02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹੁਸ਼ਿਆਰਪੁਰ ਦੇ ਕਰਨਪ੍ਰੀਤ ਨੇ ਕਰਾਟੇ ਚੈਂਪੀਅਨਸ਼ਿਪ ’ਚ ਲਗਾਤਾਰ ਤੀਜੀ ਵਾਰ ਤਗਮਾ ਜਿੱਤ ਕੇ ਰਚਿਆ ਇਤਿਹਾਸ

ਹੁਸ਼ਿਆਰਪੁਰ, 1 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਕਰਾਟੇ ਖਿਡਾਰੀ ਕਰਨਪ੍ਰੀਤ ਸਿੰਘ ਚਾਹਲ ਨੇ ਪੰਜਾਬ ਸਕੂਲ ਖੇਡਾਂ ਕਰਾਟੇ ਚੈਂਪੀਅਨਸ਼ਿਪ ਵਿੱਚ ਲਗਾਤਾਰ ਤੀਜੀ ਵਾਰ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਜਗਮੋਹਨਜ ਇੰਸਟੀਚਿਊਟ ਆਫ਼ ਟਰੇਡੀਸ਼ਨਲ ਕਰਾਟੇ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਕਰਨਪ੍ਰੀਤ ਨੇ ਅੰਮ੍ਰਿਤਸਰ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਦੇ ਅੰਡਰ-19 ਵਰਗ ਵਿੱਚ ਕਾਂਸੇ ਦਾ ਤਮਗਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 02-10-2026
ਹੁਸ਼ਿਆਰਪੁਰ, 1 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਕਰਾਟੇ ਖਿਡਾਰੀ ਕਰਨਪ੍ਰੀਤ ਸਿੰਘ ਚਾਹਲ ਨੇ ਪੰਜਾਬ ਸਕੂਲ ਖੇਡਾਂ ਕਰਾਟੇ ਚੈਂਪੀਅਨਸ਼ਿਪ ਵਿੱਚ ਲਗਾਤਾਰ ਤੀਜੀ ਵਾਰ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਜਗਮੋਹਨਜ ਇੰਸਟੀਚਿਊਟ ਆਫ਼ ਟਰੇਡੀਸ਼ਨਲ ਕਰਾਟੇ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਕਰਨਪ੍ਰੀਤ ਨੇ ਅੰਮ੍ਰਿਤਸਰ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਦੇ ਅੰਡਰ-19 ਵਰਗ ਵਿੱਚ ਕਾਂਸੇ ਦਾ ਤਮਗਾ ਜਿੱਤਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਮੋਹਨਜ ਇੰਸਟੀਚਿਊਟ ਦੇ ਮੁੱਖ ਕਰਾਟੇ ਕੋਚ ਸ਼ਿਹਾਨ ਜਗਮੋਹਨ ਵਿਜ ਨੇ ਦੱਸਿਆ ਕਿ ਕਰਨਪ੍ਰੀਤ ਨੇ ਲਗਾਤਾਰ ਤੀਜੇ ਸਾਲ ਰਾਜ ਪੱਧਰ ’ਤੇ ਤਮਗਾ ਜਿੱਤਣ ਦਾ ਮਾਣ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰਨਪ੍ਰੀਤ ਸਿੰਘ ਚਾਹਲ ਹੁਸ਼ਿਆਰਪੁਰ ਜ਼ਿਲ੍ਹੇ ਦਾ ਪਹਿਲਾ ਪੁਰਸ਼ ਕਰਾਟੇ ਖਿਡਾਰੀ ਹੈ, ਜਿਸ ਨੇ ਲਗਾਤਾਰ ਤਿੰਨ ਸਾਲ ਪੰਜਾਬ ਸਕੂਲ ਖੇਡਾਂ ਕਰਾਟੇ ਚੈਂਪੀਅਨਸ਼ਿਪ ਵਿੱਚ ਤਮਗੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੈਂਸੇਈ ਜਗਮੋਹਨ ਵਿਜ ਅਤੇ ਸਹਾਇਕ ਕਰਾਟੇ ਕੋਚ ਆਰਤੀ ਕੁਮਾਰੀ ਨੇ ਕਰਨਪ੍ਰੀਤ ਦਾ ਸਨਮਾਨ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਕਰਨਪ੍ਰੀਤ ਆਉਣ ਵਾਲੇ ਕਰਾਟੇ ਮੁਕਾਬਲਿਆਂ ਵਿੱਚ ਵੀ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਪੰਜਾਬ ਦਾ ਨਾਮ ਰੌਸ਼ਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਮੂਨਕ ਤੇ ਸਿੰਘਪੁਰ ਦਾ ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਏ ਵਲੋਂ ਭਰਵਾਂ ਸਨਮਾਨ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਹਰੀ ਝੰਡੀ ਦੇ ਕੇ ਰਵਾਨਾ
Ad Position 24