02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸੰਦੀਪ ਸਿੰਘ ਖ਼ਾਲਸਾ ਦਾ ਦਿਹਾਂਤ

ਟਾਂਡਾ ਉੜਮੁੜ, 1 ਅਕਤੂਬਰ (ਕੁਲਬੀਰ ਸਿੰਘ ਗੁਰਾਇਆ, ਦੀਪਕ ਬਹਿਲ)- ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਜਥੇਦਾਰ ਸੰਦੀਪ ਸਿੰਘ ਖ਼ਾਲਸਾ ਦਾ ਅਚਨਚੇਤ ਹੀ ਦਿਹਾਂਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਉਨ੍ਹਾਂ ਦਾ ਦੇਹਾਂਤ ਸੰਖੇਪ ਜਿਹੀ ਬਿਮਾਰੀ ਉਪਰੰਤ ਲੁਧਿਆਣਾ ਦੇ ਡੀ.

Ad Position 21
No active advertisement
ਅਜੀਤ ਡੈਸਕ 02-10-2026
ਟਾਂਡਾ ਉੜਮੁੜ, 1 ਅਕਤੂਬਰ (ਕੁਲਬੀਰ ਸਿੰਘ ਗੁਰਾਇਆ, ਦੀਪਕ ਬਹਿਲ)- ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਜਥੇਦਾਰ ਸੰਦੀਪ ਸਿੰਘ ਖ਼ਾਲਸਾ ਦਾ ਅਚਨਚੇਤ ਹੀ ਦਿਹਾਂਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਉਨ੍ਹਾਂ ਦਾ ਦੇਹਾਂਤ ਸੰਖੇਪ ਜਿਹੀ ਬਿਮਾਰੀ ਉਪਰੰਤ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿਚ ਹੋ ਗਿਆ। ਜਥੇਦਾਰ ਸੰਦੀਪ ਸਿੰਘ ਖ਼ਾਲਸਾ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਨੌਜਵਾਨ ਅਤੇ ਤੇਜ਼ ਤਰਾਰ ਆਗੂ ਜਥੇਦਾਰ ਸੰਦੀਪ ਸਿੰਘ ਖ਼ਾਲਸਾ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਚ ਸੇਵਾਵਾਂ ਨਿਭਾਉਂਦੇ ਆ ਰਹੇ ਸਨ ਅਤੇ ਇਨ੍ਹਾਂ ਸੇਵਾਵਾਂ ਨੂੰ ਦੇਖਦਿਆਂ ਹੋਇਆ ਪਾਰਟੀ ਦੇ ਕਈ ਅਹੁਦਿਆਂ ਯੂਥ ਵਿੰਗ ਦੇ ਪੀ.ਏ.ਸੀ. ਮੈਂਬਰ, ਜਨਰਲ ਸਕੱਤਰ ਅਤੇ ਦੁਆਬਾ ਜ਼ੋਨ ਤੇ ਬੜੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਸਨ, ਉਪਰੰਤ ਉਨ੍ਹਾਂ ਨੂੰ ਹਲਕਾ ਇੰਚਾਰਜ ਉੜਮੁੜ ਟਾਂਡਾ ਨਿਯੁਕਤ ਕੀਤਾ ਗਿਆ ਸੀ। ਸੰਦੀਪ ਸਿੰਘ ਖ਼ਾਲਸਾ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੀਆਂ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਪਰਤਣ ਉਪਰੰਤ ਕੀਤਾ ਜਾਵੇਗਾ। ਉਨ੍ਹਾਂ ਦੇ ਅਚਨਚੇਤ ਹੀ ਹੋਏ ਦੇਹਾਂਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਘੜੀਵਾਲ, ਜਥੇਦਾਰ ਗੁਰਦੀਪ ਸਿੰਘ ਖੁਣਖੁਣ, ਗੁਰਦੀਪ ਸਿੰਘ ਗੜਦੀਵਾਲ, ਮਾ. ਕੁਲਦੀਪ ਸਿੰਘ ਮਸੀਤੀ, ਜਸਵੰਤ ਸਿੰਘ ਫ਼ੌਜੀ ਆਦਿ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਧਰਨੇ ’ਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਧੀਮਾਨ ਦੀ ਸ਼ਿਕਾਇਤ ’ਤੇ ਕਮਿਸ਼ਨ ਨੂੰ ਨਿਗਮ ਕਮਿਸ਼ਨਰ ਨੇ ਦਿੱਤਾ ਜਵਾਬ
Ad Position 24