03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

251 ਮੈਂਬਰੀ ਸਿੱਖ ਜਥਾ 11 ਨੂੰ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗਾ ਬੇਨਤੀ ਪੱਤਰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਜਵਾਬਦੇਹੀ ਤੈਅ ਕਰਨ ਦੀ ਕੀਤੀ ਜਾਵੇਗੀ ਮੰਗ

ਜਲੰਧਰ, 2 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਐੱਮ. ਐੱਸ. ਲੋਹੀਆ)-ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਸ ਵਲੋਂ ਸਥਾਨਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦੁਰ ਨਗਰ, ਜਲੰਧਰ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ ਇਕ ਮੀਟਿੰਗ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਅਲਾਇੰਸ ਦੇ ਆਗੂ ਸੁਖਦੇਵ ਸਿੰਘ ਫਗਵਾੜਾ ਅਤੇ ਹੋਰ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ, ਕਿ 11 ਅਕਤੂਬਰ, ਦਿਨ ਐਤਵਾਰ ਨੂੰ 251 ਮੈਂਬਰੀ ਇਕ ਸਿੱਖ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਵਾਰ ਫਿਰ ਬੇਨਤੀ ਪੱਤਰ ਸੌਂਪੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਸੰਸਥਾਵਾਂ ਦੀ ਚੜ੍ਹਦੀਕਲਾ ਦੀ ਅਰਦਾਸ ਕਰੇਗਾ। ਆਗੂਆਂ ਨੇ ਕਿਹਾ ਕਿ ਇਸ ਬੇਨਤੀ ਪੱਤਰ ਜ਼ਰੀਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਜਾਵੇਗੀ। ਕਿਉਂਕਿ ਪ੍ਰਧਾਨ ਧਾਮੀ ਨੇ ਚਾਵਲਾ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਜੋ ਬਿਆਨ ਦਿੱਤਾ ਹੈ, ਇਹ ਸਿੱਖ ਪ੍ਰੰਪਰਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਬਹਿਰੀਨ ਦੀ ਇਕ ਬੀਬੀ ਵਲੋਂ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਿਆਂ ਦੀਆਂ ਸਰਾਵਾਂ ’ਚ ਜਬਰ-ਜਨਾਹ ਵਰਗੇ ਸੰਗੀਨ ਜੁਰਮ ਦੇ ਕਥਿਤ ਇਲਜ਼ਾਮ ਲੱਗੇ ਹਨ। ਮੀਡੀਆ ਰਾਹੀਂ ਮਿਲੀਆਂ ਵੱਖ-ਵੱਖ ਵੀਡੀਓਜ਼ ਅਤੇ ਹੋਰ ਸਰੋਤਾਂ ਵਿਚਲੇ ਠੋਸ ਸਬੂਤਾਂ ਰਾਹੀਂ ਇਹ ਸਿੱਧ ਹੋ ਚੁੱਕਾ ਹੈ, ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਬਹਿਰੀਨ ਵਾਲੀ ਬੀਬੀ ਨੂੰ ਲਗਾਤਾਰ ਸਰਾਵਾਂ ’ਚ ਰੱਖ ਕੇ ਰਿਹਾਇਸ਼, ਗੱਡੀ, ਸੇਵਾਦਾਰ ਦਿੰਦੇ ਰਹੇ ਹਨ। ਆਗੂਆਂ ਵਲੋਂ ਇਸ ਮਾਮਲੇ ਸੰਬੰਧੀ ਹੋਰ ਕਈ ਸਵਾਲਾਂ ਦੇ ਜਵਾਬ ਮੰਗੇ ਗਏ ਹਨ। ਇਸ ਮੌਕੇ ਅਲਾਇੰਸ ਆਗੂ ਪਰਮਪਾਲ ਸਿੰਘ ਸਭਰਾਅ, ਜਰਨੈਲ ਸਿੰਘ ਗੜ੍ਹਦੀਵਾਲ, ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਬੀਬੀ ਹਰਜੀਤ ਕੌਰ ਤਲਵੰਡੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਅਮਰਜੀਤ ਸਿੰਘ ਕਿਸ਼ਨਪੁਰਾ, ਮਨਜੀਤ ਸਿੰਘ ਠੁੱਕਰਾਲ, ਹਰਜੋਤ ਸਿੰਘ ਲੱਕੀ, ਕੁਲਵਿੰਦਰ ਸਿੰਘ ਚੀਮਾ, ਗੁਰਦੀਪ ਸਿੰਘ ਕਾਲੀਆ ਕਲੋਨੀ, ਪਰਮਜੀਤ ਸਿੰਘ ਕਾਨ੍ਹਪੁਰੀ, ਹਰਪ੍ਰੀਤ ਸਿੰਘ ਰੋਬਿਨ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਹਾ, ਆਉਣ ਵਾਲੇ ਦਿਨਾਂ ਵਿਚ ਮੌਜੂਦਾ ਸਰਕਾਰ ਦੇ ਭ੍ਰਿਸ਼ਟ ਅਫ਼ਸਰਸ਼ਾਹੀ ਦੇ ਚਿੱਠੇ ਫਰੋਲੇ ਜਾਣਗੇ ਅਗਲੀ ਖ਼ਬਰ ਰਜਨੀ ਬਾਲਾ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਸਮਾਗਮ
Ad Position 24