30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ ਟੀਮ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਪੰਜ ਖਿਡਾਰੀਆਂ ਦੀ ਚੋਣ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਪੰਜ ਹੋਣਹਾਰ ਕ੍ਰਿਕਟ ਖਿਡਾਰੀਆਂ ਨੇ ਜਲੰਧਰ ਵਿਖੇ ਕਰਵਾਏ ਗਏ ਨੈਸ਼ਨਲ ਕ੍ਰਿਕਟ ਲੀਗ (ਐਨ. ਸੀ.

Ad Position 21
No active advertisement
ਪੰਜਾਬ ਟੀਮ ’ਚ ਚੋਣ ਹੋਣ ਵਲੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀ ਪ੍ਰਿੰਸੀਪਲ ਅਰਚਨਾ ਸੂਦਨ। ਤਸਵੀਰ : ਰਾਮਗੜ੍ਹੀਆ 01-10-2026
ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਪੰਜ ਹੋਣਹਾਰ ਕ੍ਰਿਕਟ ਖਿਡਾਰੀਆਂ ਨੇ ਜਲੰਧਰ ਵਿਖੇ ਕਰਵਾਏ ਗਏ ਨੈਸ਼ਨਲ ਕ੍ਰਿਕਟ ਲੀਗ (ਐਨ. ਸੀ. ਐਲ) ਦੇ ਟਰਾਇਲਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਟੀਮ ਵਿਚ ਆਪਣੀ ਜਗ੍ਹਾ ਬਣਾਈ ਹੈ। ਜਲੰਧਰ ਵਿਚ ਹੋਏ ਇਨ੍ਹਾਂ ਟਰਾਇਲਾਂ ਵਿਚ ਲਗਭਗ 1000 ਖਿਡਾਰੀਆਂ ਨੇ ਭਾਗ ਲਿਆ। ਇੰਨੀ ਵੱਡੀ ਗਿਣਤੀ ਵਿਚ ਹੋਏ ਸਖ਼ਤ ਮੁਕਾਬਲੇ ਦੌਰਾਨ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਪੰਜ ਵਿਦਿਆਰਥੀਆਂ ਦੀ ਪੰਜਾਬ ਟੀਮ ਲਈ ਚੋਣ ਹੋਣਾ ਸਕੂਲ ਲਈ ਇੱਕ ਮਹੱਤਵਪੂਰਨ ਅਤੇ ਮਾਣਯੋਗ ਉਪਲਬਧੀ ਹੈ। ਪੰਜਾਬ ਟੀਮ ਲਈ ਚੁਣੇ ਗਏ ਵਿਦਿਆਰਥੀ ਜਮਾਤ 12ਵੀਂ ਖੁਸ਼ਮੀਤ ਸਿੰਘ, ਜਮਾਤ 11ਵੀਂ ਅਨਮੋਲਪ੍ਰੀਤ ਸਿੰਘ, ਮਨਮੀਤ ਸਿੰਘ, ਵਿਵੇਕ ਮਿਨਹਾਸ ਅਤੇ ਕੁਲਰਾਜਪ੍ਰੀਤ ਸਿੰਘ ਹੁਣ ਇਹ ਹੋਣਹਾਰ ਖਿਡਾਰੀ 26, 27 ਅਤੇ 28 ਅਕਤੂਬਰ 2026 ਨੂੰ ਜਲੰਧਰ ਵਿਖੇ ਹੋਣ ਵਾਲੇ ਐਨ. ਸੀ. ਐਲ ਮੁਕਾਬਲਿਆਂ ਵਿਚ ਪੰਜਾਬ ਟੀਮ ਦੀ ਨੁਮਾਇੰਦਗੀ ਕਰਨਗੇ। ਇਸ ਸ਼ਾਨਦਾਰ ਉਪਲਬਧੀ ਪਿੱਛੇ ਵਿਦਿਆਰਥੀਆਂ ਦੀ ਮਿਹਨਤ, ਲਗਨ, ਨਿਰੰਤਰ ਅਭਿਆਸ ਅਤੇ ਸਮਰਪਣ ਦੇ ਨਾਲ-ਨਾਲ ਸਕੂਲ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਮਹੱਤਤਾ ਦੀ ਵੀ ਅਹਿਮ ਭੂਮਿਕਾ ਹੈ। ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਖੇਡਾਂ ਦੇ ਪੀਰੀਅਡਾਂ ਦੌਰਾਨ ਵਿਦਿਆਰਥੀਆਂ ਨੂੰ ਨਿਯਮਿਤ ਕ੍ਰਿਕਟ ਕੋਚਿੰਗ ਅਤੇ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰ ਹੋਣ ਦਾ ਮੌਕਾ ਮਿਲਦਾ ਹੈ। ਇਸ ਉਪਲਬਧੀ ਦਾ ਸਿਹਰਾ ਖਿਡਾਰੀਆਂ ਦੀ ਲਗਾਤਾਰ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦੇ ਕ੍ਰਿਕਟ ਕੋਚ ਹਕੀਕਤ ਸਿੰਘ ਦੇ ਸਮਰਪਿਤ ਮਾਰਗਦਰਸ਼ਨ, ਸਿਖਲਾਈ ਅਤੇ ਨਿਰੰਤਰ ਹੌਸਲਾ - ਅਫ਼ਜ਼ਾਈ ਨੂੰ ਵੀ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਡਾਇਰੈਕਟਰ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਸਾਂਝੇ ਤੌਰ ’ਤੇ ਸਾਰੇ ਚੁਣੇ ਗਏ ਖਿਡਾਰੀਆਂ ਅਤੇ ਕੋਚ ਹਕੀਕਤ ਸਿੰਘ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਵਿਕਸਿਤ ਕਰਨ ਲਈ ਉਚਿਤ ਮੌਕੇ, ਨਿਯਮਿਤ ਸਿਖਲਾਈ ਅਤੇ ਹੌਸਲਾ-ਅਫ਼ਜ਼ਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਚੁਣੇ ਗਏ ਖਿਡਾਰੀਆਂ ਨੂੰ ਆਉਣ ਵਾਲੇ ਐਨ. ਸੀ. ਐਲ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕੜੀ ਮਿਹਨਤ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਨਾਲ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਧੂਰੀ ਵਿਖੇ 2 ਅਕਤੂਬਰ ਨੂੰ ਝੰਡਾ ਮਾਰਚ ਕੀਤਾ ਜਾਵੇਗਾ- ਅਵਤਾਰ ਸਿੰਘ ਚੱਕ ਗੁਰੂ ਅਗਲੀ ਖ਼ਬਰ ‘ ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਰਾਹੀਂ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ
Ad Position 24