03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੰਪਿਊਟਰ ਟੀਚਰਜ਼ ਯੂਨੀਅਨ ਵਲੋਂ ਕੱਲ੍ਹ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

ਹੁਸ਼ਿਆਰਪੁਰ, 2 ਅਕਤੂਬਰ (ਹਰਪ੍ਰੀਤ ਕੌਰ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕਾਈ ਵਲੋਂ 4 ਅਕਤੂਬਰ ਨੂੰ ਸੁਨਾਮ ਉਧਮ ਸਿੰਘ ਵਾਲਾ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਯੂਨੀਅਨ ਆਗੂਆਂ ਰਵਿੰਦਰ ਸਿੰਘ, ਅਨਿਲ ਐਰੀ, ਜਗਜੀਤ ਸਿੰਘ, ਸੰਦੀਪ ਸਿੰਘ, ਨਰਿੰਦਰਪਾਲ ਸਿੰਘ, ਰਣਦੀਪ ਸਿੰਘ ਤੇ ਰਾਜਨ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਪਿਛਲੇ ਸਾਢੇ 4 ਸਾਲਾਂ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਟਾਲ-ਮਟੋਲ ਤੇ ਲਾਅਰੇ-ਲੱਪੇ ਦੀ ਨੀਤੀ ਅਪਣਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਹੁਸ਼ਿਆਰਪੁਰ, 2 ਅਕਤੂਬਰ (ਹਰਪ੍ਰੀਤ ਕੌਰ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕਾਈ ਵਲੋਂ 4 ਅਕਤੂਬਰ ਨੂੰ ਸੁਨਾਮ ਉਧਮ ਸਿੰਘ ਵਾਲਾ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਯੂਨੀਅਨ ਆਗੂਆਂ ਰਵਿੰਦਰ ਸਿੰਘ, ਅਨਿਲ ਐਰੀ, ਜਗਜੀਤ ਸਿੰਘ, ਸੰਦੀਪ ਸਿੰਘ, ਨਰਿੰਦਰਪਾਲ ਸਿੰਘ, ਰਣਦੀਪ ਸਿੰਘ ਤੇ ਰਾਜਨ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਪਿਛਲੇ ਸਾਢੇ 4 ਸਾਲਾਂ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਟਾਲ-ਮਟੋਲ ਤੇ ਲਾਅਰੇ-ਲੱਪੇ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲ ਚਲਾਣਾ ਕਰ ਚੁੱਕੇ 116 ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਨਾ ਤਾਂ ਅੱਜ ਤੱਕ ਕੋਈ ਇਨਸਾਫ਼ ਦਿੱਤਾ ਗਿਆ ਹੈ ਤੇ ਨਾ ਹੀ ਮਹਿੰਗਾਈ ਭੱਤੇ ਸੰਬੰਧੀ ਹੋਈ ਸਹਿਮਤੀ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰੋਸ ਵਜੋਂ 4 ਅਕਤੂਬਰ ਨੂੰ ਸਵੇਰੇ 11 ਵਜੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਸੁਨਾਮ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਵਿਰੋਧ ਪ੍ਰਦਰਸ਼ਨ ’ਚ ਸਮੂਹ ਕੰਪਿਊਟਰ ਅਧਿਆਪਕ ਕਾਲੇ ਕੱਪੜੇ, ਕਾਲੇ ਝੰਡੇ, ਕਾਲੀਆਂ ਪੱਗਾਂ ਤੇ ਕਾਲੀਆਂ ਚੁੰਨੀਆਂ ਪਹਿਨ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਪੰਡਿਤ ਕਿਸ਼ੋਰੀ ਲਾਲ ਯਾਦਗਾਰੀ ਸਾਲਾਨਾ ਸਮਾਗਮ ਅੱਜ
Ad Position 24