03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਾਬੀ ਨੇ ਹਲਕਾ ਮੁਕੇਰੀਆਂ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਮੁਕੇਰੀਆਂ, 2 ਅਕਤੂਬਰ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਵਲੋਂ ਹਲਕੇ ਅੰਦਰ ਪੈਂਦੀਆਂ ਵੱਖ-ਵੱਖ ਮੰਡੀਆਂ ਵਿਚ ਜਿਥੇ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਉਥੇ ਨਾਲ ਹੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਰਬਜੋਤ ਸਾਬੀ ਭੰਗਾਲਾ, ਧਾਮੀਆ ਤੇ ਬਹਿਬਲਮੰਝ ਮੰਡੀ ਵਿਚ ਪੁੱਜੇ ਜਿਥੇ ਕਿਸਾਨਾਂ ਤੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 03-10-2026
ਮੁਕੇਰੀਆਂ, 2 ਅਕਤੂਬਰ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਵਲੋਂ ਹਲਕੇ ਅੰਦਰ ਪੈਂਦੀਆਂ ਵੱਖ-ਵੱਖ ਮੰਡੀਆਂ ਵਿਚ ਜਿਥੇ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਉਥੇ ਨਾਲ ਹੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਰਬਜੋਤ ਸਾਬੀ ਭੰਗਾਲਾ, ਧਾਮੀਆ ਤੇ ਬਹਿਬਲਮੰਝ ਮੰਡੀ ਵਿਚ ਪੁੱਜੇ ਜਿਥੇ ਕਿਸਾਨਾਂ ਤੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੇਅੰਤ ਸਿੰਘ ਰੰਧਾਵਾ, ਸਕੱਤਰ ਮਾਰਕੀਟ ਕਮੇਟੀ ਆਕਾਸ਼, ਅਮਰਜੀਤ ਸਿੰਘ ਮੈਂਬਰ ਬਲਾਕ ਸੰਮਤੀ, ਤਜਿੰਦਰਪਾਲ ਸਿੰਘ ਸਰਪੰਚ ਗੋਲੜਾ, ਤਜਿੰਦਪਾਲ ਬੱਬਲ, ਲਖਵੀਰ ਸਿੰਘ ਮਾਨਾ ਤੇ ਸਮੂਹ ਮੰਡੀਆਂ ਦੇ ਆੜ੍ਹਤੀ ਇਸ ਸਮੇਂ ਮੌਜੂਦ ਰਹੇ। ਇਸ ਮੌਕੇ ਸ. ਸਾਬੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਅੱਜ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸ. ਸਾਬੀ ਨੇ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੰਪ੍ਰਦਾਇ ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਕਾਂਗਰਸ ਵਰਕਰਾਂ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮਨਾਈ
Ad Position 24