‘ ਖੇਡਾਂ ਵਤਨ ਪੰਜਾਬ ਦੀਆਂ 2026’ ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਪੰਜਵੇਂ ਦਿਨ ਜਾਰੀ
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ‘ਖੇਡਾ ਵਤਨ ਪੰਜਾਬ ਦੀਆਂ 2026’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ‘ਖੇਡਾ ਵਤਨ ਪੰਜਾਬ ਦੀਆਂ 2026’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਲਾਜਵੰਤੀ ਆਊਟਡੋਰ ਸਟੇਡੀਅਮ ਵਿਖੇ ਚੈੱਸ ਖੇਡ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਰਿਜ਼ਲਟ ਇਸ ਪ੍ਰਕਾਰ ਹਨ। ਅੰਡਰ-14 ਲੜਕੀਆਂ ਵਿਚੋਂ ਅਰਿਸਤਰਾ ਸਿੰਘ ਰਾਣਾ ਨੇ ਪਹਿਲਾ, ਨਿਆਇਨਤਾ ਭਰਦਬਾਜ ਨੇ ਦੂਜਾ ਅਤੇ ਤਨਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਸਾਲ ਲੜਕੀਆਂ ਵਿਚੋਂ ਏਕਮਦੀਪ ਬਾਲੀ ਨੇ ਪਹਿਲਾ, ਪਰਿਧੀ ਸ਼ਰਮਾਂ ਨੇ ਦੂਜਾ ਤੇ ਜੈਨਫਾਇਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਸਾਲ ਲੜਕੀਆਂ ਵਿਚੋਂ ਅਨੁਰਾਧਾ ਪਹਿਲੇ ਅਤੇ ਸੁਨੀਤਾ ਦੂਜੇ ਸਥਾਨ ਤੇ ਰਹੀ। 40 ਤੋਂ 50 ਸਾਲ ਉਮਰ ਵਰਗ ਵੂਮੈਨ ’ਚੋਂ ਵੰਦਨਾਂ ਨੇ ਪਹਿਲਾ ਤੇ ਮੋਨਿਕਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਲੜਕੀਆਂ ਨੇ ਚੈੱਸ ਵਿਚ ਇਸ ਖੇਡ ਨੂੰ ਬਹੁਖੁਬੀ ਖੇਡਿਆਂ ਅਤੇ ਮੱਲਾਂ ਮਾਰੀਆਂ।