ਅਰੋੜਾ ਦੀ ਅਗਵਾਈ ’ਚ ਕਾਂਗਰਸੀਆਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 157ਵੀਂ ਜੈਅੰਤੀ ਮੌਕੇ ਹੁਸ਼ਿਆਰਪੁਰ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਸਾਥੀਆਂ ਸਮੇਤ ਬਹਾਦਰਪੁਰ ਸਥਿਤ ਪੰਜ ਪਿੱਪਲੀ ਮੰਦਰ ਦੇ ਨੇੜੇ ਲਾਇਬ੍ਰੇਰੀ ‘ਚ ਸਥਾਪਿਤ ਮਹਾਤਮਾ ਗਾਂਧੀ ਦੇ ਬੁੱਤ ‘ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ।
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 157ਵੀਂ ਜੈਅੰਤੀ ਮੌਕੇ ਹੁਸ਼ਿਆਰਪੁਰ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਸਾਥੀਆਂ ਸਮੇਤ ਬਹਾਦਰਪੁਰ ਸਥਿਤ ਪੰਜ ਪਿੱਪਲੀ ਮੰਦਰ ਦੇ ਨੇੜੇ ਲਾਇਬ੍ਰੇਰੀ ‘ਚ ਸਥਾਪਿਤ ਮਹਾਤਮਾ ਗਾਂਧੀ ਦੇ ਬੁੱਤ ‘ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸੱਚ, ਅਹਿੰਸਾ, ਪਿਆਰ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਇਕ ਮਹਾਨ ਸੰਦੇਸ਼ ਹੈ। ਉਨ੍ਹਾਂ ਆਪਣੇ ਵਿਚਾਰਾਂ ਅਤੇ ਸਿਧਾਂਤਾਂ ਦੇ ਬਲ ‘ਤੇ ਭਾਰਤ ਦੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਦੇਸ਼ ਵਾਸੀਆਂ ਨੂੰ ਇੱਕਜੁੱਟ ਹੋ ਕੇ ਅਨਿਆਂ ਵਿਰੁੱਧ ਖੜ੍ਹੇ ਹੋਣ ਦੀ ਪ੍ਰੇਰਨਾ ਦਿੱਤੀ। ਅਰੋੜਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵੀ ਮਹਾਤਮਾ ਗਾਂਧੀ ਦੇ ਵਿਚਾਰ ਪੂਰੀ ਤਰ੍ਹਾਂ ਪ੍ਰਸੰਗਿਕ ਹਨ। ਇਸ ਮੌਕੇ ਰਮੇਸ਼ ਡਡਵਾਲ, ਅਸ਼ੋਕ ਮਹਿਰਾ, ਰੋਹਿਤ ਖੁੱਲਰ, ਪਵਨ ਕਟਾਰੀਆ, ਵਿਪੁਲ ਪਰਾਸ਼ਰ ਮੰਡਲ ਪ੍ਰਧਾਨ, ਰਵੀ ਲੋਚਨ ਮੰਡਲ ਪ੍ਰਧਾਨ, ਪੰਕਜ ਮਹਿਰਾ ਮੰਡਲ ਪ੍ਰਧਾਨ, ਸੁਨੀਲ ਦੱਤ ਕਾਕਾ ਪਰਾਸ਼ਰ, ਰਾਕੇਸ਼ ਸੈਣੀ, ਐਡਵੋਕੇਟ ਬੀ. ਐੱਸ. ਚੌਧਰੀ, ਵਿਜੇ ਅਗਰਵਾਲ, ਹਰੀਸ਼ ਆਨੰਦ, ਆਸ਼ਾ ਅਰੋੜਾ, ਵਰੁਣ ਸ਼ਰਮਾ ਆਸ਼ੂ, ਆਯੂਸ਼ ਸ਼ਰਮਾ, ਸੁਰੇਸ਼ ਕੁਮਾਰ, ਹਰਵਿੰਦਰ ਸਿੰਘ ਬਿੰਦਰ, ਕਮਲ ਕੈਂਥ, ਪੁਨੀਤ ਸ਼ਰਮਾ ਤੇ ਗੌਰਵ ਅਰੋੜਾ ਆਦਿ ਹਾਜ਼ਰ ਸਨ।