ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਇੰਜੀ. ਜੀਵਨਜੋਤ ਸਿੰਘ ਚੱਗਰ ‘ਦ ਯੂਥ ਵਲੰਟੀਅਰ ਐਵਾਰਡ-2026’ ਨਾਲ ਸਨਮਾਨ
ਹੁਸ਼ਿਆਰਪੁਰ, 1 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਸਿੱਖਿਆ, ਖੋਜ ਅਤੇ ਸਮਾਜਿਕ ਖੇਤਰ ਵਿਚ ਸਰਗਰਮ ਯੋਗਦਾਨ ਲਈ ‘ਯੂਥ ਵਲੰਟੀਅਰ ਐਵਾਰਡ-2026’ ਨਾਲ ਸਨਮਾਨਿਤ ਕੀਤਾ।
ਹੁਸ਼ਿਆਰਪੁਰ, 1 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਸਿੱਖਿਆ, ਖੋਜ ਅਤੇ ਸਮਾਜਿਕ ਖੇਤਰ ਵਿਚ ਸਰਗਰਮ ਯੋਗਦਾਨ ਲਈ ‘ਯੂਥ ਵਲੰਟੀਅਰ ਐਵਾਰਡ-2026’ ਨਾਲ ਸਨਮਾਨਿਤ ਕੀਤਾ। ਕੇਅਰਨੈਸ ਐਂਡ ਅਵੇਅਰਨੈੱਸ ਵੈੱਲਫੇਅਰ ਸੁਸਾਇਟੀ ਤੇ ਰਿਸ਼ੀ ਫਾਊਂਡੇਸ਼ਨ ਵਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਪੰਜਾਬ ਭਰ ਵਿਚ ਸਿੱਖਿਆ, ਸਮਾਜ ਸੇਵਾ, ਖੇਡਾਂ ਤੇ ਕਲਾ ਦੇ ਖੇਤਰਾਂ ਵਿਚ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਯੋਗਦਾਨ ਨੂੰ ਮਾਨਤਾ ਦਿੱਤੀ ਗਈ। ਇਸੇ ਕੜੀ ਤਹਿਤ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਉਨ੍ਹਾਂ ਦੀਆਂ ਸਿੱਖਿਆ, ਖੋਜ ਅਤੇ ਸਮਾਜਿਕ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਲਈ ਸਨਮਾਨ ਚਿੰਨ੍ਹ ਤੇ 5,100 ਰੁਪਏ ਦੀ ਨਕਦ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸੰਤ ਮਨਮੋਹਨ ਸਿੰਘ ਨੇ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਇਸ ਉਪਲਬਧੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਅਧਿਆਪਕਾਂ ਵਲੋਂ ਸਿੱਖਿਆ ਅਤੇ ਸਮਾਜਿਕ ਸੇਵਾ ਦੇ ਖੇਤਰ ’ਚ ਕੀਤੇ ਜਾ ਰਹੇ ਉਪਰਾਲੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹਨ। ਯੂਨੀਵਰਸਿਟੀ ਦੇ ਓ. ਐੱਸ. ਡੀ. ਅਰਵਿੰਦ ਸਿੰਘ ਧੂਤ ਨੇ ਵੀ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਨੌਜਵਾਨਾਂ ਨਾਲ ਜੁੜੇ ਸਮਾਜਿਕ ਉਪਰਾਲਿਆਂ ਦੀ ਪਹਿਚਾਣ ਹੈ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਡਾ. ਪਲਵਿੰਦਰ ਸਿੰਘ ਨੇ ਇੰਜੀ. ਜੀਵਨਜੋਤ ਸਿੰਘ ਚੱਗਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਖੋਜ ਪ੍ਰਾਪਤੀਆਂ ਸੰਸਥਾ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਦੀਆਂ ਹਨ ਜੋ ਕਿ ਨਿਰੰਤਰ ਜਾਰੀ ਰਹਿਣਗੀਆਂ।