ਦੜਾ ਸੱਟਾ ਲਗਾਉਂਦੇ 4 ਕਾਬੂ, 1 ਫ਼ਰਾਰ
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਦੜਾ ਸੱਟਾ ਲਗਾਉਣ ਵਾਲੇ ਦੋਸ਼ੀਆਂ ਨੂੰ ਕਾਬੂ ਕਰਕੇ 30 ਹਜ਼ਾਰ 930 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 4 ਨੂੰ ਕਾਬੂ ਕੀਤਾ ਹੈ।
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਦੜਾ ਸੱਟਾ ਲਗਾਉਣ ਵਾਲੇ ਦੋਸ਼ੀਆਂ ਨੂੰ ਕਾਬੂ ਕਰਕੇ 30 ਹਜ਼ਾਰ 930 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 4 ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਬਾਅਦ ਟੈਂਪੂ ਦੇ ਅੱਡੇ ’ਦੜਾ ਸੱਟਾ ਕਰ ਰਹੇ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 12 ਹਜ਼ਾਰ 50 ਰੁਪਏ ਦੀ ਨਕਦੀ ਬਰਾਮਦ ਕੀਤੀ। ਦੋਸ਼ੀਆਂ ਦੀ ਪਹਿਚਾਣ ਜਸਵੀਰ ਸਿੰਘ ਉਰਫ਼ ਮੋਨੂੰ ਵਾਸੀ ਪੇ੍ਮ ਗੜ੍ਹ ਤੇ ਵਿਨੋਦ ਕੁਮਾਰ ਵਾਸੀ ਕਮਾਲਪੁਰ ਵਜੋਂ ਹੋਈ ਹੈ। ਇਸ ਤਰ੍ਹਾਂ ਸਦਰ ਪੁਲਿਸ ਨੇ ਅਸਲਾਮਾਬਾਦ ’ਚ ਦੜਾ ਸੱਟਾ ਕਰਕੇ ਸਮੀਰ ਵਾਸੀ ਪੇ੍ਮ ਗੜ੍ਹ ਨੂੰ ਕਾਬੂ ਕਰਕੇ ਉਸ ਤੋਂ 3560 ਰੁਪਏ ਨਕਦੀ ਬਰਾਮਦ ਕੀਤੀ ਹੈ। ਉੱਧਰ ਮਾਡਲ ਟਾਊਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਬਾਅਦ ਰਾਮਗੜ੍ਹੀਆ ਚੌਕ ’ਚ ਦੜਾ ਸੱਟਾ ਕਰਦੇ ਅਨਿਲ ਕੁਮਾਰ ਵਾਸੀ ਪ੍ਰਹਿਲਾਦ ਨਗਰ ਨੂੰ ਕਾਬੂ ਕਰਕੇ ਉਸ ਤੋਂ 15 ਹਜ਼ਾਰ 320 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਮੌਕੇ ’ਤੇ ਫ਼ਰਾਰ ਹੋਈ ਦੋਸ਼ੀ ਦੀ ਪਹਿਚਾਣ ਕੁਲਦੀਪ ਸਿੰਘ ਉਰਫ਼ ਦੀਪਾ ਵਜੋਂ ਹੋਈ ਹੈ।