਵਰਦੀ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਟਰੇਨਿੰਗ ਉਪਰੰਤ ਸਰਕਾਰੀ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਯਾਦ ’ਚ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਸਰਕਾਰ ਦੇ ਲਗਾਤਾਰ ਲਾਰਿਆਂ ਤੋਂ ਤੰਗ ਕੋਰੋਨਾ ਵਲੰਟੀਅਰਾਂ ਵਲੋਂ 2 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ
Ad Position 24