01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡਾ. ਰਾਜ ਕੁਮਾਰ, ਜਿੰਪਾ ਤੇ ਡੀ.ਸੀ. ਨੇ ਹੁਸ਼ਿਆਰਪੁਰ ਦਾਣਾ ਮੰਡੀ ’ਚ ਕਰਵਾਈ ਝੋਨੇ ਦੀ ਖ਼ਰੀਦ ਸ਼ੁਰੂ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਾਣਾ ਮੰਡੀ ਹੁਸ਼ਿਆਰਪੁਰ ‘ਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ।

Ad Position 21
No active advertisement
ਅਜੀਤ ਡੈਸਕ 02-10-2026
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਾਣਾ ਮੰਡੀ ਹੁਸ਼ਿਆਰਪੁਰ ‘ਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਪਿੰਡ ਰਾਜਪੁਰ ਭਾਈਆਂ ਦੇ ਕਿਸਾਨ ਸੁਖਵਿੰਦਰ ਸਿੰਘ ਦੀ ਢੇਰੀ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਤੇ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿਚ ਅੱਜ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਸਰਕਾਰ ਨੂੰ 43,786 ਕਰੋੜ ਰੁਪਏ ਦੀ ਸੀ.ਸੀ.ਐਲ. ਲਿਮਟ ਪ੍ਰਾਪਤ ਹੋ ਚੁੱਕੀ ਹੈ ਅਤੇ ਖ਼ਰੀਦ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਲੋੜੀਂਦੀ ਮਾਤਰਾ ਵਿਚ ਬਾਰਦਾਨਾ ਉਪਲਬਧ ਹੈ ਅਤੇ ਜ਼ਿਲ੍ਹੇ ਵਿਚ ਨਿਰਧਾਰਿਤ ਖ਼ਰੀਦ ਟੀਚਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਾਲ 2025-26 ਦੌਰਾਨ ਜ਼ਿਲ੍ਹੇ ਵਿਚ 3,23,524 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ, ਜਦਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ 65 ਰੈਗੂਲਰ ਅਤੇ 13 ਆਰਜ਼ੀ ਮੰਡੀਆਂ ਵਿਚ ਕਰੀਬ 4,15,000 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਡੀ ਹੁਸ਼ਿਆਰਪੁਰ ਵਿਚ ਪਿਛਲੇ ਸਾਲ 12,421 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਸੀ, ਜਦਕਿ ਇਸ ਵਾਰ ਕਰੀਬ 16,458 ਮੀਟ੍ਰਿਕ ਟਨ ਖ਼ਰੀਦ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ ਅਤੇ ਐਸ.ਡੀ.ਐਮ. ਆਪਣੇ-ਆਪਣੇ ਸਬ-ਡਿਵੀਜ਼ਨ ਪੱਧਰ ‘ਤੇ ਲਗਾਤਾਰ ਨਿਗਰਾਨੀ ਕਰ ਰਹੇ ਹਨ। ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਪੱਧਰ ‘ਤੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਧੀਰ ਸੂਦ, ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਸੂਦ ਹਨੀ, ਚੇਅਰਮੈਨ ਤਰਸੇਮ ਮੋਦਗਿਲ, ਵਿਸ਼ਾਲ ਬਾਂਸਲ, ਹਰਮੀਤ ਸਿੰਘ, ਨਰਿੰਦਰ ਮੋਹਨ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਐਸ.ਆਈ.ਆਰ. ਦਾ ਕੰਮ ਅੰਤਿਮ ਪੜ੍ਹਾਅ ’ਤੇ, 99.91 ਫ਼ੀਸਦੀ ਕੰਮ ਮੁਕੰਮਲ - ਆਸ਼ਿਕਾ ਜੈਨ ਅਗਲੀ ਖ਼ਬਰ ਖ਼ੂਨਦਾਨ ਕੈਪ 4 ਨੂੰ
Ad Position 24